AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ‘ਚ ਵੋਟਰ ID ਲਾਜ਼ਮੀ ਕਰਨ ਦੀ ਵਕਾਲਤ, ਟਰੰਪ ਨੇ ਭਾਰਤ ਦੀਆਂ ਚੋਣਾਂ ਦੀ ਦਿੱਤਾ ਉਦਾਹਰਣ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਭਾਰਤ 'ਚ ਕਰੋੜਾਂ ਲੋਕ ਵੋਟ ਪਾਉਂਦੇ ਹਨ ਤੇ ਇਸ ਲਈ ਪਛਾਣ ਪੱਤਰ ਲਾਜ਼ਮੀ ਹੈ। ਟਰੰਪ ਨੇ ਭਾਰਤ ਦੀ ਚੋਣ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ SAVE ਅਮਰੀਕਾ ਐਕਟ ਪਾਸ ਕਰਨ ਤੇ ਜ਼ੋਰ ਦਿੱਤਾ।

ਅਮਰੀਕਾ 'ਚ ਵੋਟਰ ID ਲਾਜ਼ਮੀ ਕਰਨ ਦੀ ਵਕਾਲਤ, ਟਰੰਪ ਨੇ ਭਾਰਤ ਦੀਆਂ ਚੋਣਾਂ ਦੀ ਦਿੱਤਾ ਉਦਾਹਰਣ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ
tv9-punjabi
| Updated On: 18 Aug 2026 10:41 AM IST
Share

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੀ ਚੋਣ ਪ੍ਰਣਾਲੀ ਦਾ ਜ਼ਿਕਰ ਕਰਦੇ ਹੋਏ ਅਮਰੀਕਾ ‘ਚ ਚੋਣੀ ਧੋਖਾਧੜੀ ਨੂੰ ਰੋਕਣ ਲਈ ਹਰ ਅਮਰੀਕੀ ਵੋਟਰ ਲਈ ਫੋਟੋ ਆਈਡੀ ਲਾਜ਼ਮੀ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਹਰ ਵੋਟਰ ਲਈ ਫੋਟੋ ਆਈਡੀ ਲਾਜ਼ਮੀ ਕਰਨ ਦੀ ਆਪਣੀ ਮੰਗ ਨੂੰ ਦੁਹਰਾਇਆ। ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਹਾਲ ਹੀ ‘ਚ ਉਨ੍ਹਾਂ ਦੇ ਪ੍ਰਸ਼ਾਸਨ ਤੋਂ ਪੁੱਛਿਆ ਸੀ ਕਿ ਅਮਰੀਕਾ ‘ਚ ਵੈਧ ਫੋਟੋ ਪਛਾਣ ਪੱਤਰ ਤੋਂ ਬਿਨਾਂ ਚੋਣਾਂ ਕਿਵੇਂ ਕਰਵਾਈਆਂ ਜਾ ਸਕਦੀਆਂ ਹਨ?

ਟਰੰਪ ਨੇ ਟਰੂਥ ਸੋਸ਼ਲ ਤੇ ਇੱਕ ਪੋਸਟ ‘ਚ ਕਿਹਾ ਕਿ ਭਾਰਤ ‘ਚ ਹਾਲ ਹੀ ‘ਚ ਹੋਈਆਂ ਆਮ ਚੋਣਾਂ ‘ਚ ਇੱਕ ਫੀਸਦੀ ਤੋਂ ਵੀ ਘੱਟ ਵੋਟਰਾਂ ਨੇ ਪੋਸਟਲ ਬੈਲਟ ਦੀ ਵਰਤੋਂ ਕੀਤੀ ਤੇ ਹਰ ਵੋਟਰ ਕੋਲ ਵੈਧ ਫੋਟੋ ਪਛਾਣ ਪੱਤਰ ਸੀ।

ਨਾਗਰਿਕਤਾ ਦਾ ਸਬੂਤ ਦਿਖਾਉਣਾ ਹੋਵੇਗਾ

ਅਮਰੀਕੀ ਰਾਸ਼ਟਰਪਤੀ ਨੇ ਇਹ ਗੱਲਾਂ SAVE ਅਮਰੀਕਾ ਐਕਟ ਦੇ ਸਮਰਥਨ ‘ਚ ਕਹੀਆਂ। ਇਸ ਐਕਟ ਤਹਿਤ ਅਮਰੀਕੀਆਂ ਨੂੰ ਵੋਟ ਪਾਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਨਾਗਰਿਕਤਾ ਦਾ ਸਬੂਤ ਦਿਖਾਉਣਾ ਹੋਵੇਗਾ, ਪੂਰੇ ਦੇਸ਼ ‘ਚ ਵੋਟਰ ਪਛਾਣ ਪੱਤਰ ਦੀ ਲੋੜ ਹੋਵੇਗੀ ਤੇ ਡਾਕ ਰਾਹੀਂ ਵੋਟਿੰਗ ਨੂੰ ਬਹੁਤ ਸੀਮਿਤ ਕਰ ਦਿੱਤਾ ਜਾਵੇਗਾ।

ਬਿਨਾਂ ਫੋਟੋ ID ਦੇ ਚੋਣਾਂ ਕਿਵੇਂ ਕਰਵਾ ਸਕਦੇ ਹੋ?

ਟਰੰਪ ਨੇ ਲਿਖਿਆ, ਇਸ ਮਹੀਨੇ ਦੀ ਸ਼ੁਰੂਆਤ ‘ਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਾਡੇ ਪ੍ਰਸ਼ਾਸਨ ਤੋਂ ਪੁੱਛਿਆ ਕਿ ਤੁਸੀਂ ਅਮਰੀਕਾ ‘ਚ ਵੈਧ ਫੋਟੋ ਆਈਡੀ ਤੋਂ ਬਿਨਾਂ ਚੋਣਾਂ ਕਿਵੇਂ ਕਰਵਾ ਸਕਦੇ ਹੋ? ਉਨ੍ਹਾਂ ਨੇ ਕਿਹਾ, ਭਾਰਤ ਦੀਆਂ ਪਿਛਲੀਆਂ ਚੋਣਾਂ ‘ਚ 646,000,000 ਵੋਟਰ ਸਨ! ਇੱਕ ਫੀਸਦੀ ਤੋਂ ਵੀ ਘੱਟ ਲੋਕਾਂ ਨੇ ਡਾਕ ਰਾਹੀਂ ਵੋਟ ਪਾਈ ਅਤੇ ਹਰ ਵੋਟਰ ਲਈ ਵੈਧ ਫੋਟੋ ਪਛਾਣ ਪੱਤਰ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, ਸਾਨੂੰ ਹੁਣ SAVE ਅਮਰੀਕਾ ਐਕਟ ਪਾਸ ਕਰਨ ਦੀ ਲੋੜ ਹੈ।

SAVE ਅਮਰੀਕਾ ਐਕਟ ਪਾਸ ਕਰਵਾਉਣ ਤੇ ਜ਼ੋਰ

ਟਰੰਪ ਸੇਫਗਾਰਡ ਅਮਰੀਕਨ ਵੋਟਰ ਐਲਿਜੀਬਿਲਿਟੀ (SAVE) ਅਮਰੀਕਾ ਐਕਟ ਨੂੰ ਪਾਸ ਕਰਵਾਉਣ ਤੇ ਜ਼ੋਰ ਦੇ ਰਹੇ ਹਨ ਤੇ ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਚੋਣੀ ਧੋਖਾਧੜੀ ਰੁਕੇਗੀ। ਹਾਲਾਂਕਿ, ਇਸ ਮੁੱਦੇ ਤੇ ਡੈਮੋਕ੍ਰੇਟ ਤੇ ਰਿਪਬਲਿਕਨ ਦੋਵੇਂ ਵੰਡੇ ਹੋਏ ਹਨ ਤੇ ਅਮਰੀਕੀ ਸੈਨੇਟ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ ਇਸ ਨੂੰ ਪਾਸ ਕਰਨ ਲਈ ਕੋਈ ਠੋਸ ਕਦਮ ਚੁੱਕੇ ਬਿਨਾਂ ਹੀ ਪੰਜ ਹਫ਼ਤਿਆਂ ਦੀ ਛੁੱਟੀ ਲੈ ਲਈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......