AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ‘ਚ ਗੁਰਦੁਆਰਾ ਸਾਹਿਬ ਅੰਦਰ ਬੇਅਦਬੀ ਦੀ ਕੋਸ਼ਿਸ਼, ਐਡਮੰਟਨ ‘ਚ 2 ਸਿੰਘਾਂ ‘ਤੇ ਪੇਚਕਸ ਨਾਲ ਹਮਲਾ; ਹਮਲਾਵਰ ਕਾਬੂ

ਕੈਨੇਡਾ ਦੇ ਸ਼ਹਿਰ ਐਡਮੰਟਨ ਸਥਿਤ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ 'ਗੁਰਦੁਆਰਾ ਨਾਨਕਸਰ ਸਾਹਿਬ' ਵਿਖੇ ਸ਼ੁੱਕਰਵਾਰ ਅੰਮ੍ਰਿਤ ਵੇਲੇ ਬੇਅਦਬੀ ਦੀ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਕ 27 ਸਾਲਾ ਸਥਾਨਕ ਨੌਜਵਾਨ ਹੱਥ ਵਿੱਚ ਪੇਚਕਸ ਲੈ ਕੇ ਜ਼ਬਰਦਸਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ।

ਕੈਨੇਡਾ 'ਚ ਗੁਰਦੁਆਰਾ ਸਾਹਿਬ ਅੰਦਰ ਬੇਅਦਬੀ ਦੀ ਕੋਸ਼ਿਸ਼, ਐਡਮੰਟਨ 'ਚ 2 ਸਿੰਘਾਂ 'ਤੇ ਪੇਚਕਸ ਨਾਲ ਹਮਲਾ; ਹਮਲਾਵਰ ਕਾਬੂ
tv9-punjabi
| Updated On: 24 Aug 2026 10:57 AM IST
Share

ਕੈਨੇਡਾ ਦੇ ਸ਼ਹਿਰ ਐਡਮੰਟਨ ਸਥਿਤ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ ‘ਗੁਰਦੁਆਰਾ ਨਾਨਕਸਰ ਸਾਹਿਬ’ ਵਿਖੇ ਸ਼ੁੱਕਰਵਾਰ ਅੰਮ੍ਰਿਤ ਵੇਲੇ ਬੇਅਦਬੀ ਦੀ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਕ 27 ਸਾਲਾ ਸਥਾਨਕ ਨੌਜਵਾਨ ਹੱਥ ਵਿੱਚ ਪੇਚਕਸ ਲੈ ਕੇ ਜ਼ਬਰਦਸਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ। ਅੰਦਰ ਆਉਂਦੇ ਸਾਰ ਹੀ ਉਹ ਪ੍ਰਕਾਸ਼ ਅਸਥਾਨ ਵੱਲ ਵਧਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਉਤਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਕੋਈ ਨੁਕਸਾਨ ਪਹੁੰਚਾਉਂਦਾ, ਮੌਕੇ ‘ਤੇ ਮੌਜੂਦ ਸੁਚੇਤ ਸੰਗਤ ਨੇ ਹਿੰਮਤ ਦਿਖਾਉਂਦੇ ਹੋਏ ਉਸ ਨੂੰ ਮੌਕੇ ‘ਤੇ ਹੀ ਦਬੋਚ ਲਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜੋਰਾ ਸਿੰਘ ਨੇ ਘਟਨਾ ਦਾ ਵੇਰਵਾ ਦਿੰਦਿਆਂ ਦੱਸਿਆ ਕਿ 21 ਅਗਸਤ ਦੀ ਸਵੇਰੇ ਲਗਭਗ 5 ਵਜੇ ਦੇ ਕਰੀਬ ਨੀਲੀ ਟੀ-ਸ਼ਰਟ ਪਹਿਨਿਆ ਇੱਕ ਸਥਾਨਕ ਨੌਜਵਾਨ ਅੰਦਰ ਦਾਖ਼ਲ ਹੋਇਆ ਅਤੇ ਹੁੜਦੰਗ ਮਚਾਉਣ ਲੱਗ ਪਿਆ। ਜਿਵੇਂ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵੱਲ ਵਧਿਆ ਤਾਂ ਉੱਥੇ ਮੌਜੂਦ ਸਿੰਘਾਂ ਨੇ ਉਸ ਨੂੰ ਰੋਕਣ ਦਾ ਯਤਨ ਕੀਤਾ। ਇਸ ਦੌਰਾਨ ਮੁਲਜ਼ਮ ਨੇ ਤੈਸ਼ ਵਿੱਚ ਆ ਕੇ ਪੇਚਕਸ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋ ਸਿੰਘ ਜ਼ਖ਼ਮੀ ਹੋ ਗਏ। ਸੰਗਤ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਇੱਕ ਲੜਕੀ ਨੇ ਬਿਨਾਂ ਦੇਰੀ ਪੁਲਿਸ ਨੂੰ ਫ਼ੋਨ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ

ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਘਟਨਾ ਦੌਰਾਨ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਦੂਜੇ ਜ਼ਖ਼ਮੀ ਦਾ ਇਲਾਜ ਅਜੇ ਜਾਰੀ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਪਹਿਲਾਂ ਤੋਂ ਹੀ ਲੋੜੀਂਦਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸਿੱਖ ਸੰਗਤ ਨੇ ਚੁੱਕੇ ਸਵਾਲ: ਹਰ ਵਾਰ ਮੁਲਜ਼ਮ ਮਾਨਸਿਕ ਬਿਮਾਰ ਕਿਉਂ?

ਇਸ ਮੰਦਭਾਗੀ ਘਟਨਾ ਤੋਂ ਬਾਅਦ ਸਥਾਨਕ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਸੰਗਤ ਨੇ ਸਖ਼ਤ ਸਵਾਲ ਖੜ੍ਹੇ ਕੀਤੇ ਹਨ ਕਿ ਚਾਹੇ ਭਾਰਤ ਹੋਵੇ ਜਾਂ ਵਿਦੇਸ਼, ਧਾਰਮਿਕ ਅਸਥਾਨਾਂ ‘ਤੇ ਹੋਣ ਵਾਲੇ ਹਮਲਿਆਂ ਜਾਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਮੁਲਜ਼ਮਾਂ ਨੂੰ ‘ਮਾਨਸਿਕ ਤੌਰ ‘ਤੇ ਬਿਮਾਰ’ ਦੱਸ ਕੇ ਜਾਂਚ ਦੀ ਦਿਸ਼ਾ ਕਿਉਂ ਬਦਲ ਦਿੱਤੀ ਜਾਂਦੀ ਹੈ?ਸਿੱਖ ਸੰਗਤ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਤਹਿ ਤੱਕ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਫ਼ਿਲਹਾਲ ਗੁਰਦੁਆਰਾ ਸਾਹਿਬ ਨੂੰ ਸੰਗਤ ਲਈ ਮੁੜ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ।

ਜੇਲ੍ਹ ਵਿੱਚੋਂ ਰਿਹਾਅ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਕੀਤਾ ਹਮਲਾ

ਪੁਲਿਸ ਦੀ ਮੁੱਢਲੀ ਪੜਤਾਲ ਅਤੇ ਸੀਬੀਸੀ (CBC) ਨਿਊਜ਼ ਦੀ ਰਿਪੋਰਟ ਮੁਤਾਬਕ 27 ਸਾਲਾ ਮੁਲਜ਼ਮ ਕੋਈ ਆਮ ਨੌਜਵਾਨ ਨਹੀਂ, ਸਗੋਂ ਪਹਿਲਾਂ ਤੋਂ ਹੀ ਇੱਕ ਹਿੰਸਕ ਅਪਰਾਧੀ ਰਿਹਾ ਹੈ। ਉਹ ਇਸ ਘਟਨਾ ਤੋਂ ਠੀਕ ਇੱਕ ਦਿਨ ਪਹਿਲਾਂ ਹੀ ਇੱਕ ਗੰਭੀਰ ਹਮਲੇ ਅਤੇ ਪੁਲਿਸ ਅਧਿਕਾਰੀ ‘ਤੇ ਹਮਲਾ ਕਰਨ ਦੇ ਦੋਸ਼ ਹੇਠ ਜੇਲ੍ਹ ਦੀ ਸਜ਼ਾ ਕੱਟ ਕੇ ਰਿਹਾਅ ਹੋਇਆ ਸੀ। ਰਿਹਾਈ ਤੋਂ ਬਾਅਦ ਉਸ ਨੂੰ ਨਿਰਧਾਰਤ ਰਿਹਾਇਸ਼ ਕੇਂਦਰ ‘ਹਾਫ਼ਵੇ ਹਾਊਸ’ ਵਿਖੇ ਜਾਣਾ ਸੀ, ਪਰ ਉਹ ਉੱਥੇ ਪਹੁੰਚਣ ਦੀ ਬਜਾਏ ਗ਼ਾਇਬ ਹੋ ਗਿਆ ਸੀ। ਪੁਲਿਸ ਨੇ ਫ਼ਿਲਹਾਲ ਜ਼ਖ਼ਮੀਆਂ ਅਤੇ ਮੁਲਜ਼ਮ ਦੀ ਅਧਿਕਾਰਤ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਮੁਲਜ਼ਮ ਦੀ ਪਛਾਣ ਨਸ਼ਰ ਕੀਤੀ ਜਾਵੇਗੀ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......