ਦੁਨੀਆ ਭਰ ‘ਚ ਕੋਰੋਨਾ JN.1 ਵੇਰੀਐਂਟ ਦੇ ਕੇਸ ਤੇਜ਼ੀ ਨਾਲ ਵੱਧ ਰਹੇ, 30 ਦਿਨਾਂ ‘ਚ ਰਿਕਾਰਡ ਤੋੜ ਮਾਮਲੇ

Updated On: 

23 Dec 2023 16:58 PM

WHO ਦੇ ਅਨੁਸਾਰ, ਪਿਛਲੇ ਚਾਰ ਹਫ਼ਤਿਆਂ ਵਿੱਚ ਦੁਨੀਆ ਭਰ ਵਿੱਚ ਕੋਵਿਡ ਦੇ ਮਾਮਲਿਆਂ ਦੀ ਗਿਣਤੀ ਵਿੱਚ 52 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਸ ਦੌਰਾਨ 8 ਲੱਖ 50 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। WHO ਨੇ ਵੀ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ।

ਦੁਨੀਆ ਭਰ ਚ ਕੋਰੋਨਾ JN.1 ਵੇਰੀਐਂਟ ਦੇ ਕੇਸ ਤੇਜ਼ੀ ਨਾਲ ਵੱਧ ਰਹੇ, 30 ਦਿਨਾਂ ਚ ਰਿਕਾਰਡ ਤੋੜ ਮਾਮਲੇ

Pic Credit: TV9Hindi.com

Follow Us On

ਕੋਰੋਨਾ ਮਹਾਂਮਾਰੀ ਇੱਕ ਵਾਰ ਫਿਰ ਫੈਲਣ ਲੱਗੀ ਹੈ। ਕੋਵਿਡ (Covid) JN.1 ਦੇ ਨਵੇਂ ਰੂਪ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਕਾਰਨ ਦੋ ਸਾਲ ਪਹਿਲਾਂ ਦੇ ਭਿਆਨਕ ਦ੍ਰਿਸ਼ ਦੀਆਂ ਯਾਦਾਂ ਤਾਜ਼ਾ ਹੋਣ ਲੱਗੀਆਂ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 752 ਨਵੇਂ ਮਾਮਲੇ ਸਾਹਮਣੇ ਆਏ ਹਨ। WHO ਨੇ ਵੀ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ।

52 ਫੀਸਦੀ ਵਾਧਾ ਹੋਇਆ

WHO ਦੇ ਅਨੁਸਾਰ, ਪਿਛਲੇ ਚਾਰ ਹਫ਼ਤਿਆਂ ਵਿੱਚ ਦੁਨੀਆ (World) ਭਰ ਵਿੱਚ ਕੋਵਿਡ ਦੇ ਮਾਮਲਿਆਂ ਦੀ ਗਿਣਤੀ ਵਿੱਚ 52 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਸ ਦੌਰਾਨ 8 ਲੱਖ 50 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪਿਛਲੇ 28 ਦਿਨਾਂ ਦੇ ਮੁਕਾਬਲੇ, ਨਵੀਆਂ ਮੌਤਾਂ ਦੀ ਗਿਣਤੀ ਵਿੱਚ 8 ਪ੍ਰਤੀਸ਼ਤ ਦੀ ਕਮੀ ਆਈ ਹੈ, ਅਤੇ 3 ਹਜ਼ਾਰ ਤੋਂ ਵੱਧ ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਵਿਸ਼ਵ ਪੱਧਰ ‘ਤੇ, 1600 ਤੋਂ ਵੱਧ ਮਰੀਜ਼ ਆਈਸੀਯੂ ਵਿੱਚ ਦਾਖਲ ਹਨ।

ਕੋਰੋਨਾ ਨੇ ਚਿੰਤਾ ਵਧਾ ਦਿੱਤੀ

WHO ਨੇ ਵੀ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਸੰਗਠਨ ਦਾ ਕਹਿਣਾ ਹੈ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ WHO ਦਾ ਕਹਿਣਾ ਹੈ ਕਿ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ।

ਸਿੰਗਾਪੁਰ ‘ਚ ਕੋਰੋਨਾ ਦੀ ਦਹਿਸ਼ਤ

ਤੁਹਾਨੂੰ ਦੱਸ ਦੇਈਏ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿੰਗਾਪੁਰ ਸਭ ਤੋਂ ਖਰਾਬ ਸਥਿਤੀ ‘ਚ ਹੈ, ਇੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਹੀ ਕਾਰਨ ਹੈ ਕਿ ਸਿੰਗਾਪੁਰ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

ਭਾਰਤ ਵਿੱਚ 24 ਘੰਟਿਆਂ ਵਿੱਚ 752 ਨਵੇਂ ਮਾਮਲੇ ਸਾਹਮਣੇ ਆਏ

ਭਾਰਤ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 752 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਐਕਟਿਵ ਮਰੀਜ਼ਾਂ ਦੀ ਗਿਣਤੀ 3420 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਦੋ ਅਤੇ ਰਾਜਸਥਾਨ ਅਤੇ ਕਰਨਾਟਕ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ। ਕੇਰਲ ਦੇਸ਼ ਵਿੱਚ ਸਭ ਤੋਂ ਮਾੜੀ ਸਥਿਤੀ ਵਿੱਚ ਹੈ। ਇੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।