ਕੋਰਟ ਪਹੁੰਚਿਆ ਬਰੈਂਪਟਨ ਮੰਦਰ ‘ਚ ਭੰਨਤੋੜ ਦਾ ਮਾਮਲਾ, ਭਾਰਤੀ ਮੂਲ ਦੇ ਵਕੀਲ ਨੇ ਕੀਤੀ ਮੰਗ – Punjabi News

ਕੋਰਟ ਪਹੁੰਚਿਆ ਬਰੈਂਪਟਨ ਮੰਦਰ ‘ਚ ਭੰਨਤੋੜ ਦਾ ਮਾਮਲਾ, ਭਾਰਤੀ ਮੂਲ ਦੇ ਵਕੀਲ ਨੇ ਕੀਤੀ ਮੰਗ

Updated On: 

12 Nov 2024 00:07 AM

Brampton Hindu Temple Attack: ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਇੱਕ ਡਿਜੀਟਲ ਪਟੀਸ਼ਨ ਦਾਇਰ ਕੀਤੀ। ਜਿਸ ਵਿੱਚ 3 ਨਵੰਬਰ ਨੂੰ ਹਿੰਦੂ ਸਭਾ ਮੰਦਿਰ ਅਤੇ ਸ਼ਰਧਾਲੂਆਂ 'ਤੇ ਹਮਲੇ ਵਿੱਚ ਸ਼ਾਮਲ ਪੀਲ ਪੁਲਿਸ ਅਧਿਕਾਰੀਆਂ ਅਤੇ ਖਾਲਿਸਤਾਨ ਪੱਖੀ ਜਥੇਬੰਦੀਆਂ ਜਿਵੇਂ SFJ ਅਤੇ ਹੋਰ ਵਿਅਕਤੀਆਂ ਦੀਆਂ ਕਾਰਵਾਈਆਂ ਦੀ ਜਾਂਚ ਦੀ ਬੇਨਤੀ ਕੀਤੀ ਗਈ ਸੀ।

ਕੋਰਟ ਪਹੁੰਚਿਆ ਬਰੈਂਪਟਨ ਮੰਦਰ ਚ ਭੰਨਤੋੜ ਦਾ ਮਾਮਲਾ, ਭਾਰਤੀ ਮੂਲ ਦੇ ਵਕੀਲ ਨੇ ਕੀਤੀ ਮੰਗ
Follow Us On

ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹੋਈ ਭੰਨਤੋੜ ਨੂੰ ਲੈ ਕੇ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਭਾਰਤੀ ਮੂਲ ਦੇ ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਰਿਚਰਡ ਵੈਗਨਰ ਅੱਗੇ ਅਪੀਲ ਦਾਇਰ ਕੀਤੀ ਹੈ।

ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਇੱਕ ਡਿਜੀਟਲ ਪਟੀਸ਼ਨ ਦਾਇਰ ਕੀਤੀ। ਜਿਸ ਵਿੱਚ 3 ਨਵੰਬਰ ਨੂੰ ਹਿੰਦੂ ਸਭਾ ਮੰਦਿਰ ਅਤੇ ਸ਼ਰਧਾਲੂਆਂ ‘ਤੇ ਹਮਲੇ ਵਿੱਚ ਸ਼ਾਮਲ ਪੀਲ ਪੁਲਿਸ ਅਧਿਕਾਰੀਆਂ ਅਤੇ ਖਾਲਿਸਤਾਨ ਪੱਖੀ ਜਥੇਬੰਦੀਆਂ ਜਿਵੇਂ SFJ ਅਤੇ ਹੋਰ ਵਿਅਕਤੀਆਂ ਦੀਆਂ ਕਾਰਵਾਈਆਂ ਦੀ ਜਾਂਚ ਦੀ ਬੇਨਤੀ ਕੀਤੀ ਗਈ ਸੀ।

ਪਟੀਸ਼ਨ ‘ਚ ਮੁਲਜ਼ਮ ਨੂੰ ਜਵਾਬਦੇਹ ਠਹਿਰਾਉਣ ਅਤੇ ਕੈਨੇਡਾ ਵਿੱਚ ਹਿੰਦੂ ਪੂਜਾ ਸਥਾਨਾਂ ਦੀ ਸੁਰੱਖਿਆ ਦੀ ਗਰੰਟੀ ਦੇਣ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ। ਵਿਨੀਤ ਜਿੰਦਲ ਨੇ ਕਿਹਾ- ਕੈਨੇਡੀਅਨ ਨਿਆਂਪਾਲਿਕਾ ਦੀ ਯੋਗਤਾ ‘ਤੇ ਪੂਰੇ ਵਿਸ਼ਵਾਸ ਨਾਲ, ਅਸੀਂ ਉਮੀਦ ਕਰਦੇ ਹਾਂ ਕਿ ਨਿਆਂ ਹੋਵੇਗਾ ਤੇ ਹਿੰਦੂ ਭਾਈਚਾਰੇ ਨੂੰ ਉਹ ਸੁਰੱਖਿਆ ਮਿਲੇਗੀ। ਨਾਲ ਹੀ ਮੰਗ ਕੀਤੀ ਕਿ ਖਾਲਿਸਤਾਨੀਆਂ ਦੇ ਇਸ ਪ੍ਰਦਰਸ਼ਨ ‘ਤੇ ਕੈਨੇਡਾ ਦੀ ਅਦਾਲਤ ਵੱਲੋਂ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ।

ਭਾਰਤ ਕੈਨੇਡਾ ਸਬੰਧ

ਭਾਰਤ ਤੇ ਕੈਨੇਡਾ ਦੇ ਸਬੰਧਾਂ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਨਿਘਾਰ ਦਿਖ ਰਿਹਾ ਹੈ। ਇਹ ਜੂਨ 2020 ਵਿੱਚ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਸ਼ੁਰੂ ਹੋਇਆ ਸੀ। ਪਿਛਲੇ ਸਾਲ ਸਤੰਬਰ ਵਿੱਚ ਪੀਐਮ ਟਰੂਡੋ ਨੇ ਸੰਸਦ ਵਿੱਚ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀ ਸ਼ਾਮਲ ਹੈ।

ਇਸ ਤੋਂ ਬਾਅਦ ਟਰੂਡੋ ਨੇ ਪਿਛਲੇ ਮਹੀਨੇ 13 ਅਕਤੂਬਰ ਨੂੰ ਨਿੱਝਰ ਕਤਲੇਆਮ ਵਿੱਚ ਭਾਰਤੀ ਡਿਪਲੋਮੈਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਸੰਜੇ ਵਰਮਾ ਸਮੇਤ ਆਪਣੇ 6 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।

Exit mobile version