ਪੰਜਾਬ ਵਾਂਗ ਜਰਮਨੀ ‘ਚ ਵੀ ਕਿਸਾਨਾਂ ਨੇ ਟਰੈਕਟਰਾਂ ਨਾਲ ਕੀਤਾ ਪ੍ਰਦਰਸ਼ਨ, ਯੂਰਪ ਦੇ ਕਈ ਦੇਸ਼ਾਂ ‘ਤੇ ਇਸ ਦਾ ਅਸਰ

Published: 

10 Jan 2024 11:04 AM

ਦਸੰਬਰ ਵਿੱਚ ਜਰਮਨੀ ਵਿੱਚ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕੜਾਕੇ ਦੀ ਸਰਦੀ ਵਿੱਚ ਕਿਸਾਨ ਟਰੈਕਟਰਾਂ ਅਤੇ ਟਰਾਲੀਆਂ ਲੈ ਕੇ ਸੜਕਾਂ ਤੇ ਖੜ੍ਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਬਸਿਡੀਆਂ ਵਿੱਚ ਕਟੌਤੀ ਦਾ ਫੈਸਲਾ ਵਾਪਸ ਨਹੀਂ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਦੱਸ ਦਈਏ ਕਿ ਭਾਰਤ ਵਿੱਚ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਰੈਕਟਰ-ਟਰਾਲੀਆਂ ਭਰ ਕੇ ਦਿੱਲੀ ਦੀਆਂ ਬਰੂਹਾਂ 'ਤੇ ਧਰਨਾ ਲਗਾਇਆ ਸੀ।

ਪੰਜਾਬ ਵਾਂਗ ਜਰਮਨੀ ਚ ਵੀ ਕਿਸਾਨਾਂ ਨੇ ਟਰੈਕਟਰਾਂ ਨਾਲ ਕੀਤਾ ਪ੍ਰਦਰਸ਼ਨ, ਯੂਰਪ ਦੇ ਕਈ ਦੇਸ਼ਾਂ ਤੇ ਇਸ ਦਾ ਅਸਰ

Photo Credit: tv9hindi.com

Follow Us On

ਪੰਜਾਬ ਦੇ ਕਿਸਾਨਾਂ ਵਾਂਗ ਜਰਮਨੀ ਵਿੱਚ ਵੀ ਵੱਡੀ ਕਿਸਾਨ ਲਹਿਰ ਚੱਲ ਰਹੀ ਹੈ। ਜਿਸ ਕਾਰਨ ਕਿਸਾਨ ਟਰੈਕਟਰ ਲੈ ਕੇ ਸੜਕਾਂ ‘ਤੇ ਆ ਗਏ ਹਨ। ਰਾਜਧਾਨੀ ਬਰਲਿਨ ਸਮੇਤ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ। ਕਿਸਾਨਾਂ ਦੇ ਵਿਰੋਧ ਦਾ ਜਰਮਨੀ ਸਮੇਤ ਯੂਰਪ ਦੇ ਕਈ ਦੇਸ਼ਾਂ ‘ਤੇ ਅਸਰ ਪੈ ਰਿਹਾ ਹੈ।

ਦਰਅਸਲ, ਦੇਸ਼ ਦੇ ਕਿਸਾਨ ਸਰਕਾਰ ਵੱਲੋਂ ਸਬਸਿਡੀ ‘ਚ ਕੀਤੀ ਗਈ ਕਟੌਤੀ ਤੋਂ ਨਾਰਾਜ਼ ਹਨ, ਜਿਸ ਕਾਰਨ ਉਹ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਸੜਕਾਂ ‘ਤੇ ਰੂੜੀ ਵਿਛਾ ਦਿੱਤੀ ਅਤੇ ਟਰੈਕਟਰਾਂ ਅਤੇ ਟਰਾਲੀਆਂ ਨਾਲ ਸੜਕਾਂ ਜਾਮ ਕਰ ਦਿੱਤੀਆਂ। ਵਿਰੋਧ ਪ੍ਰਦਰਸ਼ਨਾਂ ਕਾਰਨ ਫਰਾਂਸ, ਪੋਲੈਂਡ ਅਤੇ ਚੈੱਕ ਗਣਰਾਜ ਦੇ ਨਾਲ-ਨਾਲ ਜਰਮਨੀ ਦੀਆਂ ਸਰਹੱਦਾਂ ‘ਤੇ ਵੀ ਭਾਰੀ ਸਮੱਸਿਆ ਹੈ। ਹੋਰਨਾਂ ਦੇਸ਼ਾਂ ਵਾਂਗ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਸਰਦੀ ਦੇ ਮੌਸਮ ਵਿੱਚ ਕਿਸਾਨ ਕਰ ਰਹੇ ਰੋਸ ਪ੍ਰਦਰਸ਼ਨ

ਕੜਾਕੇ ਦੀ ਸਰਦੀ ਦੇ ਵਿਚਕਾਰ ਸੜਕਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਦੱਸ ਦਈਏ ਕਿ ਭਾਰਤ ਵਿੱਚ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਰੈਕਟਰ-ਟਰਾਲੀਆਂ ਭਰ ਕੇ ਦਿੱਲੀ ਦੀਆਂ ਬਰੂਹਾਂ ‘ਤੇ ਧਰਨਾ ਲਗਾਇਆ ਸੀ।

ਸਰਕਾਰ ਨੇ ਸਬਸਿਡੀ ਵਿੱਚ ਕੀਤੀ ਕਟੌਤੀ

ਦਰਅਸਲ, ਪਿਛਲੇ ਸਾਲ ਦਸੰਬਰ ਵਿੱਚ ਜਰਮਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਇਸ ਸਮੇਂ ਦੌਰਾਨ, ਸਰਕਾਰ ਨੇ ਖੇਤੀ ਲਈ ਵਰਤੇ ਜਾਣ ਵਾਲੇ ਡੀਜ਼ਲ ‘ਤੇ ਟੈਕਸ ਰਿਫੰਡ ਦੇ ਨਾਲ-ਨਾਲ ਟਰੈਕਟਰਾਂ ‘ਤੇ ਦਿੱਤੀ ਗਈ ਛੋਟ ਨੂੰ ਖਤਮ ਕਰ ਦਿੱਤਾ। ਸਰਕਾਰ ਦਾ ਮੰਨਣਾ ਹੈ ਕਿ ਇਸ ਕਟੌਤੀ ਨਾਲ ਸਰਕਾਰੀ ਪੈਸੇ ਦੀ ਬਚਤ ਹੋਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਕਟੌਤੀ ਨਾਲ ਕਰੀਬ 90 ਕਰੋੜ ਯੂਰੋ ਦੀ ਬੱਚਤ ਹੋਵੇਗੀ। ਸਰਕਾਰ ਦੇ ਇਸ ਫੈਸਲੇ ਤੋਂ ਕਿਸਾਨ ਨਾਰਾਜ਼ ਹੋ ਗਏ। ਉਨ੍ਹਾਂ ਨੇ ਦਸੰਬਰ ‘ਚ ਹੀ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਅਤੇ ਸੜਕਾਂ ‘ਤੇ ਉਤਰ ਆਏ। ਉਦੋਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ।