Illegal Immigrants ਨੂੰ ਕੱਢਣ ਲਈ ਨੈਸ਼ਨਲ ਐਮਰਜੈਂਸੀ ਲਾਗੂ ਕਰਾਂਗਾ, ਡੋਨਾਲਡ ਟਰੰਪ ਦਾ ਬਿਆਨ
ਡੋਨਾਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ 'ਚੋਂ ਬਾਹਰ ਕੱਢਣ ਲਈ ਕਿਸੇ ਵੀ ਹੱਦ ਤੱਕ ਜਾਣਗੇ, ਉਨ੍ਹਾਂ ਨੇ ਕਿਹਾ ਕਿ ਉਹ 20 ਜਨਵਰੀ 2025 ਨੂੰ ਰਾਸ਼ਟਰਪਤੀ ਬਣਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਲਈ ਸੈਨਾ ਦਾ ਸਹਾਰਾ ਲੈਣਗੇ।
ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਚੁੱਕੇ ਡੋਨਾਲਡ ਟਰੰਪ ਨੇ ਦੁਨੀਆਂ ਨੂੰ ਅਲਟੀਮੇਟਮ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਉਹ ਸਰਕਾਰ ‘ਚ ਆਉਂਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਿੱਚ ਨੈਸ਼ਨਲ ਐਮਰਜੰਸੀ ਲਾਗੂ ਕਰਨਗੇ ਤੇ ਜੇਕਰ ਇਸ ਲਈ ਸੈਨਾ ਦੀ ਮਦਦ ਵੀ ਲੈਣੀ ਪਈ ਤਾਂ ਇਸ ਤੋਂ ਵੀ ਪਿੱਛੇ ਨਹੀਂ ਹਟਾਂਗੇ।
ਟਰੰਪ ਨੇ ਸੋਸ਼ਲ ਮੀਡੀਆ ਟਰੁੱਥ ਤੇ ਜੁਡੀਸ਼ੀਅਲ ਵਾਚ ਦੇ ਪ੍ਰਧਾਨ ਟਾਮ ਫਿਟਨ ਦੀ ਪੋਸਟ ਤੇ ‘ਸਹੀ’ (TRUE) ਲਿੱਖ ਕੇ ਇਸ ਦੀ ਪੁਸ਼ਟੀ ਕੀਤੀ ਹੈ। ਟਾਮ ਫਿਟਨੇ ਨੇ ਲਿਖਿਆ- ਚੰਗੀ ਖ਼ਬਰ, ਰਿਪੋਰਟਾਂ ਆ ਰਹੀਆਂ ਹਨ ਕਿ @RealDonaldTrump ਪ੍ਰਸ਼ਾਸਨ ਨੈਸ਼ਨਲ ਐਮਰਜੈਂਸੀ ਦੀ ਘੋਸ਼ਣਾ ਕਰਨ ਨੂੰ ਤਿਆਰ ਹੈ ਤੇ ਵੱਡੇ ਪੈਮਾਨੇ ਤੇ ਮਾਸ ਡਿਪੋਰਟੇਸ਼ਨ ਪ੍ਰੋਗਰਾਮ ਲਈ ਸੈਨਿਕ ਸੰਪਤੀ ਦਾ ਇਸਤੇਮਾਲ ਕਰਨਗੇ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ TRUE ਲਿਖਿਆ।
ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ
ਡੋਨਾਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਣ ਲਈ ਕਿਸੇ ਵੀ ਹੱਦ ਤੱਕ ਜਾਣਗੇ, ਉਨ੍ਹਾਂ ਨੇ ਕਿਹਾ ਕਿ ਉਹ 20 ਜਨਵਰੀ 2025 ਨੂੰ ਰਾਸ਼ਟਰਪਤੀ ਬਣਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਲਈ ਸੈਨਾ ਦਾ ਸਹਾਰਾ ਲੈਣਗੇ।
ਉਨ੍ਹਾਂ ਨੇ ਕਿਹਾ ਕਿ ਮੈਂ ਸ਼ਹਿਰ ਤੇ ਕਸਬਿਆਂ ਨੂੰ ਬਚਾਵਾਂਗਾ, ਜਿਨ੍ਹਾਂ ਨੂੰ ਇਨ੍ਹਾਂ ਘਾਤਕ ਅਪਰਾਧੀਆਂ ਨੇ ਘੇਰ ਲਿਆ ਹੈ ਤੇ ਅਸੀਂ ਇਨ੍ਹਾਂ ਅਪਰਾਧੀਆਂ ਨੂੰ ਜੇਲ੍ਹ ਭੇਜਾਂਗੇ, ਫਿਰ ਜਿੰਨੀ ਜਲਦੀ ਹੋ ਸਕੇ, ਇਨ੍ਹਾਂ ਨੂੰ ਦੇਸ਼ ‘ਚੋਂ ਬਾਹਰ ਕੱਢਾਂਗੇ।
ਕਾਨੂੰਨੀ ਰਸਤੇ ਰਾਹੀਂ ਅਮਰੀਕਾ ਆਉਣ ਲੋਕ- ਟਰੰਪ
ਟਰੰਪ ਨੇ ਆਪਣੀ ਜਿੱਤ ਤੋਂ ਬਾਅਦ ਵੀ ਸੰਬੋਧਨ ਦੌਰਾਨ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਲੈ ਕੇ ਆਪਣੀ ਗੱਲ ਦੁਹਰਾਈ, ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਆਉਣ ਦੀ ਇਜਾਜ਼ਤ ਦੇਣੀ ਹੈ ਪਰ ਉਨ੍ਹਾਂ ਨੂੰ ਕਾਨੂੰਨੀ ਰਸਤੇ ਰਾਹੀਂ ਅਮਰੀਕਾ ਆਉਣਾ ਚਾਹੀਦਾ ਹੈ, ਸਾਨੂੰ ਅਮਰੀਕਾ ਦੀ ਸੁਰੱਖਿਆ ਲਈ ਸਰਹੱਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੋਵੇਗਾ। ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲਿਆਂ ਦੀ ਐਂਟਰੀ ਬੰਦ ਹੋਵੇਗੀ।
ਇਹ ਵੀ ਪੜ੍ਹੋ