(Image Credit : @DrSJaishankar)
Subscribe to
Notifications
Subscribe to
Notifications
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਕਈ ਤਰ੍ਹਾਂ ਨਾਲ ਖਾਸ ਹੈ। ਦੋਵਾਂ ਨੇਤਾਵਾਂ ਨੇ ਜੀ-20 ਸੰਮੇਲਨ ਦੀ ਸਫਲਤਾ, ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ ਅਤੇ ਇਸ ਦੇ ਬੁਨਿਆਦੀ ਢਾਂਚੇ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਪਾਰਦਰਸ਼ਤਾ ਲਿਆਉਣ ਵਰਗੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਅਮਰੀਕਾ ਨਿੱਝਰ ਕਤਲੇਆਮ ਵਿੱਚ ਭਾਰਤ ਨੂੰ ਸਹਿਯੋਗ ਕਰਨ ਦੀ ਲਗਾਤਾਰ ਸਲਾਹ ਦੇ ਰਿਹਾ ਹੈ। ਜੈਸ਼ੰਕਰ ਦੀ ਮੁਲਾਕਾਤ ਤੋਂ ਠੀਕ ਪਹਿਲਾਂ ਹੀ ਅਮਰੀਕਾ ਨੇ ਨਿੱਝਰ ਕਤਲ ਕਾਂਡ ਦੀ ਜਾਂਚ ਵਿੱਚ ਆਪਣਾ ਸਹਿਯੋਗ ਦੁਹਰਾਇਆ ਸੀ।
ਅਮਰੀਕਾ ਨੇ ਭਾਰਤ ਨੂੰ ਖਾਲਿਸਤਾਨੀ ਅੱਤਵਾਦੀ ਦੇ ਕਤਲ ਨੂੰ ਗੰਭੀਰਤਾ ਨਾਲ ਲੈਣ ਦੀ ਸਲਾਹ ਦਿੱਤੀ ਹੈ। ਵੀਰਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਨੇ ਜੈਸ਼ੰਕਰ-ਬਲਿੰਕਨ ਮੀਟਿੰਗ ਵਿੱਚ ਕੈਨੇਡਾ ਦੇ ਏਜੰਡੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਨੇਤਾਵਾਂ ਦੀ ਉੱਚ ਪੱਧਰੀ ਬੈਠਕ ਤੋਂ ਪਹਿਲਾਂ ਦੱਸਿਆ ਕਿ ਅਮਰੀਕਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਐਂਟਨੀ ਬਲਿੰਕਨ ਨਿੱਝਰ ਕਤਲੇਆਮ ‘ਤੇ ਜੈਸ਼ੰਕਰ ਨਾਲ ਗੱਲ ਕਰਨਗੇ।
ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਬਹੁਤ ਜਲਦੀ ਭਾਰਤ ਅਤੇ ਅਮਰੀਕਾ ਵਿਚਾਲੇ 2+2 ਮੀਟਿੰਗ ਹੋਵੇਗੀ। ਮੁਲਾਕਾਤ ਦੇ ਨਾਲ ਹੀ ਉਨ੍ਹਾਂ ਜੀ-20 ਸੰਮੇਲਨ ‘ਚ ਸਹਿਯੋਗ ਲਈ ਧੰਨਵਾਦ ਕੀਤਾ।
ਅਮਰੀਕਾ ਜਾਂਚ ‘ਚ ਭਾਰਤ ਤੋਂ ਲਗਾਤਾਰ ਸਹਿਯੋਗ ਮੰਗ ਰਿਹਾ
ਵਿਦੇਸ਼ ਮੰਤਰੀ ਨੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਵਿਲੀਅਨ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਤੇ ਉਨ੍ਹਾਂ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਚ ਹੋ ਰਹੀ ਪ੍ਰਗਤੀ ਅਤੇ ਇਸ ਨੂੰ ਹੋਰ ਅੱਗੇ ਲਿਜਾਣ ‘ਤੇ ਗੱਲਬਾਤ ਕੀਤੀ। ਅਮਰੀਕੀ ਐਨਐਸਏ ਨੇ ਨਿੱਝਰ ਕਤਲ ਦੀ ਜਾਂਚ ਵਿੱਚ ਭਾਰਤ ਨੂੰ ਕੈਨੇਡਾ ਨਾਲ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਇਸ ਤੋਂ ਪਹਿਲਾਂ ਭਾਰਤ ‘ਤੇ ਕੈਨੇਡਾ ਦੇ ਦੋਸ਼ਾਂ ‘ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਇਡਨ ਪ੍ਰਸ਼ਾਸਨ ਕੈਨੇਡਾ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ ਅਤੇ ਉਹ ਇਸ ਮੁੱਦੇ ‘ਤੇ ਕੈਨੇਡਾ ਨਾਲ ਗੱਲਬਾਤ ਕਰ ਰਹੇ ਹਨ।
ਭਾਰਤ ਨੇ ਨਿੱਝਰ ਕਤਲ ਕਾਂਡ ‘ਤੇ ਕੈਨੇਡਾ ਦੇ ਦੋਸ਼ ਨੂੰ ਰੱਦ ਕੀਤਾ
ਭਾਰਤ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕੈਨੇਡਾ ‘ਤੇ ਰਾਜਨੀਤੀ ਖੇਡਣ ਦਾ ਦੋਸ਼ ਲਗਾਇਆ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਪੰਜ ਦਿਨਾਂ ਲਈ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਹ ਭਾਰਤੀ ਭਾਈਚਾਰੇ ਨੂੰ ਵੀ ਮਿਲੇ ਅਤੇ ਇੱਥੇ ਉਨ੍ਹਾਂ ਕੈਨੇਡਾ ‘ਤੇ ਜੰਮ ਕੇ ਭੜਾਸ ਕੱਢੀ।