ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਐੱਸ ਜੈਸ਼ੰਕਰ, 20 ਜਨਵਰੀ ਨੂੰ ਹੋਵੇਗੀ ਤਾਜਪੋਸ਼ੀ

Published: 

12 Jan 2025 14:16 PM

Donald Trump Inauguration Ceremony: ਡੋਨਾਲਡ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਮੌਕੇ ਭਾਰਤ ਸਰਕਾਰ ਦੀ ਨੁਮਾਇੰਦਗੀ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਕਰਨਗੇ। ਇਸ ਤੋਂ ਪਹਿਲਾਂ ਜੈਸ਼ੰਕਰ ਦਸੰਬਰ ਦੇ ਆਖਰੀ ਹਫਤੇ ਅਮਰੀਕਾ ਗਏ ਸਨ, ਜਿੱਥੇ ਉਨ੍ਹਾਂ ਨੇ ਅਮਰੀਕੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਣਨੀਤਕ, ਆਰਥਿਕ ਤੇ ਰੱਖਿਆ ਸਹਿਯੋਗ 'ਤੇ ਚਰਚਾ ਕੀਤੀ ਸੀ।

ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣਗੇ ਐੱਸ ਜੈਸ਼ੰਕਰ, 20 ਜਨਵਰੀ ਨੂੰ ਹੋਵੇਗੀ ਤਾਜਪੋਸ਼ੀ
Follow Us On

ਡੋਨਾਲਡ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਾਸ਼ਿੰਗਟਨ ਡੀਸੀ ਵਿੱਚ ਬਹੁਤ ਹੀ ਸ਼ਾਨਦਾਰ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ‘ਚ ਦੁਨੀਆ ਦੇ ਕਈ ਦੇਸ਼ਾਂ ਦੇ ਨੇਤਾ ਸ਼ਾਮਲ ਹੋਣ ਜਾ ਰਹੇ ਹਨ। ਭਾਰਤੀ ਪੱਖ ਤੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਹਿੱਸਾ ਲੈਣ ਜਾ ਰਹੇ ਹਨ।

MEA ਦੇ ਬਿਆਨ ਦੇ ਮੁਤਾਬਕ, ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਲਈ ਟਰੰਪ-ਵੈਂਸ ਕਮੇਟੀ ਦੇ ਸੱਦੇ ‘ਤੇ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਨਗੇ। ਇਹ ਵੀ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਇਸ ਮੌਕੇ ਅਮਰੀਕਾ ਆਉਣ ਵਾਲੇ ਪ੍ਰਸ਼ਾਸਨ ਦੇ ਨੁਮਾਇੰਦਿਆਂ ਦੇ ਨਾਲ-ਨਾਲ ਕੁਝ ਹੋਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ।

ਟਰੰਪ ਦਾ ਸਹੁੰ ਚੁੱਕ ਸਮਾਗਮ

20 ਜਨਵਰੀ ਨੂੰ ਹੋਣ ਵਾਲਾ ਇਹ ਸਮਾਰੋਹ ਵਾਸ਼ਿੰਗਟਨ ਡੀਸੀ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਜੋ ਬਿਡੇਨ ਤੋਂ ਟਰੰਪ ਨੂੰ ਸੱਤਾ ਦੇ ਸ਼ਾਂਤੀਪੂਰਨ ਤਬਾਦਲੇ ਦੀ ਨਿਸ਼ਾਨਦੇਹੀ ਕਰੇਗਾ। ਟਰੰਪ ਲਗਾਤਾਰ ਦੂਜੇ ਕਾਰਜਕਾਲ ਲਈ ਵ੍ਹਾਈਟ ਹਾਊਸ ਵਾਪਸ ਆਉਣ ਵਾਲੇ ਪਹਿਲੇ ਰਾਸ਼ਟਰਪਤੀ ਹਨ। ਉਪ ਰਾਸ਼ਟਰਪਤੀ ਜੇਡੀ ਵਾਂਸ ਟਰੰਪ ਤੋਂ ਪਹਿਲਾਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਡੋਨਾਲਡ ਟਰੰਪ ਵਾਸ਼ਿੰਗਟਨ ਦੀਆਂ ਸੜਕਾਂ ‘ਤੇ ਪਰੇਡ ਕਰਨਗੇ ਤੇ ਜਨਤਾ ਤੋਂ ਸ਼ੁਭਕਾਮਨਾਵਾਂ ਲੈਣਗੇ।

ਦਸੰਬਰ ‘ਚ ਅਮਰੀਕਾ ਗਏ ਸਨ ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਸੰਬਰ ਦੇ ਆਖਰੀ ਹਫਤੇ ਅਮਰੀਕਾ ਗਏ ਸਨ, ਜਿੱਥੇ ਉਨ੍ਹਾਂ ਨੇ ਕਈ ਉੱਚ-ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲਿਆ ਸੀ। ਇਸ ਦੌਰਾਨ ਜੈਸ਼ੰਕਰ ਨੇ ਅਮਰੀਕੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਣਨੀਤਕ, ਆਰਥਿਕ ਅਤੇ ਰੱਖਿਆ ਸਹਿਯੋਗ ‘ਤੇ ਚਰਚਾ ਕੀਤੀ।