AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਟਰੰਪ ਨੇ ਭਾਰਤ ਨੂੰ ਦਿੱਤਾ ਤਗੜਾ ਝਟਕਾ, ਹੁਣ ਅਮਰੀਕਾ ਵਿੱਚ ਭਾਰਤੀਆਂ ਨੂੰ ਨਹੀਂ ਮਿਲ ਸਕੇਗੀ ਨੌਕਰੀ!

Donald Trump on No Hiring From India: ਡੋਨਾਲਡ ਟਰੰਪ ਨੇ ਵਾਸ਼ਿੰਗਟਨ ਵਿੱਚ ਆਯੋਜਿਤ ਇੱਕ ਏਆਈ ਕਾਨਫਰੰਸ ਦੌਰਾਨ ਅਮਰੀਕੀ ਤਕਨੀਕੀ ਕੰਪਨੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਹੁਣ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਭਰਤੀ ਨਹੀਂ ਕੀਤੀ ਜਾਵੇਗੀ। ਟਰੰਪ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਨੇ ਅਮਰੀਕੀ ਨੌਕਰੀਆਂ ਖਤਮ ਕਰ ਵਿਦੇਸ਼ੀ ਕਾਮਿਆਂ ਨੂੰ ਹੁੰਗਾਰਾ ਦਿੱਤਾ ਹੈ।

ਟਰੰਪ ਨੇ ਭਾਰਤ ਨੂੰ ਦਿੱਤਾ ਤਗੜਾ ਝਟਕਾ, ਹੁਣ ਅਮਰੀਕਾ ਵਿੱਚ ਭਾਰਤੀਆਂ ਨੂੰ ਨਹੀਂ ਮਿਲ ਸਕੇਗੀ ਨੌਕਰੀ!
ਟਰੰਪ ਦਾ ਭਾਰਤ ਨੂੰ ਤਗੜਾ ਝਟਕਾ
manish-jha
| Updated On: 25 Jul 2025 13:53 PM IST

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰਤ ਦੇ ਹਿੱਤਾਂ ਵਿਰੁੱਧ ਬਿਆਨਬਾਜ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਤਾਜ਼ਾ ਮਾਮਲਾ ਅਮਰੀਕੀ ਤਕਨੀਕੀ ਕੰਪਨੀਆਂ ਵਿੱਚ ਹਾਈ ਟ੍ਰੇਨਿੰਗ ਪ੍ਰਾਪਤ ਭਾਰਤੀਆਂ ਦੀ ਭਰਤੀ ਵਿਰੁੱਧ ਟਰੰਪ ਦੇ ਸੱਦੇ ਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ ਵਿੱਚ ਆਯੋਜਿਤ ਇੱਕ ਏਆਈ ਕਾਨਫਰੰਸ ਦੌਰਾਨ ਅਮਰੀਕੀ ਤਕਨੀਕੀ ਕੰਪਨੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਹੁਣ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਭਰਤੀ ਨਹੀਂ ਕੀਤੀ ਜਾਵੇਗੀ।

ਟਰੰਪ ਦਾ ਸਖ਼ਤ ਸੰਦੇਸ਼: ਹੁਣ ਨਹੀਂ ਹੋਵੇਗੀ ਗਲਬੋਲ ਹਾਇਰਿੰਗ

ਟਰੰਪ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਨੇ ਅਮਰੀਕੀ ਨੌਕਰੀਆਂ ਖਤਮ ਕਰਕੇ ਵਿਦੇਸ਼ੀ ਕਾਮਿਆਂ ਨੂੰ ਵਧਾਵਾ ਦਿੱਤਾ ਹੈ, ਅਤੇ ਇਹ ਸਥਿਤੀ ਹੁਣ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ Google, Microsoft, Apple ਅਤੇ Meta ਵਰਗੇ ਦਿੱਗਜਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਅਮਰੀਕਾ ਵਿੱਚ ਹੀ ਭਰਤੀ ਨਹੀਂ ਕਰਦੇ ਹਨ, ਤਾਂ ਸਖ਼ਤ ਨੀਤੀਗਤ ਕਦਮ ਚੁੱਕੇ ਜਾਣਗੇ। ਦਿਲਚਸਪ ਗੱਲ ਇਹ ਹੈ ਕਿ ਗੂਗਲ ਦੇ ਸੀਈਓ ਸੁੰਦਰ ਪਿਚਾਈ ਸਮੇਤ ਕਈ ਵੱਡੀਆਂ ਤਕਨੀਕੀ ਕੰਪਨੀਆਂ ਵਿੱਚ ਭਾਰਤੀ ਸੀਨੀਅਰ ਅਹੁਦਿਆਂ ‘ਤੇ ਮੌਜੂਦ ਹਨ ਅਤੇ ਭਾਰਤੀ ਮਾਹਰਾਂ ਨੇ ਅਮਰੀਕੀ ਕੰਪਨੀਆਂ ਨੂੰ ਦੁਨੀਆ ਦੀਆਂ ਮੋਹਰੀ ਕੰਪਨੀਆਂ ਵਿੱਚ ਰੱਖਿਆ ਹੈ।

ਭਾਰਤੀ IT ਪੇਸ਼ੇਵਰਾਂ ‘ਤੇ ਡੂੰਘਾ ਪ੍ਰਭਾਵ

ਭਾਰਤ , ਖਾਸ ਕਰਕੇ ਇੰਜੀਨੀਅਰਿੰਗ ਅਤੇ ਤਕਨਾਲੋਜੀ ਖੇਤਰ ਵਿੱਚ ਦੁਨੀਆ ਦਾ ਇੱਕ ਵੱਡਾ ਟੈਲੇਂਟ ਹਬ ਹੈਟਰੰਪ ਦੇ ਬਿਆਨ ਤੋਂ ਬਾਅਦ, H-1B ਵੀਜ਼ਾ ਰਾਹੀਂ ਅਮਰੀਕਾ ਵਿੱਚ ਕੰਮ ਕਰਨ ਵਾਲੇ ਲੱਖਾਂ ਭਾਰਤੀ ਪੇਸ਼ੇਵਰਾਂ ਦੀਆਂ ਨੌਕਰੀਆਂ ਅਤੇ ਭਵਿੱਖ ਸਵਾਲਾਂ ਵਿੱਚ ਪੈ ਸਕਦਾ ਹੈ। ਹਰ ਸਾਲ ਭਾਰਤ ਤੋਂ ਹਜ਼ਾਰਾਂ ਨੌਜਵਾਨਾਂ ਨੂੰ ਅਮਰੀਕੀ ਕੰਪਨੀਆਂ ਵਿੱਚ ਭਰਤੀ ਕੀਤਾ ਜਾਂਦਾ ਹੈ। ਜੇਕਰ ਟਰੰਪ ਦੀ ਇਹ ਤੁਗਲਕੀ ਨੀਤੀ ਲਾਗੂ ਹੁੰਦੀ ਹੈ, ਤਾਂ ਇਸਦਾ ਸਿੱਧਾ ਪ੍ਰਭਾਵ ਕਾਲਜ ਪਲੇਸਮੈਂਟ ਤੋਂ ਲੈ ਕੇ ਤਜਰਬੇਕਾਰ ਪੇਸ਼ੇਵਰਾਂ ਤੱਕ ਹਰ ਕਿਸੇ ‘ਤੇ ਪਵੇਗਾ।

ਭਾਰਤ ਦੇ ਟੈੱਕ ਇੰਡਸਟਰੀ ਲਈ ਝਟਕਾ

ਭਾਰਤੀ ਟੈੱਕ ਇੰਡਸਟਰੀ, ਖਾਸ ਕਰਕੇ ਬੰਗਲੁਰੂ, ਹੈਦਰਾਬਾਦ ਅਤੇ ਪੁਣੇ ਵਰਗੇ ਸ਼ਹਿਰਾਂ ਵਿੱਚ ਸਥਾਪਿਤ ਵੱਡੀਆਂ ਕੰਪਨੀਆਂ, ਅਮਰੀਕੀ ਆਊਟਸੋਰਸਿੰਗ ‘ਤੇ ਕਾਫੀ ਹੱਦ ਤੱਕ ਨਿਰਭਰ ਹੈ। ਜੇਕਰ ਅਮਰੀਕੀ ਕੰਪਨੀਆਂ ਭਾਰਤ ਵਿੱਚ ਆਪਣੇ ਕੰਮਕਾਜ ਨੂੰ ਘਟਾਉਂਦੀਆਂ ਹਨ ਜਾਂ ਨਵੀਂ ਭਰਤੀ ਨੂੰ ਰੋਕਦੀਆਂ ਹਨ, ਤਾਂ ਇਹ ਭਾਰਤ ਦੀ ਆਈਟੀ ਅਰਥਵਿਵਸਥਾ ਵਿੱਚ ਮੰਦੀ ਲਿਆ ਸਕਦੀ ਹੈ। ਸਟਾਰਟਅੱਪ, ਸੇਵਾ ਖੇਤਰ ਅਤੇ ਟੈਲੇਂਟ ਟ੍ਰੇਨਿੰਗ ਕੰਪਨੀਆਂ ‘ਤੇ ਵੀ ਇਸਦਾ ਨਕਾਰਾਤਮਕ ਪ੍ਰਭਾਵ ਪਵੇਗਾ।

ਅਮਰੀਕੀ ਕੰਪਨੀਆਂ ਦੁਬਿਧਾ ਵਿੱਚ

ਟਰੰਪ ਦੇ ਇਸ ਬਿਆਨ ਨੇ ਅਮਰੀਕੀ ਤਕਨੀਕੀ ਕੰਪਨੀਆਂ ਨੂੰ ਦੁਬਿਧਾ ਵਿੱਚ ਪਾ ਦਿੱਤਾ ਹੈ। ਇੱਕ ਪਾਸੇ ਉਹ ਅਮਰੀਕੀ ਰਾਜਨੀਤਿਕ ਦਬਾਅ ਦਾ ਸਾਹਮਣਾ ਕਰ ਰਹੇ ਹਨ, ਦੂਜੇ ਪਾਸੇ ਭਾਰਤੀ ਟੈਲੇਂਟ ‘ਤੇ ਉਨ੍ਹਾਂ ਦੀ ਨਿਰਭਰਤਾ ਦਹਾਕਿਆਂ ਪੁਰਾਣੀ ਹੈ। ਭਾਰਤੀ ਇੰਜੀਨੀਅਰਾਂ ਅਤੇ ਡਿਵੈਲਪਰਾਂ ਨੇ ਇਨ੍ਹਾਂ ਕੰਪਨੀਆਂ ਦੇ ਇਨੋਵੇਸ਼ਨ ਅਤੇ ਵਿਸਥਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਜਿਹੀ ਸਥਿਤੀ ਵਿੱਚ, ਕੀ ਕੰਪਨੀਆਂ ਆਪਣੀ ਰਣਨੀਤੀ ਬਦਲਣਗੀਆਂ ਜਾਂ ਟਰੰਪ ਦੇ ਦਬਾਅ ਅੱਗੇ ਝੁਕਣਗੀਆਂ – ਇਹ ਆਉਣ ਵਾਲੇ ਮਹੀਨਿਆਂ ਵਿੱਚ ਸਪੱਸ਼ਟ ਹੋ ਜਾਵੇਗਾ। ਡੋਨਾਲਡ ਟਰੰਪ ਨੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਇੱਕ ਵੱਖਰਾ ਰਵੱਈਆ ਅਪਣਾਇਆ ਹੈ। ਭਾਵੇਂ ਇਹ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਹੋਵੇ ਜਾਂ ਵਪਾਰ ਅਤੇ ਟੈਰਿਫ, ਇਨ੍ਹਾਂ ਸਾਰੇ ਮਾਮਲਿਆਂ ਵਿੱਚ ਟਰੰਪ ਦੀਆਂ ਨੀਤੀਆਂ ਦਾ ਭਾਰਤ ‘ਤੇ ਸਿੱਧਾ ਪ੍ਰਭਾਵ ਪਿਆ ਹੈ। ਹੁਣ ਟਰੰਪ ਦੀ ਭਾਰਤੀ ਨੌਕਰੀਆਂ ‘ਤੇ ਬੁਰੀ ਨਜ਼ਰ ਹੈ।

Follow Us
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...