AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਿਨਪਿੰਗ ਦੇ ਸਵਾਗਤ ਲਈ ਟਰੰਪ ਨੇ ਤੋੜਿਆ ਪ੍ਰੋਟੋਕੋਲ, 11 ਸਾਲ ਬਾਅਦ ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤਿੰਨ ਦਿਨਾਂ ਦੀ ਅਮਰੀਕਾ ਯਾਤਰਾ ਤੇ ਵਾਸ਼ਿੰਗਟਨ ਪਹੁੰਚੇ, ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਹ 11 ਸਾਲ ਬਾਅਦ ਅਮਰੀਕਾ ਦੀ ਯਾਤਰਾ ਤੇ ਪਹੁੰਚੇ ਹਨ।

ਜਿਨਪਿੰਗ ਦੇ ਸਵਾਗਤ ਲਈ ਟਰੰਪ ਨੇ ਤੋੜਿਆ ਪ੍ਰੋਟੋਕੋਲ, 11 ਸਾਲ ਬਾਅਦ ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ
ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ
tv9-punjabi
| Published: 24 Sep 2026 07:31 AM IST
Share

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤਿੰਨ ਦਿਨਾਂ ਦੀ ਯਾਤਰਾ ਤੇ ਅਮਰੀਕਾ ਪਹੁੰਚੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ ‘ਚ ਜੁਆਇੰਟ ਬੇਸ ਐਂਡਰਿਊਜ਼ ਤੇ ਉਨ੍ਹਾਂ ਦਾ ਸਵਾਗਤ ਕੀਤਾ। ਜਿਨਪਿੰਗ ਦੇ ਆਗਮਨ ਸਮਾਰੋਹ ਲਈ ਟਰੰਪ ਤੇ ਫਰਸਟ ਲੇਡੀ ਮੇਲਾਨੀਆ ਟਰੰਪ ਮੈਰੀਲੈਂਡ ਦੇ ਮਿਲਟਰੀ ਬੇਸ ਤੇ ਮੌਜੂਦ ਸਨ। ਇਸ ਦੇ ਨਾਲ ਹੀ ਜਿਨਪਿੰਗ ਦੀ ਪਤਨੀ ਪੇਂਗ ਲਿਯੁਆਨ ਵੀ ਉੱਥੇ ਮੌਜੂਦ ਸਨ।

ਅਜਿਹਾ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਕਿਸੇ ਮਹਿਮਾਨ ਦੇ ਵ੍ਹਾਈਟ ਹਾਊਸ ਪਹੁੰਚਣ ਦਾ ਇੰਤਜ਼ਾਰ ਕਰਨ ਦੀ ਬਜਾਏ ਖ਼ੁਦ ਏਅਰਪੋਰਟ ਤੇ ਕਿਸੇ ਵਿਦੇਸ਼ੀ ਨੇਤਾ ਦਾ ਸਵਾਗਤ ਕਰਨ ਪਹੁੰਚਦੇ ਹਨ।

ਸ਼ੀ ਜਿਨਪਿੰਗ 11 ਸਾਲ ਤੋਂ ਵੀ ਜ਼ਿਆਦਾ ਸਮੇਂ ਬਾਅਦ ਅਮਰੀਕਾ ਦੀ ਅਧਿਕਾਰਤ ਯਾਤਰਾ ਤੇ ਪਹੁੰਚੇ ਹਨ। ਉਨ੍ਹਾਂ ਦੀ ਇਹ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਅਮਰੀਕਾ ਤੇ ਚੀਨ ਵਿਚਾਲੇ ਵਪਾਰ, ਆਰਟੀਫਿਸ਼ਲ ਇੰਟੈਲੀਜੈਂਸ, ਈਰਾਨ ਤੇ ਤਾਈਵਾਨ ਵਰਗੇ ਮੁੱਦਿਆਂ ਤੇ ਮਤਭੇਦ ਬਣੇ ਹੋਏ ਹਨ।

ਤਿੰਨ ਦਿਨਾਂ ਦੇ ਇਸ ਪ੍ਰੋਗਰਾਮ ‘ਚ ਉੱਚ ਪੱਧਰੀ ਕੂਟਨੀਤਕ ਗੱਲਬਾਤ ਦੇ ਨਾਲ-ਨਾਲ ਕਈ ਰਸਮੀ ਪ੍ਰੋਗਰਾਮ ਵੀ ਸ਼ਾਮਲ ਹੋਣਗੇ। ਇਨ੍ਹਾਂ ‘ਚ ਵੀਰਵਾਰ ਨੂੰ ਵ੍ਹਾਈਟ ਹਾਊਸ ‘ਚ ਹੋਣ ਵਾਲਾ ਰਸਮੀ ਸਟੇਟ ਡਿਨਰ ਵੀ ਸ਼ਾਮਲ ਹੈ।

ਇਸ ਤਰ੍ਹਾਂ ਹੋਇਆ ਏਅਰਪੋਰਟ ਤੇ ਸਵਾਗਤ

ਜਿਨਪਿੰਗ ਦੇ ਆਉਣ ਤੋਂ ਪਹਿਲਾਂ ਟਰੰਪ ਤੇ ਮੇਲਾਨੀਆ ਮਰੀਨ ਵਨ ਰਾਹੀਂ ਜੁਆਇੰਟ ਬੇਸ ਐਂਡਰਿਊਜ਼ ਪਹੁੰਚੇ। ਇਸ ਤੋਂ ਬਾਅਦ ਰਾਸ਼ਟਰਪਤੀ ਆਪਣੇ ਕਾਫ਼ਲੇ ਨਾਲ ਸਵਾਗਤ ਸਮਾਰੋਹ ਵਾਲੀ ਥਾਂ ਤੇ ਪਹੁੰਚੇ, ਜਿੱਥੇ ਮਿਲਟਰੀ ਆਨਰ ਗਾਰਡ, ਬੈਂਡ ਤੇ ਹੋਰ ਟੁਕੜੀਆਂ ਮੌਜੂਦ ਸਨ।

ਮੇਲਾਨੀਆ ਨੇ ਖ਼ੁਦ ਕੀਤੀ ਸਾਰੇ ਪ੍ਰੋਗਰਾਮ ਦੀ ਪਲਾਨਿੰਗ

ਏਅਰਪੋਰਟ ਤੇ ਸਵਾਗਤ ਦੀ ਤਿਆਰੀ ਕੀਤੀ ਗਈ ਸੀ। ਟਾਰਮੈਕ ਦੇ ਨੇੜੇ ਕਾਲੀਆਂ ਗੱਡੀਆਂ ਤੇ ਲਿਮੋਜ਼ੀਨ ਖੜ੍ਹੀਆਂ ਸਨ। ਇਸ ਦੇ ਨਾਲ ਹੀ ਏਅਰ ਫੋਰਸ ਦਾ ਬੈਂਡ ਮਾਰਚ ਕਰ ਰਿਹਾ ਸੀ। ਜਿਨਪਿੰਗ ਦੇ ਆਉਣ ਤੋਂ ਪਹਿਲਾਂ ਅਮਰੀਕੀ ਫੌਜ ਦੇ ਵੱਖ-ਵੱਖ ਅਧਿਕਾਰੀ ਵੀ ਉੱਥੇ ਮੌਜੂਦ ਸਨ।

ਟਰੰਪ ਨੇ ਵ੍ਹਾਈਟ ਹਾਊਸ ‘ਚ ਇੰਤਜ਼ਾਰ ਕਰਨ ਦੀ ਬਜਾਏ ਏਅਰਪੋਰਟ ਤੇ ਹੀ ਸ਼ੀ ਜਿਨਪਿੰਗ ਦਾ ਸਵਾਗਤ ਕਰਨ ਦਾ ਫੈਸਲਾ ਕੀਤਾ। ਇਸ ਨੂੰ ਕਿਸੇ ਵਿਦੇਸ਼ੀ ਨੇਤਾ ਲਈ ਬਹੁਤ ਖਾਸ ਤੇ ਨਿੱਜੀ ਸਵਾਗਤ ਮੰਨਿਆ ਜਾ ਰਿਹਾ ਹੈ। ਇਹ ਇਸ ਲਈ ਕੀਤਾ ਗਿਆ ਕਿਉਂਕਿ ਇਸ ਸਾਲ ਟਰੰਪ ਨੂੰ ਚੀਨ ‘ਚ ਵੀ ਇਸੇ ਤਰ੍ਹਾਂ ਦਾ ਸ਼ਾਨਦਾਰ ਸਵਾਗਤ ਮਿਲਿਆ ਸੀ।

ਮੇਲਾਨੀਆ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਨਿੱਜੀ ਤੌਰ ਤੇ ਸਵਾਗਤ ਇਸ ਲਈ ਕੀਤਾ ਕਿਉਂਕਿ ਉਨ੍ਹਾਂ ਦੇ ਰਿਸ਼ਤੇ ਬਹੁਤ ਚੰਗੇ ਹਨ। ਉਨ੍ਹਾਂ ਦੱਸਿਆ ਕਿ ਉਹ ਸਾਡੀ ਧਰਤੀ ਤੇ ਆ ਰਹੇ ਹਨ, ਇਸ ਲਈ ਸਾਨੂੰ ਪੂਰੇ ਸਨਮਾਨ ਨਾਲ ਉਨ੍ਹਾਂ ਦਾ ਸਵਾਗਤ ਕਰਨਾ ਚਾਹੀਦਾ ਹੈ। ਮੇਲਾਨੀਆ ਨੇ ਇਹ ਵੀ ਕਿਹਾ ਕਿ ਜਿਨਪਿੰਗ ਤੇ ਉਨ੍ਹਾਂ ਦੀ ਪਤਨੀ ਦੇ ਪੂਰੇ ਪ੍ਰੋਗਰਾਮ ਦੀ ਪਲਾਨਿੰਗ ‘ਚ ਉਹ ਖ਼ੁਦ ਬਹੁਤ ਸ਼ਾਮਲ ਸਨ। ਉਨ੍ਹਾਂ ਕਿਹਾ, ਹਰ ਛੋਟੀ-ਵੱਡੀ ਗੱਲ ‘ਚ ਮੇਰੀ ਭਾਗੀਦਾਰੀ ਸੀ। Source: TV9Hindi.com

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...