ਨੇਪਾਲ ‘ਚ 6.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 129 ਲੋਕਾਂ ਦੀ ਮੌਤ, ਕਈ ਘਰ ਢਹਿ ਢੇਰੀ
ਨੇਪਾਲ 'ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। 6.4 ਤੀਬਰਤਾ ਦੇ ਇਸ ਭੂਚਾਲ ਨੇ ਨੇਪਾਲ ਵਿੱਚ ਤਬਾਹੀ ਮਚਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਭੂਚਾਲ ਕਾਰਨ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ। ਨੇਪਾਲ ਵਿੱਚ ਇੱਕ ਮਹੀਨੇ ਵਿੱਚ ਤੀਜੀ ਵਾਰ ਜ਼ਬਰਦਸਤ ਭੂਚਾਲ ਆਇਆ ਹੈ। ਇਸ ਭੂਚਾਲ ਦਾ ਕੇਂਦਰ ਨੇਪਾਲ ਦੇ ਜਾਜਰਕੋਟ ਜ਼ਿਲ੍ਹੇ ਦੇ ਲਾਮੀਡਾਂਡਾ ਖੇਤਰ ਵਿੱਚ ਸੀ।
(Image Credit Source : @ani_digital)
ਵਧ ਸਕਦਾ ਹੈ ਮੌਤਾਂ ਦਾ ਅੰਕੜਾ
ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਆਏ ਇਸ ਜ਼ਬਰਦਸਤ ਭੂਚਾਲ ਕਾਰਨ ਹੁਣ ਤੱਕ 129 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ। ਹਾਲਾਂਕਿ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਭੂਚਾਲ ਕਾਰਨ ਕਈ ਘਰ ਢਹਿ-ਢੇਰੀ ਹੋ ਗਏ ਹਨ। ਨਿਊਜ਼ ਏਜੰਸੀ ਰਾਇਟਰਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਜਾਜਰਕੋਟ ਜ਼ਿਲ੍ਹੇ ਵਿੱਚ 34 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਜ਼ਖ਼ਮੀ ਹਨ। ਇਸ ਦੇ ਨਾਲ ਹੀ ਰੁਕਮ ਜ਼ਿਲ੍ਹੇ ਵਿੱਚ 36 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਜਾਜਰਕੋਟ ਦੀ ਆਬਾਦੀ 1 ਲੱਖ 90 ਹਜ਼ਾਰ ਹੈ। ਇੱਥੇ ਕਾਫੀ ਨੁਕਸਾਨ ਹੋਣ ਦੀ ਖਬਰ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਦਹਿਲ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।ਨੇਪਾਲ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਤੀਜਾ ਭੂਚਾਲ
ਦੱਸ ਦੇਈਏ ਕਿ ਨੇਪਾਲ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਤੀਜੀ ਵਾਰ ਭੂਚਾਲ ਆਇਆ ਹੈ। ਪਿਛਲੇ ਮਹੀਨੇ ਦੁਪਹਿਰ 2:51 ਵਜੇ ਆਏ 6.2 ਤੀਬਰਤਾ ਦੇ ਭੂਚਾਲ ਕਾਰਨ ਹੋਈ ਤਬਾਹੀ ਦਾ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ ਸੀ ਜਦੋਂ ਇਸ 6.4 ਤੀਬਰਤਾ ਵਾਲੇ ਭੂਚਾਲ ਨੇ ਨੇਪਾਲ ਵਿੱਚ ਇੱਕ ਵਾਰ ਫਿਰ ਤਬਾਹੀ ਮਚਾ ਦਿੱਤੀ। ਨੇਪਾਲ ਵਿੱਚ 6.3 ਤੀਬਰਤਾ ਦੇ ਭੂਚਾਲ ਦਾ ਕੇਂਦਰ ਬਝੰਗ ਖੇਤਰ ਦੇ ਚੈਨਪੁਰ ਵਿੱਚ ਸੀ।Nepal: Death toll jumps to 70 after strong earthquake
Read @ANI Story | https://t.co/e1TCzfvGr9#NepalEarthquake #earthquake #Nepal pic.twitter.com/xY8BEM2zMS — ANI Digital (@ani_digital) November 4, 2023