ਟਰੰਪ ਨੇ ਭਾਰਤ ‘ਤੇ ਕਿਉਂ ਲਗਾਇਆ 50% ਟੈਰਿਫ? ਵ੍ਹਾਈਟ ਹਾਊਸ ਨੇ ਰੂਸ-ਯੂਕਰੇਨ ਯੁੱਧ ਨੂੰ ਦੱਸਿਆ ਕਾਰਨ

Updated On: 

20 Aug 2025 08:52 AM IST

US Tarrif on India, White House Statemenmt: ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਕੈਰੋਲੀਨ ਲੇਵਿਟ ਨੇ ਕਿਹਾ ਕਿ ਟਰੰਪ ਚਾਹੁੰਦੇ ਹਨ ਕਿ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਿਹਾ ਵਿਵਾਦ ਖਤਮ ਹੋਵੇ। ਲੇਵਿਟ ਨੇ ਦਾਅਵਾ ਕੀਤਾ ਕਿ ਅਮਰੀਕਾ ਨੇ ਰੂਸ-ਯੂਕਰੇਨ ਵਿਵਾਦ ਨੂੰ ਖਤਮ ਕਰਨ ਲਈ ਹੀ ਭਾਰਤ 'ਤੇ ਪਾਬੰਦੀਆਂ ਲਗਾਈਆਂ ਹਨ।

ਟਰੰਪ ਨੇ ਭਾਰਤ ਤੇ ਕਿਉਂ ਲਗਾਇਆ 50% ਟੈਰਿਫ? ਵ੍ਹਾਈਟ ਹਾਊਸ ਨੇ ਰੂਸ-ਯੂਕਰੇਨ ਯੁੱਧ ਨੂੰ ਦੱਸਿਆ ਕਾਰਨ
Follow Us On

ਅਮਰੀਕਾ ਭਾਰਤ ‘ਤੇ ਲਗਾਏ ਗਏ ਟੈਰਿਫ ਸੰਬੰਧੀ ਲਗਾਤਾਰ ਨਵੇਂ ਦਾਅਵੇ ਕਰ ਰਿਹਾ ਹੈ। ਇਸ ਦੌਰਾਨ, ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਕੈਰੋਲੀਨ ਲੇਵਿਟ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ-ਯੂਕਰੇਨ ਵਿਵਾਦ ਨੂੰ ਖਤਮ ਕਰਨ ਲਈ ਭਾਰਤ ‘ਤੇ ਟੈਰਿਫ ਲਗਾਏ ਹਨ। ਉਨ੍ਹਾਂ ਕਿਹਾ ਕਿ ਟਰੰਪ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਿਹਾ ਟਕਰਾਅ ਖਤਮ ਹੋਵੇ।

ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਨੇ ਪਹਿਲਾਂ ਭਾਰਤ ‘ਤੇ 25% ਟੈਰਿਫ ਲਗਾਇਆ ਸੀ। ਪਰ ਕੁਝ ਦਿਨਾਂ ਬਾਅਦ, ਇਸ ਨੇ ਟੈਰਿਫ ਨੂੰ 25 ਪ੍ਰਤੀਸ਼ਤ ਵਧਾ ਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ। ਹੁਣ ਅਮਰੀਕਾ ਵੱਲੋਂ ਭਾਰਤ ‘ਤੇ ਕੁੱਲ 50% ਟੈਰਿਫ ਲਗਾਇਆ ਗਿਆ ਹੈ।

ਟਰੰਪ ਨੇ ਯੁੱਧ ਖਤਮ ਕਰਨ ਲਈ ਚੁੱਕੇ ਕਈ ਕਦਮ

ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਰਾਸ਼ਟਰਪਤੀ ਨੇ ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਲੋਕਾਂ ‘ਤੇ ਬਹੁਤ ਦਬਾਅ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ‘ਚ ਭਾਰਤ ‘ਤੇ ਲਗਾਇਆ ਗਿਆ ਵਾਧੂ ਟੈਰਿਫ ਤੇ ਹੋਰ ਕਦਮ ਵੀ ਸ਼ਾਮਲ ਹਨ। ਲੇਵਿਟ ਨੇ ਕਿਹਾ ਕਿ ਟਰੰਪ ਹਮੇਸ਼ਾ ਚਾਹੁੰਦੇ ਹਨ ਕਿ ਰੂਸ ਤੇ ਯੂਕਰੇਨ ਟਕਰਾਅ ਨੂੰ ਰੋਕਿਆ ਜਾਵੇ।

ਹੋ ਸਕਦੀ ਇੱਕ ਤਿੰਨ-ਪੱਖੀ ਮੀਟਿੰਗ

ਲੇਵਿਟ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਿਹਾ ਟਕਰਾਅ ਜਲਦੀ ਤੋਂ ਜਲਦੀ ਖਤਮ ਹੋਵੇ। ਟਰੰਪ ਨੇ ਵ੍ਹਾਈਟ ਹਾਊਸ ਵਿਖੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਉਨ੍ਹਾਂ ਨੇ ਜ਼ੇਲੇਂਸਕੀ ਨੂੰ ਪੁਤਿਨ ਨਾਲ ਗੱਲਬਾਤ ਕਰਕੇ ਇਸ ਟਕਰਾਅ ਨੂੰ ਖਤਮ ਕਰਨ ਲਈ ਕਿਹਾ। ਲੇਵਿਟ ਨੇ ਕਿਹਾ ਕਿ ਨਾਟੋ ਸਕੱਤਰ ਜਨਰਲ ਸਮੇਤ ਸਾਰੇ ਯੂਰਪੀਅਨ ਨੇਤਾ ਇਸ ਮੀਟਿੰਗ ‘ਚ ਸ਼ਾਮਲ ਹੋਏ ਤੇ ਹਰ ਕੋਈ ਇਸ ਗੱਲ ‘ਤੇ ਸਹਿਮਤ ਹੋਇਆ ਕਿ ਟਰੰਪ ਬਹੁਤ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਤੋਂ ਬਾਅਦ, ਰਾਸ਼ਟਰਪਤੀ ਨੂੰ ਉਮੀਦ ਹੈ ਕਿ ਦੋਵੇਂ ਨੇਤਾ ਇਕੱਠੇ ਬੈਠ ਕੇ ਇਸ ਯੁੱਧ ਨੂੰ ਖਤਮ ਕਰਨ ਬਾਰੇ ਇੱਕ ਦੂਜੇ ਨਾਲ ਗੱਲ ਕਰ ਸਕਦੇ ਹਨ।

ਪੁਤਿਨ ਨੇ 48 ਘੰਟਿਆਂ ਬਾਅਦ ਯੂਰਪੀਅਨ ਨੇਤਾਵਾਂ ਨਾਲ ਮੁਲਾਕਾਤ ਕੀਤੀ

ਲੇਵਿਟ ਨੇ ਕਿਹਾ ਕਿ ਟਰੰਪ ਦੁਆਰਾ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਸਥਾਪਤ ਕਰਨ ਲਈ ਕੀਤੇ ਗਏ ਯਤਨਾਂ ਦਾ ਨਤੀਜਾ ਇਹ ਹੈ ਕਿ ਯੂਰਪੀਅਨ ਨੇਤਾ ਪੁਤਿਨ ਨਾਲ ਮੁਲਾਕਾਤ ਦੇ 48 ਘੰਟਿਆਂ ਦੇ ਅੰਦਰ ਵ੍ਹਾਈਟ ਹਾਊਸ ‘ਚ ਮੌਜੂਦ ਹੋ ਸਕੇ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਪੁਤਿਨ ਤੇ ਟਰੰਪ ਦੀ ਮੁਲਾਕਾਤ ਤੋਂ 48 ਘੰਟਿਆਂ ਬਾਅਦ, ਰਾਸ਼ਟਰਪਤੀ ਨੇ ਵ੍ਹਾਈਟ ਹਾਊਸ ‘ਚ ਸਾਰੇ ਯੂਰਪੀਅਨ ਨੇਤਾਵਾਂ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਹ ਸਾਰੇ ਟਰੰਪ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ।

ਜੇਕਰ ਟਰੰਪ ਰਾਸ਼ਟਰਪਤੀ ਹੁੰਦੇ, ਤਾਂ ਕੋਈ ਜੰਗ ਨਾ ਹੁੰਦੀ

ਆਪਣੇ ਬਿਆਨ ‘ਚ ਲੇਵਿਟ ਨੇ ਇਸ ਦਾਅਵੇ ਨੂੰ ਦੁਹਰਾਇਆ ਤੇ ਕਿਹਾ ਕਿ ਜੇਕਰ ਡੋਨਾਲਡ ਟਰੰਪ ਉਸ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਰੂਸ ਤੇ ਯੂਕਰੇਨ ਵਿਚਕਾਰ ਜੰਗ ਕਦੇ ਸ਼ੁਰੂ ਨਾ ਹੁੰਦੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੇਤਾ ਟਰੰਪ ਦੇ ਧੰਨਵਾਦੀ ਹਨ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਪਿਛਲੀ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ ਸੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਖੁਦ ਇਸ ਨੂੰ ਸਵੀਕਾਰ ਕੀਤਾ ਸੀ।