ਚੀਕਾਂ ਅਤੇ ਦਰਦ! ਚੀਨ ‘ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਦੇਖੋ 5 ਵੀਡੀਓ ‘ਚ ਭਿਆਨਕ ਮੰਜਰ

tv9-punjabi
Published: 

19 Dec 2023 16:38 PM

China Earthquake: ਚੀਨ ਵਿੱਚ ਸੋਮਵਾਰ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ ਹੁਣ ਤੱਕ 116 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 400 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਐਂਬੂਲੈਂਸ ਅਤੇ ਮੈਡੀਕਲ ਟੀਮਾਂ ਗਾਂਸੂ ਅਤੇ ਕਿੰਗਹਾਈ ਦੋਵਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਚੀਕਾਂ ਅਤੇ ਦਰਦ! ਚੀਨ ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਦੇਖੋ 5 ਵੀਡੀਓ ਚ ਭਿਆਨਕ ਮੰਜਰ
Follow Us On

ਚੀਨ ਦੇ ਗਾਂਸੂ ‘ਚ ਸੋਮਵਾਰ ਦੇਰ ਰਾਤ ਆਏ ਭੂਚਾਲ ਨੇ ਜ਼ਬਰਦਸਤ ਤਬਾਹੀ ਮਚਾਈ ਹੈ। ਇਸ ਭੂਚਾਲ ਕਾਰਨ ਹੁਣ ਤੱਕ 116 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 400 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ 6.2 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਕਈ ਘਰ ਅਤੇ ਸੜਕਾਂ ਨੁਕਸਾਨੀਆਂ ਗਈਆਂ ਹਨ। ਗਾਂਸੂ ਤੋਂ ਇਲਾਵਾ ਕਿੰਘਈ ਸੂਬਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਗਾਂਸੂ ਅਤੇ ਕਿੰਗਹਾਈ ਦੇ ਕਈ ਖੇਤਰਾਂ ਵਿੱਚ ਬਿਜਲੀ ਅਤੇ ਫ਼ੋਨ ਲਾਈਨਾਂ ਵਿੱਚ ਵਿਘਨ ਪਿਆ ਹੈ। ਦੋਵਾਂ ਥਾਵਾਂ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਭੂਚਾਲ ਕਾਰਨ ਹੋਈ ਭਾਰੀ ਤਬਾਹੀ ਤੋਂ ਬਾਅਦ 100 ਤੋਂ ਜ਼ਿਆਦਾ ਐਂਬੂਲੈਂਸਾਂ ਨੂੰ ਗਾਂਸੂ ਅਤੇ ਕਿੰਘਈ ਸੂਬਿਆਂ ‘ਚ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਇੰਨੇ ਹੀ ਮੈਡੀਕਲ ਸਟਾਫ਼ ਵੀ ਭੇਜਿਆ ਗਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਤਬਾਹੀ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।