AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰਾਂ ਨੂੰ ਡਿਪਲੋਮੈਸੀ ਕਰਨ ਦਿਓ, ਪਰ ਕੈਨੇਡਾ ਦੇ ਹਾਈ ਕਮਿਸ਼ਨਰ ਦਾ ਭਾਰਤ ਨਾਲ ਰਿਸ਼ਤਿਆਂ ਤੇ ਵੱਡਾ ਬਿਆਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਭਾਰਤ 'ਤੇ ਸ਼ੱਕੀ ਭੂਮਿਕਾ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੁਝ ਕੁੜੱਤਣ ਦੇਖਣ ਨੂੰ ਮਿਲੀ ਸੀ। ਭਾਰਤ ਨੇ ਇਸ ਆਰੋਪ ਨੂੰ ਬੇਤੁਕਾ ਦੱਸਿਆ ਸੀ। ਹੁਣ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੀ ਨੇ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਤੇ ਵੱਡਾ ਬਿਆਨ ਦਿੱਤਾ ਹੈ।

ਸਰਕਾਰਾਂ ਨੂੰ ਡਿਪਲੋਮੈਸੀ ਕਰਨ ਦਿਓ, ਪਰ ਕੈਨੇਡਾ ਦੇ ਹਾਈ ਕਮਿਸ਼ਨਰ ਦਾ ਭਾਰਤ ਨਾਲ ਰਿਸ਼ਤਿਆਂ ਤੇ ਵੱਡਾ ਬਿਆਨ
tv9-punjabi
| Updated On: 12 Jan 2024 15:21 PM IST
Share
ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਿਛਲੇ ਕੁਝ ਮਹੀਨਿਆਂ ਤੋਂ ਤਣਾਅਪੂਰਨ ਬਣੇ ਹੋਏ ਹਨ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਕੈਨੇਡੀਅਨ ਪੀਐਮ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਨਾਮ ਘੜੀਸਿਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕੁੜੱਤਣ ਆ ਗਈ ਸੀ। ਇਸ ਦੌਰਾਨ ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਰਣਨੀਤਕ ਹਿੱਤ ਬਿਲਕੁੱਲ ਸਹੀ ਦਿਸ਼ਾ ਵਿੱਚ ਹਨ। ਸਰਕਾਰਾਂ ਜੋ ਕਰ ਰਹੀਆਂ ਹਨ, ਉਨ੍ਹਾਂ ਨੂੰ ਕਰਨ ਦਿਓ, ਸਰਕਾਰਾਂ ਨੂੰ ਕੂਟਨੀਤੀ ਕਰਨ ਦਿਓ, ਪਰ ਹਰ ਕੋਈ ਜਾਣਦਾ ਹੈ ਕਿ ਲੰਬੇ ਸਮੇਂ ਵਿਚ ਕੈਨੇਡਾ ਦੇ ਰਣਨੀਤਕ ਹਿੱਤ ਅਤੇ ਭਾਰਤ ਦੇ ਰਣਨੀਤਕ ਹਿੱਤ ਇਕੋ ਸੀਧ ਵਿੱਚ ਹਨ। ਕੈਮਰਨ ਮੈਕੀ ਨੇ ਇਹ ਬਿਆਨ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ ਸੈਸ਼ਨ ਦੌਰਾਨ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ‘ਚ ਸਾਡੇ ਦੋਵਾਂ ਦੇਸ਼ਾਂ ਵਿਚਾਲੇ ਕੁਝ ਤਣਾਅ ਦਾ ਦੌਰ ਰਿਹਾ ਹੈ। ਇਹ ਕਿਸੇ ਤੋਂ ਲੁੱਕਿਆ ਨਹੀਂ ਹੈ, ਪਰ ਮੈਂ ਇੱਥੇ ਅਤੇ ਵਿਦੇਸ਼ਾਂ ਵਿੱਚ ਵਪਾਰਕ ਭਾਈਚਾਰੇ ਦੀ ਅਗਵਾਈ ਅਤੇ ਦ੍ਰਿਸ਼ਟੀ ਤੋਂ ਉਤਸ਼ਾਹਿਤ ਹਾਂ ਕਿ ਉਹ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਅੱਗੇ ਵਧਾਉਣ ਲਈ ਜੋ ਸਾਡੇ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ।

ਕੈਮਰਨ ਮੈਕੀ ਨੇ ਕੀ ਕਿਹਾ?

ਉਨ੍ਹਾਂ ਕਿਹਾ ਕਿ ਵਪਾਰਕ ਸਬੰਧ ਦੋਵਾਂ ਦੇਸ਼ਾਂ ਦੀ ਰੁਜ਼ਗਾਰ ਸਿਰਜਣ, ਤਕਨਾਲੋਜੀ ਦੀ ਵੰਡ ਅਤੇ ਖੁਸ਼ਹਾਲੀ ਵਿੱਚ ਸਹਾਇਤਾ ਕਰਨਗੇ। ਹਾਈ ਕਮਿਸ਼ਨਰ ਨੇ ਕਿਹਾ, ਮੇਰੀ ਸਰਕਾਰ ਅਤੇ ਭਾਰਤ ਸਰਕਾਰ ਅਤੇ ਦੋਵਾਂ ਪਾਸਿਆਂ ਦੇ ਵਪਾਰਕ ਭਾਈਚਾਰੇ ਨੂੰ ਮੇਰੀ ਸਲਾਹ ਹੈ ਕਿ ਸਰਕਾਰਾਂ ਜੋ ਕਰ ਰਹੀਆਂ ਹਨ, ਉਹ ਸਰਕਾਰਾਂ ਨੂੰ ਕਰਨ ਦਿਓ, ਸਰਕਾਰ ਨੂੰ ਕੂਟਨੀਤੀ ਕਰਨ ਦਿਓ, ਪਰ ਹਰ ਕੋਈ ਜਾਣਦਾ ਹੈ ਕਿ ਲੰਬੇ ਸਮੇਂ ਵਿੱਚ ਕੈਨੇਡਾ ਦੇ ਰਣਨੀਤਕ ਹਿੱਤ ਅਤੇ ਭਾਰਤ ਦੇ ਰਣਨੀਤਕ ਹਿੱਤ ਇਕਸਾਰ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਾਰੋਬਾਰੀ ਪੱਧਰ ‘ਤੇ ਸਬੰਧ ਕਾਇਮ ਕਰੀਏ। ਸਾਨੂੰ ਆਪਣੇ ਵਪਾਰ ਅਤੇ ਦੇਸ਼ਾਂ ਨੂੰ ਦੁਬਾਰਾ ਦੋਸਤਾਨਾ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਮੈਕੇ ਨੇ ਕਿਹਾ ਕਿ ਕੂਟਨੀਤਕ ਵਿਵਾਦ ਕਾਰਨ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧ ਪ੍ਰਭਾਵਿਤ ਨਹੀਂ ਹੋਏ ਹਨ। ਉਨ੍ਹਾਂ ਕਿਹਾ, 100 ਤੋਂ ਵੱਧ ਭਾਰਤੀ ਕੰਪਨੀਆਂ ਨੇ ਕੈਨੇਡਾ ਵਿੱਚ ਨਿਵੇਸ਼ ਕੀਤਾ ਹੈ ਅਤੇ 600 ਤੋਂ ਵੱਧ ਕੈਨੇਡੀਅਨ ਕੰਪਨੀਆਂ ਭਾਰਤ ਵਿੱਚ ਮੌਜੂਦ ਹਨ। ਪਿਛਲੇ ਸਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਦੇਸ਼ ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ੱਕੀ ਭੂਮਿਕਾ ਦਾ ਇਲਜ਼ਾਮ ਲਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕੁਝ ਕੁੜੱਤਣ ਆ ਗਈ ਸੀ। ਭਾਰਤ ਨੇ ਇਸ ਦੋਸ਼ ਨੂੰ ਬੇਤੁਕਾ ਦੱਸਿਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...