ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੁਨੀਆ ਨੇ ਭਾਰਤ ਨੂੰ ਕੀਤਾ ਸਲਾਮ, ਚੰਦਰਯਾਨ-3 ਦੀ ਸਫਲ ਲੈਂਡਿੰਗ ‘ਤੇ NASA-UK ਪੁਲਾੜ ਏਜੰਸੀਆਂ ਵੀ ਖੁਸ਼, ਇਸਰੋ ਨੂੰ ਦਿੱਤੀ ਵਧਾਈ

ਭਾਰਤ ਚੰਦਰਯਾਨ-3 ਰਾਹੀਂ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਚੰਦਰਯਾਨ-3 ਮਿਸ਼ਨ ਦਾ ਲੈਂਡਰ ਮਾਡਿਊਲ ਚੰਦਰਮਾ ਦੀ ਸਤ੍ਹਾ 'ਤੇ ਸਫਲਤਾਪੂਰਵਕ ਲੈਂਡ ਕਰ ਗਿਆ। ਵਾਸ਼ਿੰਗਟਨ ਪੋਸਟ ਨੇ ਕਿਹਾ ਕਿ ਭਾਰਤ ਨੇ ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਕੀਤੀ।

ਦੁਨੀਆ ਨੇ ਭਾਰਤ ਨੂੰ ਕੀਤਾ ਸਲਾਮ, ਚੰਦਰਯਾਨ-3 ਦੀ ਸਫਲ ਲੈਂਡਿੰਗ ‘ਤੇ NASA-UK ਪੁਲਾੜ ਏਜੰਸੀਆਂ ਵੀ ਖੁਸ਼, ਇਸਰੋ ਨੂੰ ਦਿੱਤੀ ਵਧਾਈ
Follow Us
tv9-punjabi
| Updated On: 23 Aug 2023 19:59 PM

ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਅਭਿਲਾਸ਼ੀ ਚੰਦਰਯਾਨ-3 (Chandrayaan-3) ਮਿਸ਼ਨ ਰਾਹੀਂ ਭਾਰਤ ਨੇ ਬੁੱਧਵਾਰ ਨੂੰ ਇਤਿਹਾਸ ਰਚ ਦਿੱਤਾ। ਭਾਰਤ ਨੇ ਉਹ ਕੀਤਾ ਜੋ ਅੱਜ ਤੱਕ ਕੋਈ ਹੋਰ ਦੇਸ਼ ਨਹੀਂ ਕਰ ਸਕਿਆ। ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਚੰਦਰਯਾਨ-3 ਮਿਸ਼ਨ ਦਾ ਲੈਂਡਰ ਮਾਡਿਊਲ ਚੰਦਰਮਾ ਦੀ ਸਤ੍ਹਾ ‘ਤੇ ਸਫਲਤਾਪੂਰਵਕ ਉਤਰਿਆ। ਲੈਂਡਰ ਵਿਕਰਮ ਅਤੇ ਰੋਵਰ ਪ੍ਰਗਿਆਨ ਦੇ ਲੈਂਡਰ ਮੋਡਿਊਲ ਨੇ ਸ਼ਾਮ 6:40 ਵਜੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਾਫਟ ਲੈਂਡਿੰਗ ਕੀਤੀ ਅਤੇ ਇਤਿਹਾਸ ਰਚ ਦਿੱਤਾ। ਜਾਣੋ ਭਾਰਤ ਦੀ ਇਸ ਪ੍ਰਾਪਤੀ ‘ਤੇ ਦੁਨੀਆ ਨੇ ਕੀ ਕਿਹਾ ਅਤੇ ਸੁਣਿਆ।

ਚੰਦਰਯਾਨ-3 ਦੀ ਸਫਲਤਾ ‘ਤੇ ਵਿਦੇਸ਼ੀ ਮੀਡੀਆ ਨੇ ਵੀ ਕਈ ਤਰ੍ਹਾਂ ਨਾਲ ਪ੍ਰਤੀਕਿਰਿਆ ਦਿੱਤੀ ਹੈ। ਅਮਰੀਕੀ ਵੈੱਬਸਾਈਟ ਨਿਊਯਾਰਕ ਟਾਈਮਜ਼ ਅਤੇ ਆਸਟ੍ਰੇਲੀਅਨ ਨਿਊਜ਼ ਸਾਈਟ ਏਬੀਸੀ.ਨੈੱਟ ਨੇ ਇਸ ਖ਼ਬਰ ਨੂੰ ਲੀਡ ਲਗਾਇਆ ਹੈ, ਜਦਕਿ ਪਾਕਿਸਤਾਨ ਦੀ ਵੱਕਾਰੀ ਡਾਨ ਡਾਟ ਕਾਮ ਨੇ ਇਸ ਸਫ਼ਲਤਾ ਨੂੰ ਚੌਥਾ ਸਥਾਨ ਦਿੱਤਾ ਹੈ।

ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਬਿਲ ਨੇਲਸਨ ਨੇ ਵਧਾਈ ਦਿੰਦਿਆਂ ਕਿਹਾ, “ਚੰਦਰਮਾ ਦੇ ਦੱਖਣੀ ਧਰੁਵ ‘ਤੇ ਚੰਦਰਯਾਨ-3 ਦੀ ਸਫਲ ਲੈਂਡਿੰਗ ਲਈ ਇਸਰੋ ਨੂੰ ਵਧਾਈ। ਚੰਦਰਮਾ ‘ਤੇ ਪੁਲਾੜ ਯਾਨ ਨੂੰ ਸਫਲਤਾਪੂਰਵਕ ਸਾਫਟ-ਲੈਂਡ ਕਰਨ ਵਾਲਾ ਚੌਥਾ ਦੇਸ਼ ਬਣਨ ਲਈ ਭਾਰਤ ਨੂੰ ਵਧਾਈ। ਸਾਨੂ ਇਸ ਮਿਸ਼ਨ ਵਿੱਚ ਤੁਹਾਡਾ ਸਾਥੀ ਬਣ ਕੇ ਖੁਸ਼ੀ ਹੋ ਰਹੀ ਹੈ!

ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਹੁਸੈਨ ਚੌਧਰੀ ਨੇ ਇਸ ਸਫਲਤਾ ‘ਤੇ ਵਧਾਈ ਦਿੱਤੀ ਅਤੇ ਕਿਹਾ, “ਚੰਦਰਯਾਨ-3 ਦੀ ਚੰਦਰਮਾ ‘ਤੇ ਲੈਂਡਿੰਗ ਇਸਰੋ ਲਈ ਇੱਕ ਵੱਡਾ ਮੌਕਾ ਹੈ, ਮੈਂ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਦੇ ਨਾਲ ਕਈ ਨੌਜਵਾਨ ਵਿਗਿਆਨੀਆਂ ਨੂੰ ਇਸ ਪਲ ਦਾ ਜਸ਼ਨ ਮਨਾਉਂਦੇ ਹੋਏ ਦੇਖ ਸਕਦਾ ਹਾਂ।” ਸਿਰਫ਼ ਸੁਪਨਿਆਂ ਵਾਲੀ ਨੌਜਵਾਨ ਪੀੜ੍ਹੀ ਹੀ ਦੁਨੀਆਂ ਨੂੰ ਬਦਲ ਸਕਦੀ ਹੈ… ਸ਼ੁਭਕਾਮਨਾਵਾਂ।

ਬੀਬੀਸੀ ਨੇ ਲਿਖਿਆ- ਚੰਦਰਯਾਨ-3 ਦੀ ਸਫਲਤਾ ‘ਤੇ ਲਿੱਖਿਆ -India makes history as Chandrayaan-3 lands near Moons south pole

ਵਾਸ਼ਿੰਗਟਨ ਪੋਸਟ ਲਿਖਦਾ ਹੈ- India lands a spacecraft softly on the moons surface

ਨਿਊਯਾਰਕ ਟਾਈਮਜ਼ ਵੱਡੀ ਫੋਟੋ ਦੇ ਨਾਲ ਲਿਖਦਾ ਹੈ, In Latest Moon Race, India Lands First in Southern Polar Region.

ਅਮਰੀਕੀ ਵੈੱਬਸਾਈਟ ‘ਤੇ ਇਸਰੋ ਦੀ ਕਾਮਯਾਬੀ

ਦਾ ਗਾਰਜਿਅਨ ਨੇ ਵੀ ਚੰਦਰਯਾਨ ਦੀ ਤਾਰੀਫ ਕਰਦਿਆਂ ਲਿਖਿਆ – India lands spacecraft near south pole of moon in world first..

CNN ਨੇ ਲਿਖਿਆ – India makes historic moon landing ਜਦੋਂ ਕਿ ਨਿਊਯਾਰਕ ਟਾਈਮਜ਼ ਨੇ ਭਾਰਤ ਦੀ ਸਫਲਤਾ ਨੂੰ ਇਤਿਹਾਸਕ ਲਿੱਖਿਆ – In Latest Moon Race, India Lands First in Southern Polar Region

ਉੱਧਰ, ਅਲ-ਜਜ਼ੀਰਾ ਨੇ ਭਾਰਤ ਦੀ ਸਫਲਤਾ ‘ਤੇ ਲਿਖਿਆ ਹੈ- India moon landing live news: Chandrayaan-3 creates space history

ਦੂਜੇ ਪਾਸੇ ਚੰਦਰਯਾਨ 3 ਦੀ ਲੈਂਡਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੱਖਣੀ ਅਫਰੀਕਾ ‘ਚ ਸ਼ਾਮਲ ਹੋਏ। ਪੀਐਮ ਮੋਦੀ ਨੇ ਇਸ ਸਫਲਤਾ ਨੂੰ ਇਤਿਹਾਸਕ ਦੱਸਿਆ ਹੈ। ਪੀਐਮ ਮੋਦੀ ਨੇ ਇਸ ਮੌਕੇ ‘ਤੇ ਕਿਹਾ, ”ਹਰ ਦੇਸ਼ ਵਾਸੀ ਦੀ ਤਰ੍ਹਾਂ ਮੇਰਾ ਮਨ ਵੀ ਚੰਦਰਯਾਨ ਮਹਾ ਅਭਿਆਨ ‘ਤੇ ਕੇਂਦਰਿਤ ਸੀ। ਨਵਾਂ ਇਤਿਹਾਸ ਰਚਦਿਆਂ ਹੀ ਹਰ ਭਾਰਤੀ ਜਸ਼ਨ ਵਿੱਚ ਡੁੱਬਿਆ ਹੋਇਆ ਹੈ, ਹਰ ਘਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਇਹ ਪਲ ਜਿੱਤ ਦੇ ਚੰਦਰਪੱਥ ‘ਤੇ ਚੱਲਣ ਦਾ ਹੈ।

ਚੰਦਰਯਾਨ-3 ਦਾ ਲੈਂਡਰ ਮਾਡਿਊਲ ਚੰਦਰਮਾ ਦੀ ਸਤ੍ਹਾ ‘ਤੇ ਸਫਲਤਾਪੂਰਵਕ ਸਾਫਟ-ਲੈਂਡ ਹੋਇਆ। ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ਖੇਤਰ ‘ਤੇ ਉਤਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ, ਇਸਰੋ ਦੇ ਮੁਖੀ ਐਸ ਸੋਮਨਾਥ ਨੇ ਚੰਦਰਮਾ ‘ਤੇ ਚੰਦਰਯਾਨ-3 ਦੀ ਸਫਲ ਸਾਫਟ ਲੈਂਡਿੰਗ ‘ਤੇ ਕਿਹਾ ਕਿ ਭਾਰਤ ਹੁਣ ਚੰਦਰਮਾ ਦੇ ਦੱਖਣੀ ਧਰੁਵ ‘ਤੇ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories