ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

India Canada Dispute: ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਨਿੱਝਰ ਕਤਲੇਆਮ ਤੇ ਕੈਨੇਡਾ ‘ਤੇ ਹੋਈ ਚਰਚਾ ?

India Canada Tention: ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਭਾਰਤ ਅਤੇ ਅਮਰੀਕਾ ਨੇ ਉੱਚ ਪੱਧਰੀ ਮੀਟਿੰਗ ਕੀਤੀ ਹੈ। ਅਮਰੀਕਾ ਲਗਾਤਾਰ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਸਲਾਹ ਦੇ ਰਿਹਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮੁੜ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਸਲਾਹ ਦਿੱਤੀ ਹੈ।

India Canada Dispute: ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਨਿੱਝਰ ਕਤਲੇਆਮ ਤੇ ਕੈਨੇਡਾ ‘ਤੇ ਹੋਈ ਚਰਚਾ ?
(Image Credit : @DrSJaishankar)
Follow Us
tv9-punjabi
| Updated On: 29 Sep 2023 10:37 AM

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਕਈ ਤਰ੍ਹਾਂ ਨਾਲ ਖਾਸ ਹੈ। ਦੋਵਾਂ ਨੇਤਾਵਾਂ ਨੇ ਜੀ-20 ਸੰਮੇਲਨ ਦੀ ਸਫਲਤਾ, ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ ਅਤੇ ਇਸ ਦੇ ਬੁਨਿਆਦੀ ਢਾਂਚੇ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਪਾਰਦਰਸ਼ਤਾ ਲਿਆਉਣ ਵਰਗੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਅਮਰੀਕਾ ਨਿੱਝਰ ਕਤਲੇਆਮ ਵਿੱਚ ਭਾਰਤ ਨੂੰ ਸਹਿਯੋਗ ਕਰਨ ਦੀ ਲਗਾਤਾਰ ਸਲਾਹ ਦੇ ਰਿਹਾ ਹੈ। ਜੈਸ਼ੰਕਰ ਦੀ ਮੁਲਾਕਾਤ ਤੋਂ ਠੀਕ ਪਹਿਲਾਂ ਹੀ ਅਮਰੀਕਾ ਨੇ ਨਿੱਝਰ ਕਤਲ ਕਾਂਡ ਦੀ ਜਾਂਚ ਵਿੱਚ ਆਪਣਾ ਸਹਿਯੋਗ ਦੁਹਰਾਇਆ ਸੀ।

ਅਮਰੀਕਾ ਨੇ ਭਾਰਤ ਨੂੰ ਖਾਲਿਸਤਾਨੀ ਅੱਤਵਾਦੀ ਦੇ ਕਤਲ ਨੂੰ ਗੰਭੀਰਤਾ ਨਾਲ ਲੈਣ ਦੀ ਸਲਾਹ ਦਿੱਤੀ ਹੈ। ਵੀਰਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਨੇ ਜੈਸ਼ੰਕਰ-ਬਲਿੰਕਨ ਮੀਟਿੰਗ ਵਿੱਚ ਕੈਨੇਡਾ ਦੇ ਏਜੰਡੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਨੇਤਾਵਾਂ ਦੀ ਉੱਚ ਪੱਧਰੀ ਬੈਠਕ ਤੋਂ ਪਹਿਲਾਂ ਦੱਸਿਆ ਕਿ ਅਮਰੀਕਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਐਂਟਨੀ ਬਲਿੰਕਨ ਨਿੱਝਰ ਕਤਲੇਆਮ ‘ਤੇ ਜੈਸ਼ੰਕਰ ਨਾਲ ਗੱਲ ਕਰਨਗੇ।

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਬਹੁਤ ਜਲਦੀ ਭਾਰਤ ਅਤੇ ਅਮਰੀਕਾ ਵਿਚਾਲੇ 2+2 ਮੀਟਿੰਗ ਹੋਵੇਗੀ। ਮੁਲਾਕਾਤ ਦੇ ਨਾਲ ਹੀ ਉਨ੍ਹਾਂ ਜੀ-20 ਸੰਮੇਲਨ ‘ਚ ਸਹਿਯੋਗ ਲਈ ਧੰਨਵਾਦ ਕੀਤਾ।

ਅਮਰੀਕਾ ਜਾਂਚ ‘ਚ ਭਾਰਤ ਤੋਂ ਲਗਾਤਾਰ ਸਹਿਯੋਗ ਮੰਗ ਰਿਹਾ

ਵਿਦੇਸ਼ ਮੰਤਰੀ ਨੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਵਿਲੀਅਨ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਤੇ ਉਨ੍ਹਾਂ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਚ ਹੋ ਰਹੀ ਪ੍ਰਗਤੀ ਅਤੇ ਇਸ ਨੂੰ ਹੋਰ ਅੱਗੇ ਲਿਜਾਣ ‘ਤੇ ਗੱਲਬਾਤ ਕੀਤੀ। ਅਮਰੀਕੀ ਐਨਐਸਏ ਨੇ ਨਿੱਝਰ ਕਤਲ ਦੀ ਜਾਂਚ ਵਿੱਚ ਭਾਰਤ ਨੂੰ ਕੈਨੇਡਾ ਨਾਲ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਇਸ ਤੋਂ ਪਹਿਲਾਂ ਭਾਰਤ ‘ਤੇ ਕੈਨੇਡਾ ਦੇ ਦੋਸ਼ਾਂ ‘ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਇਡਨ ਪ੍ਰਸ਼ਾਸਨ ਕੈਨੇਡਾ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ ਅਤੇ ਉਹ ਇਸ ਮੁੱਦੇ ‘ਤੇ ਕੈਨੇਡਾ ਨਾਲ ਗੱਲਬਾਤ ਕਰ ਰਹੇ ਹਨ।

ਭਾਰਤ ਨੇ ਨਿੱਝਰ ਕਤਲ ਕਾਂਡ ‘ਤੇ ਕੈਨੇਡਾ ਦੇ ਦੋਸ਼ ਨੂੰ ਰੱਦ ਕੀਤਾ

ਭਾਰਤ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕੈਨੇਡਾ ‘ਤੇ ਰਾਜਨੀਤੀ ਖੇਡਣ ਦਾ ਦੋਸ਼ ਲਗਾਇਆ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਪੰਜ ਦਿਨਾਂ ਲਈ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਹ ਭਾਰਤੀ ਭਾਈਚਾਰੇ ਨੂੰ ਵੀ ਮਿਲੇ ਅਤੇ ਇੱਥੇ ਉਨ੍ਹਾਂ ਕੈਨੇਡਾ ‘ਤੇ ਜੰਮ ਕੇ ਭੜਾਸ ਕੱਢੀ।

ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...