ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ਵਿੱਚ ਆਉਣ ਵਾਲੀ ਹੈ ਵੱਡੀ ਤਬਾਹੀ? 24 ਘੰਟਿਆਂ ਵਿੱਚ ਹਿੱਲ ਗਏ 2 ਇਲਾਕੇ

Earthquake in Pakistan: ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਬਲੋਚਿਸਤਾਨ ਦੇ ਕਰਾਚੀ ਅਤੇ ਬਰਖਾਨ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਉੱਧਰ, ਮਾਹਿਰਾਂ ਦੇ ਅਨੁਸਾਰ, ਪਾਕਿਸਤਾਨ ਦੀ ਭੂਗੋਲਿਕ ਸਥਿਤੀ ਦੇ ਕਾਰਨ, ਇਹ ਖੇਤਰ ਭੂਚਾਲ ਪੱਖੋਂ ਸਰਗਰਮ ਹੈ। ਇਸ ਵੇਲੇ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਪਾਕਿਸਤਾਨ ਵਿੱਚ ਆਉਣ ਵਾਲੀ ਹੈ ਵੱਡੀ ਤਬਾਹੀ? 24 ਘੰਟਿਆਂ ਵਿੱਚ ਹਿੱਲ ਗਏ 2 ਇਲਾਕੇ
ਪਾਕਿਸਤਾਨ ਵਿੱਚ ਆਉਣ ਵਾਲੀ ਹੈ ਵੱਡੀ ਤਬਾਹੀ?
Follow Us
tv9-punjabi
| Updated On: 01 Apr 2025 17:34 PM

ਪਾਕਿਸਤਾਨ ਵਿੱਚ ਭੂਚਾਲ ਆਉਣਾ ਕੋਈ ਨਵੀਂ ਗੱਲ ਨਹੀਂ ਹੈ, ਕਿਉਂਕਿ ਇਹ ਦੇਸ਼ ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਦੀ ਸਰਹੱਦ ‘ਤੇ ਵੱਸਿਆ ਹੋਇਆ ਹੈ। ਇਸ ਖੇਤਰ ਨੂੰ ਭੂਚਾਲ ਪੱਖੋਂ ਬਹੁਤ ਸਰਗਰਮ ਮੰਨਿਆ ਜਾਂਦਾ ਹੈ। ਇਸ ਕਾਰਨ, ਇੱਥੇ ਹਲਕੇ ਤੋਂ ਗੰਭੀਰ ਭੂਚਾਲ ਅਕਸਰ ਆਉਂਦੇ ਰਹਿੰਦੇ ਹਨ। ਪਿਛਲੇ 24 ਘੰਟਿਆਂ ਵਿੱਚ ਪਾਕਿਸਤਾਨ ਦੇ ਦੋ ਇਲਾਕਿਆਂ ਕਰਾਚੀ ਅਤੇ ਬਲੋਚਿਸਤਾਨ ਦੇ ਬਰਖਾਨ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਮੰਗਲਵਾਰ ਸਵੇਰੇ ਬਲੋਚਿਸਤਾਨ ਦੇ ਬਰਖਾਨ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਅਤੇ ਇਸਦੀ ਡੂੰਘਾਈ 12 ਕਿਲੋਮੀਟਰ ਸੀ। ਇਸਦਾ ਕੇਂਦਰ ਬਰਖਾਨ ਤੋਂ 59 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਸੀ। ਇਸ ਤੋਂ ਕੁਝ ਘੰਟੇ ਪਹਿਲਾਂ, ਈਦ ਦੇ ਪਹਿਲੇ ਦਿਨ, ਕਰਾਚੀ ਵਿੱਚ ਵੀ ਭੂਚਾਲ ਆਇਆ ਸੀ। ਕਰਾਚੀ ਵਿੱਚ ਆਏ ਭੂਚਾਲ ਦੀ ਤੀਬਰਤਾ 4.7 ਮਾਪੀ ਗਈ, ਜਿਸਦਾ ਕੇਂਦਰ ਸ਼ਹਿਰ ਤੋਂ 75 ਕਿਲੋਮੀਟਰ ਉੱਤਰ ਵਿੱਚ ਸੀ। ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ, ਪਰ ਭੂਚਾਲ ਦੇ ਝਟਕਿਆਂ ਕਾਰਨ ਲੋਕ ਜ਼ਰੂਰ ਡਰ ਗਏ।

ਕਰਾਚੀ ਤੋਂ ਲੈ ਕੇ ਬਲੋਚਿਸਤਾਨ ਤੱਕ ਝਟਕੇ

ਕਰਾਚੀ ਵਿੱਚ ਸ਼ਾਮ 4 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਯੂਐਸਜੀਐਸ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 4.6 ਸੀ ਅਤੇ ਇਸਦਾ ਕੇਂਦਰ ਬਲੋਚਿਸਤਾਨ ਵਿੱਚ ਉਥਲ ਤੋਂ 65 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਸਥਿਤ ਸੀ। ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ। ਹਾਲਾਂਕਿ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਕਿਸੇ ਵੱਡੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ, ਪਰ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਭੂਗੋਲਿਕ ਹਾਲਾਤ ਕੀ ਕਹਿੰਦੇ ਹਨ?

ਪਾਕਿਸਤਾਨ ਵਿੱਚ ਅਕਸਰ ਭੂਚਾਲ ਆਉਣ ਦਾ ਇੱਕ ਮੁੱਖ ਕਾਰਨ ਇਸਦੀ ਭੂਗੋਲਿਕ ਸਥਿਤੀ ਹੈ। ਇਹ ਦੇਸ਼ ਭਾਰਤੀ ਅਤੇ ਯੂਰੇਸ਼ੀਅਨ ਪਲੇਟਾਂ ਦੀ ਸਰਹੱਦ ‘ਤੇ ਸਥਿਤ ਹੈ, ਜਿੱਥੇ ਇਨ੍ਹਾਂ ਪਲੇਟਾਂ ਦੇ ਟਕਰਾਉਣ ਕਾਰਨ ਭੂਚਾਲ ਦੀਆਂ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ। ਭਾਰਤੀ ਟੈਕਟੋਨਿਕ ਪਲੇਟ ਲਗਾਤਾਰ ਯੂਰੇਸ਼ੀਅਨ ਪਲੇਟ ਵੱਲ ਵਧ ਰਹੀ ਹੈ, ਜਿਸ ਕਾਰਨ ਇਸ ਖੇਤਰ ਵਿੱਚ ਸਮੇਂ-ਸਮੇਂ ‘ਤੇ ਭੂਚਾਲ ਆਉਂਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਕਈ ਵੱਡੇ ਭੂਚਾਲ ਆ ਚੁੱਕੇ ਹਨ, ਜਿਨ੍ਹਾਂ ਵਿੱਚ ਭਾਰੀ ਤਬਾਹੀ ਹੋਈ ਹੈ।

ਭੂਚਾਲ ਦੇ ਮਾਹਿਰਾਂ ਦੀਆਂ ਟਿੱਪਣੀ

ਭੂਚਾਲ ਮਾਹਿਰਾਂ ਦੇ ਅਨੁਸਾਰ, ਇਸ ਖੇਤਰ ਵਿੱਚ ਹਲਕੇ ਝਟਕੇ ਦਰਸਾਉਂਦੇ ਹਨ ਕਿ ਧਰਤੀ ਦੇ ਅੰਦਰ ਊਰਜਾ ਲਗਾਤਾਰ ਸੰਚਾਰਿਤ ਹੋ ਰਹੀ ਹੈ। ਹਾਲਾਂਕਿ, ਭਾਵੇਂ ਛੋਟੇ ਭੂਚਾਲ ਵੱਡੇ ਭੂਚਾਲ ਦੀ ਸੰਭਾਵਨਾ ਨੂੰ ਘਟਾ ਸਕਦੇ ਹਨ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਖ਼ਤਰਾ ਪੂਰੀ ਤਰ੍ਹਾਂ ਟਲ ਗਿਆ ਹੈ। ਪਾਕਿਸਤਾਨ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਸਲਾਹ ਵੀ ਦਿੱਤੀ ਹੈ।

ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...