AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡੋਨਾਲਡ ਟਰੰਪ ਦੀ ਸੁਰੱਖਿਆ ‘ਚ ਵੱਡੀ ਢਿੱਲ, ਜੈੱਟ ਜਹਾਜ਼ ਨਾਲ ਟਕਰਾਉਣ ਤੋਂ ਵਾਲ-ਵਾਲ ਬਚਿਆ ਅਮਰੀਕੀ ਰਾਸ਼ਟਰਪਤੀ ਦਾ ਹੈਲੀਕਾਪਟਰ

ਸੂਤਰਾਂ ਅਨੁਸਾਰ ਉਡਾਣ ਦੌਰਾਨ ਦੋਵਾਂ ਜਹਾਜ਼ਾਂ ਵਿਚਾਲੇ ਲੋੜੀਂਦੀ ਦੂਰੀ ਨਹੀਂ ਰਹੀ, ਜਿਸ ਨੂੰ ਏਵੀਏਸ਼ਨ ਭਾਸ਼ਾ 'ਚ "ਲਾਸ ਆਫ ਸੈਪਰੇਸ਼ਨ" ਕਿਹਾ ਜਾਂਦਾ ਹੈ। ਹਾਲਾਂਕਿ ਦੋਵੇਂ ਜਹਾਜ਼ ਟਕਰਾਉਣ ਦੀ ਸਥਿਤੀ 'ਚ ਨਹੀਂ ਸਨ ਤੇ ਆਪਣੀ-ਆਪਣੀ ਯਾਤਰਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖੀ।

ਡੋਨਾਲਡ ਟਰੰਪ ਦੀ ਸੁਰੱਖਿਆ 'ਚ ਵੱਡੀ ਢਿੱਲ, ਜੈੱਟ ਜਹਾਜ਼ ਨਾਲ ਟਕਰਾਉਣ ਤੋਂ ਵਾਲ-ਵਾਲ ਬਚਿਆ ਅਮਰੀਕੀ ਰਾਸ਼ਟਰਪਤੀ ਦਾ ਹੈਲੀਕਾਪਟਰ
ਡੋਨਾਲਡ ਟਰੰਪ ਦੀ ਸੁਰੱਖਿਆ ‘ਚ ਵੱਡੀ ਢਿੱਲ, ਜੈੱਟ ਜਹਾਜ਼ ਨਾਲ ਟਕਰਾਉਣ ਤੋਂ ਵਾਲ-ਵਾਲ ਬਚਿਆ ਅਮਰੀਕੀ ਰਾਸ਼ਟਰਪਤੀ ਦਾ ਹੈਲੀਕਾਪਟਰ
tv9-punjabi
| Updated On: 06 Aug 2026 08:56 AM IST
Share

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਵਾਈ ਸੁਰੱਖਿਆ ‘ਚ ਇੱਕ ਵੱਡੀ ਢਿੱਲ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੰਪ ਦਾ ਅਧਿਕਾਰਤ ਹੈਲੀਕਾਪਟਰ ਮਰੀਨ ਵਨ ਵਾਸ਼ਿੰਗਟਨ ਡੀ.ਸੀ. ਦੇ ਉੱਪਰ ਇੱਕ ਹੋਰ ਜਹਾਜ਼ ਦੇ ਬਹੁਤ ਨੇੜੇ ਆ ਗਿਆ ਸੀ, ਜੋ ਹਵਾਈ ਸੁਰੱਖਿਆ ਨਿਯਮਾਂ ਦੇ ਉਲਟ ਸੀ।

ਰਿਪੋਰਟਾਂ ਮੁਤਾਬਕ ਮੰਗਲਵਾਰ ਦੁਪਹਿਰ ਜਦੋਂ ਰਾਸ਼ਟਰਪਤੀ ਟਰੰਪ ਨੂੰ ਲੈ ਕੇ ਮਰੀਨ ਵਨ ਨੇ ਵ੍ਹਾਈਟ ਹਾਊਸ ਤੋਂ ਉਡਾਣ ਭਰੀ ਤਾਂ ਏਅਰ ਟ੍ਰੈਫਿਕ ਕੰਟਰੋਲ (ATC) ਰੋਨਾਲਡ ਰੀਗਨ ਨੈਸ਼ਨਲ ਏਅਰਪੋਰਟ ‘ਤੇ ਵਪਾਰਕ ਉਡਾਣਾਂ ਨੂੰ ਸਮੇਂ ਸਿਰ ਰੋਕਣ ‘ਚ ਨਾਕਾਮ ਰਿਹਾ। ਇਸ ਦੌਰਾਨ ਫਲੋਰਿਡਾ ਜਾ ਰਿਹਾ ਇੱਕ ਯਾਤਰੀ ਜੈੱਟ ਤੇ ਰਾਸ਼ਟਰਪਤੀ ਦਾ ਹੈਲੀਕਾਪਟਰ ਨਿਰਧਾਰਤ ਸੁਰੱਖਿਅਤ ਦੂਰੀ ਤੋਂ ਵੱਧ ਨੇੜੇ ਆ ਗਏ।

ਟਕਰਾਉਣ ਦੀ ਸਥਿਤੀ ਨਹੀਂ ਬਣੀ

ਸੂਤਰਾਂ ਅਨੁਸਾਰ ਉਡਾਣ ਦੌਰਾਨ ਦੋਵਾਂ ਜਹਾਜ਼ਾਂ ਵਿਚਾਲੇ ਲੋੜੀਂਦੀ ਦੂਰੀ ਨਹੀਂ ਰਹੀ, ਜਿਸ ਨੂੰ ਏਵੀਏਸ਼ਨ ਭਾਸ਼ਾ ‘ਚ “ਲਾਸ ਆਫ ਸੈਪਰੇਸ਼ਨ” ਕਿਹਾ ਜਾਂਦਾ ਹੈ। ਹਾਲਾਂਕਿ ਦੋਵੇਂ ਜਹਾਜ਼ ਟਕਰਾਉਣ ਦੀ ਸਥਿਤੀ ‘ਚ ਨਹੀਂ ਸਨ ਤੇ ਆਪਣੀ-ਆਪਣੀ ਯਾਤਰਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖੀ। FAA ਨੇ ਵੀ ਆਪਣੇ ਬਿਆਨ ‘ਚ ਕਿਹਾ ਕਿ ਮਰੀਨ ਵਨ ਨਾਲ ਜੁੜੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਕੋਈ ਖ਼ਤਰਨਾਕ ਸਥਿਤੀ ਨਹੀਂ ਸੀ।

ਰਾਸ਼ਟਰਪਤੀ ਨੂੰ ਕੋਈ ਖ਼ਤਰਾ ਨਹੀਂ ਸੀ: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਦੇ ਬੁਲਾਰੇ ਕੁਸ਼ ਦੇਸਾਈ ਨੇ ਕਿਹਾ, “ਮਰੀਨ ਵਨ ਦੀਆਂ ਉਡਾਣਾਂ ਦੁਨੀਆ ਦੇ ਸਭ ਤੋਂ ਤਜਰਬੇਕਾਰ ਪਾਇਲਟ ਉਡਾਉਂਦੇ ਹਨ ਤੇ ਰਾਸ਼ਟਰਪਤੀ ਨੂੰ ਕਿਸੇ ਵੀ ਸਮੇਂ ਕੋਈ ਖ਼ਤਰਾ ਨਹੀਂ ਸੀ।”

ਹਾਲਾਂਕਿ, ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਪਿਛਲੇ ਸਾਲ ਜਨਵਰੀ ‘ਚ ਵਾਸ਼ਿੰਗਟਨ ਡੀ.ਸੀ. ‘ਚ ਇੱਕ ਕਮਰਸ਼ੀਅਲ ਜਹਾਜ਼ ਤੇ ਫੌਜ ਦੇ ਬਲੈਕ ਹਾਕ ਹੈਲੀਕਾਪਟਰ ਦੀ ਟੱਕਰ ‘ਚ 67 ਲੋਕਾਂ ਦੀ ਮੌਤ ਤੋਂ ਬਾਅਦ FAA ਨੇ ਸੁਰੱਖਿਆ ਨਿਯਮ ਹੋਰ ਸਖ਼ਤ ਕਰ ਦਿੱਤੇ ਸਨ। ਉਸ ਹਾਦਸੇ ਨੂੰ ਪਿਛਲੇ ਦੋ ਦਹਾਕਿਆਂ ‘ਚ ਅਮਰੀਕਾ ਦਾ ਸਭ ਤੋਂ ਘਾਤਕ ਹਵਾਈ ਹਾਦਸਾ ਮੰਨਿਆ ਗਿਆ ਸੀ। Source: TV9 Hindi.com

Follow Us
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...