AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੀਨ ‘ਚ ਫੈਲ ਰਿਹਾ ਰਹੱਸਮਈ ਨਿਮੋਨੀਆ, ਕੋਰੋਨਾ ਵਰਗੇ ਬਣ ਰਹੇ ਹਾਲਾਤ ? WHO ਅਲਰਟ

ਚੀਨ ਦੇ ਸਕੂਲੀ ਬੱਚੇ ਰਹੱਸਮਈ ਨਿਮੋਨੀਆ ਦਾ ਸ਼ਿਕਾਰ ਹੋ ਰਹੇ ਹਨ। ਸਥਿਤੀ ਦਿਨੋ ਦਿਨ ਵਿਗੜਦੀ ਜਾ ਰਹੀ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਬਿਮਾਰੀ ਨੇ ਇੱਕ ਵਾਰ ਫਿਰ ਚੀਨ ਵਿੱਚ ਕੋਰੋਨਾ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਇਸ ਸਬੰਧੀ ਰਿਪੋਰਟ ਮੰਗੀ ਹੈ।

ਚੀਨ 'ਚ ਫੈਲ ਰਿਹਾ ਰਹੱਸਮਈ ਨਿਮੋਨੀਆ, ਕੋਰੋਨਾ ਵਰਗੇ ਬਣ ਰਹੇ ਹਾਲਾਤ ? WHO ਅਲਰਟ
tv9-punjabi
| Updated On: 23 Nov 2023 13:20 PM IST
Share
ਚੀਨ ਅਜੇ ਕੋਰੋਨਾ ਮਹਾਮਾਰੀ ਦੇ ਦਰਦ ਤੋਂ ਉਭਰਿਆ ਵੀ ਨਹੀਂ ਸੀ ਕਿ ਉਥੇ ਇਕ ਨਵੇਂ ਖ਼ਤਰੇ ਨੇ ਦਸਤਕ ਦੇ ਦਿੱਤੀ। ਚੀਨ ਵਿੱਚ ਇਨ੍ਹੀਂ ਦਿਨੀਂ ਨਿਮੋਨੀਆ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਸਕੂਲੀ ਬੱਚੇ ਇਸ ਰਹੱਸਮਈ ਨਿਮੋਨੀਆ ਦਾ ਸ਼ਿਕਾਰ ਹੋ ਰਹੇ ਹਨ। ਸਥਿਤੀ ਅਜਿਹੀ ਜਾਪਦੀ ਹੈ ਜਿਵੇਂ ਕਿ ਕਰੋਨਾ ਦੇ ਸ਼ੁਰੂਆਤੀ ਦੌਰ ਵਿੱਚ ਸੀ। ਇਸ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਹਸਪਤਾਲਾਂ ਵਿੱਚ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਉੱਥੇ ਇੱਕ ਵਾਰ ਫਿਰ ਕੋਰੋਨਾ ਦੌਰ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ। ਇਸ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਵਿੱਚ ਅਸਾਧਾਰਨ ਲੱਛਣ ਦੇਖਣ ਨੂੰ ਮਿਲ ਰਹੇ ਹਨ, ਬੱਚਿਆਂ ਦੇ ਫੇਫੜਿਆਂ ਵਿੱਚ ਸੋਜ ਅਤੇ ਤੇਜ਼ ਬੁਖਾਰ ਇਸ ਦੇ ਲੱਛਣ ਦੱਸੇ ਜਾ ਰਹੇ ਹਨ। ਚੀਨ ਦੇ ਬੀਜਿੰਗ ਅਤੇ ਲਿਓਨਿੰਗ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮਰੀਜ਼ਾਂ ਦੀ ਗਿਣਤੀ ਕਾਰਨ ਹਸਪਤਾਲ ਦੀ ਹਾਲਤ ਵੀ ਖ਼ਰਾਬ ਹੁੰਦੀ ਜਾ ਰਹੀ ਹੈ। ਮਰੀਜ਼ਾਂ ਨੂੰ ਘੰਟਿਆਂਬੱਧੀ ਲਾਈਨਾਂ ਵਿੱਚ ਖੜ੍ਹਾ ਹੋਣਾ ਪੈਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਾਤਕ ਬੀਮਾਰੀ ਕਾਰਨ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

WHO ਨੇ ਮੰਗੀ ਰਿਪੋਰਟ

ਦੂਜੇ ਪਾਸੇ ਇਸ ਬਿਮਾਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (WHO) ਨੇ ਇਸ ਬਾਰੇ ਰਿਪੋਰਟ ਮੰਗੀ ਹੈ। ਜਿਸ ਅਨੁਸਾਰ ਹਸਪਤਾਲ ਵਿੱਚ ਇਸ ਬਿਮਾਰੀ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਹਸਪਤਾਲਾਂ ਵਿੱਚ ਬੱਚਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਡਬਲਯੂਐਚਓ ਨੇ ਕਿਹਾ ਕਿ ਰਾਸ਼ਟਰੀ ਸਿਹਤ ਕਮਿਸ਼ਨ ਦੇ ਚੀਨੀ ਅਧਿਕਾਰੀਆਂ ਨੇ 12 ਨਵੰਬਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਇਸ ਰਹੱਸਮਈ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਸੀ। WHO ਨੇ ਇਨਫਲੂਐਂਜ਼ਾ, SARS-CoV-2 (ਕੋਵਿਡ-19 ਦਾ ਕਾਰਨ ਬਣਨ ਵਾਲਾ ਵਾਇਰਸ), RSV ਦੇ ਨਾਲ-ਨਾਲ ਮਾਈਕੋਪਲਾਜ਼ਮਾ ਨਿਮੋਨੀਆ ਦੀ ਰਿਪੋਰਟ ਮੰਗੀ ਹੈ।

ਪ੍ਰੋਮੇਡ ਨੇ ਕੀਤਾ ਸੀ ਸੁਚੇਤ

ਪ੍ਰੋਮੇਡ , ਜੋ ਛੂਤ ਦੀਆਂ ਬਿਮਾਰੀਆਂ ਦੇ ਪ੍ਰਕੋਪ ‘ਤੇ ਗਲੋਬਲ ਰਿਪੋਰਟਿੰਗ ਕਰਦਾ ਹੈ, ਨੇ ਬੱਚਿਆਂ ਵਿੱਚ ਫੈਲਣ ਵਾਲੇ ਇਸ ਰਹੱਸਮਈ ਨਿਮੋਨੀਆ ਬਾਰੇ ਸੁਚੇਤ ਕੀਤਾ ਸੀ। ਇਸ ਤੋਂ ਪਹਿਲਾਂ ਪ੍ਰੋਮੇਡ ਨੇ ਵੀ ਕੋਰੋਨਾ ਮਹਾਮਾਰੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਅਧਿਆਪਕ ਵੀ ਇਸ ਬੀਮਾਰੀ ਦੀ ਲਪੇਟ ‘ਚ ਆਏ ਹਨ। ਇਸ ਦਾ ਅਸਰ ਮੁੱਖ ਤੌਰ ‘ਤੇ ਸਕੂਲਾਂ ‘ਤੇ ਪੈਂਦਾ ਹੈ। ਇਸ ਦੌਰਾਨ, ਮਹਾਂਮਾਰੀ ਵਿਗਿਆਨੀ ਐਰਿਕ-ਫੀਗਲ-ਡਿੰਗ ਨੇ ਸੋਸ਼ਲ ਮੀਡੀਆ ਸਾਈਟ ਐਕਸ (ਪਹਿਲਾਂ ਟਵਿੱਟਰ) ‘ਤੇ ਹਸਪਤਾਲਾਂ ਦਾ ਵੀਡੀਓ ਸਾਂਝਾ ਕੀਤਾ ਹੈ ਅਤੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਵੀ ਦਿੱਤੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...