AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਰੰਪ ਨੇ ਗਲੋਬਲ ਟੈਰਿਫ਼ ‘ਚ ਫਿਰ ਕੀਤਾ ਬਦਲਾਅ, ਹੁਣ 10 ਫੀਸਦੀ ਤੋਂ ਵਧਾ ਕੇ ਕੀਤਾ 15 ਫੀਸਦੀ

Donald Trump Global Tariff: ਅਮਰੀਕੀ ਸੁਪਰੀਮ ਕੋਰਟ ਵੱਲੋਂ ਟੈਰਿਫ਼ ਸਬੰਧੀ ਦਿੱਤੇ ਗਏ ਇੱਕ ਅਹਿਮ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਨਵੀਂ ਗਲੋਬਲ ਟੈਰਿਫ਼ ਦਰ ਨੂੰ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨਗੇ।

ਟਰੰਪ ਨੇ ਗਲੋਬਲ ਟੈਰਿਫ਼ 'ਚ ਫਿਰ ਕੀਤਾ ਬਦਲਾਅ, ਹੁਣ 10 ਫੀਸਦੀ ਤੋਂ ਵਧਾ ਕੇ ਕੀਤਾ 15 ਫੀਸਦੀ
ਟਰੰਪ ਨੇ ਗਲੋਬਲ ਟੈਰਿਫ਼ ‘ਚ ਕੀਤਾ ਬਦਲਾਅ, 10 ਤੋਂ ਵਧਾ ਕੇ ਕੀਤਾ 15 ਫੀਸਦੀ
tv9-punjabi
| Updated On: 23 Feb 2026 10:48 AM IST
Share

ਅਮਰੀਕੀ ਸੁਪਰੀਮ ਕੋਰਟ ਵੱਲੋਂ ਟੈਰਿਫ਼ ਸਬੰਧੀ ਦਿੱਤੇ ਗਏ ਇੱਕ ਅਹਿਮ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਨਵੀਂ ਗਲੋਬਲ ਟੈਰਿਫ਼ ਦਰ ਨੂੰ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨਗੇ। ਰਾਸ਼ਟਰਪਤੀ ਟਰੰਪ ਨੇ ਕਿਹਾ, “ਮੈਂ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਵਜੋਂ, ਵੱਖ-ਵੱਖ ਦੇਸ਼ਾਂ ‘ਤੇ 10 ਫੀਸਦੀ ‘ਵਰਲਡਵਾਈਡ ਟੈਰਿਫ਼’ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਰਿਹਾ ਹਾਂ। ਇਨ੍ਹਾਂ ਵਿੱਚੋਂ ਕਈ ਦੇਸ਼ ਦਹਾਕਿਆਂ ਤੋਂ ਅਮਰੀਕਾ ਨੂੰ ‘ਲੁੱਟ’ ਰਹੇ ਹਨ ਅਤੇ ਬਦਲੇ ਵਿੱਚ ਕੁਝ ਨਹੀਂ ਦੇ ਰਹੇ। ਹੁਣ ਮੈਂ ਇਸ ਨੂੰ ਕਾਨੂੰਨੀ ਤੌਰ ‘ਤੇ 15 ਫੀਸਦੀ ਦੇ ਪੱਧਰ ਤੱਕ ਲੈ ਜਾਵਾਂਗਾ।”

ਟਰੰਪ ਨੇ ਅੱਗੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦਾ ਪ੍ਰਸ਼ਾਸਨ ਨਵੇਂ ਅਤੇ ਕਾਨੂੰਨੀ ਤੌਰ ‘ਤੇ ਪ੍ਰਵਾਨਿਤ ਟੈਰਿਫ਼ ਤੈਅ ਕਰਕੇ ਜਾਰੀ ਕਰੇਗਾ। ਉਨ੍ਹਾਂ ਮੁਤਾਬਕ ਇਹ ਕਦਮ ਅਮਰੀਕਾ ਨੂੰ ‘ਫਿਰ ਤੋਂ ਮਹਾਨ ਬਣਾਉਣ’ ਦੀ ਸਫਲ ਪ੍ਰਕਿਰਿਆ ਨੂੰ ਜਾਰੀ ਰੱਖਣ ਲਈ ਬੇਹੱਦ ਜ਼ਰੂਰੀ ਹੈ।

ਸੁਪਰੀਮ ਕੋਰਟ ਨੇ ਟੈਰਿਫ਼ ਨੂੰ ਦੱਸਿਆ ਸੀ ਗੈਰ-ਕਾਨੂੰਨੀ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਵੱਲੋਂ ਲਗਾਏ ਗਏ ਭਾਰੀ ਟੈਰਿਫ਼ਾਂ ਨੂੰ ਰੱਦ ਕਰ ਦਿੱਤਾ ਸੀ। 6-3 ਦੇ ਬਹੁਮਤ ਵਾਲੇ ਫੈਸਲੇ ਵਿੱਚ ਅਦਾਲਤ ਨੇ ਪਾਇਆ ਕਿ ਰਾਸ਼ਟਰਪਤੀ ਨੇ ਪਿਛਲੇ ਸਾਲ ‘ਇੰਟਰਨੈਸ਼ਨਲ ਐਮਰਜੈਂਸੀ ਇਕਨਾਮਿਕ ਪਾਵਰਜ਼ ਐਕਟ 1977’ ਦੀ ਵਰਤੋਂ ਕਰਕੇ ਆਪਣੀਆਂ ਸ਼ਕਤੀਆਂ ਦੀ ਉਲੰਘਣਾ ਕੀਤੀ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਟਰੰਪ ਨੇ ਵਪਾਰਕ ਟੈਰਿਫ਼ਾਂ ਨੂੰ ਜਾਇਜ਼ ਠਹਿਰਾਉਣ ਲਈ ਰਾਸ਼ਟਰੀ ਐਮਰਜੈਂਸੀ ਲਈ ਬਣੇ ਕਾਨੂੰਨ ਦਾ ਸਹਾਰਾ ਲਿਆ, ਜੋ ਕਿ ਰਾਸ਼ਟਰਪਤੀ ਦੇ ਅਧਿਕਾਰ ਖੇਤਰ ਤੋਂ ਬਾਹਰ ਸੀ।

10 ਫੀਸਦੀ ਟੈਰਿਫ਼ ਲਗਾਉਣ ਦਾ ਨਵਾਂ ਦਾਅ

ਅਦਾਲਤੀ ਫੈਸਲੇ ਦੇ ਕੁਝ ਹੀ ਘੰਟਿਆਂ ਬਾਅਦ, ਟਰੰਪ ਨੇ ‘ਟ੍ਰੇਡ ਐਕਟ 1974’ ਦੀ ਧਾਰਾ 122 ਦੀ ਵਰਤੋਂ ਕਰਦੇ ਹੋਏ ਅਮਰੀਕਾ ਆਉਣ ਵਾਲੇ ਲਗਭਗ ਸਾਰੇ ਸਾਮਾਨ ‘ਤੇ 10 ਫੀਸਦੀ ਗਲੋਬਲ ਟੈਰਿਫ਼ ਲਗਾਉਣ ਦਾ ਐਲਾਨ ਕਰ ਦਿੱਤਾ। ਇਹ ਇੱਕ ਅਜਿਹਾ ਨਿਯਮ ਹੈ ਜਿਸਦੀ ਵਰਤੋਂ ਬਹੁਤ ਘੱਟ ਹੁੰਦੀ ਹੈ। ਇਹ ਧਾਰਾ ਅੰਤਰਰਾਸ਼ਟਰੀ ਭੁਗਤਾਨ ਸਬੰਧੀ ਬੁਨਿਆਦੀ ਸਮੱਸਿਆਵਾਂ ਦੇ ਜਵਾਬ ਵਿੱਚ 150 ਦਿਨਾਂ ਤੱਕ 15 ਫੀਸਦੀ ਟੈਰਿਫ਼ ਲਗਾਉਣ ਦੀ ਇਜਾਜ਼ਤ ਦਿੰਦੀ ਹੈ।

“ਮੈਂ ਹੁਣ ਪਹਿਲਾਂ ਨਾਲੋਂ ਜ਼ਿਆਦਾ ਤਾਕਤਵਰ”

ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਨੂੰ ਹੋਰ ਵੀ ਤਾਕਤਵਰ ਬਣਾ ਦਿੱਤਾ ਹੈ। ਉਨ੍ਹਾਂ ਨੇ ਟੈਰਿਫ਼ ਲਾਗੂ ਕਰਨ ਲਈ ਹੋਰ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਨ ਦੀ ਸਹੁੰ ਖਾਧੀ। ਟਰੰਪ ਨੇ ਕਿਹਾ, “ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਰਾਸ਼ਟਰਪਤੀ ਦੀ ਵਪਾਰ ਨੂੰ ਨਿਯਮਤ ਕਰਨ ਅਤੇ ਟੈਰਿਫ਼ ਲਗਾਉਣ ਦੀ ਸਮਰੱਥਾ ਨੂੰ ਘਟਾਉਣ ਦੀ ਬਜਾਏ ਹੋਰ ਸਪੱਸ਼ਟ ਅਤੇ ਮਜ਼ਬੂਤ ਕਰ ਦਿੱਤਾ ਹੈ।”

ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਤਰੀਕਿਆਂ ਨੂੰ ਅਦਾਲਤ ਨੇ ਗਲਤ ਦੱਸ ਕੇ ਰੱਦ ਕੀਤਾ ਹੈ, ਹੁਣ ਉਨ੍ਹਾਂ ਦੀ ਜਗ੍ਹਾ ਦੂਜੇ ਕਾਨੂੰਨੀ ਰਾਹ ਅਪਣਾਏ ਜਾਣਗੇ। ਟਰੰਪ ਨੇ ਇਹ ਵੀ ਸੰਕੇਤ ਦਿੱਤਾ ਕਿ ਇਨ੍ਹਾਂ ਨਵੇਂ ਤਰੀਕਿਆਂ ਨਾਲ ਸਰਕਾਰ ਦੇ ਮਾਲੀਏ (Revenue) ਵਿੱਚ ਵੀ ਪਹਿਲਾਂ ਨਾਲੋਂ ਵੱਧ ਵਾਧਾ ਹੋ ਸਕਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...