AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pentagon Paper Leak: FBI ਵੱਲੋਂ ਗੁਪਤ ਦਸਤਾਵੇਜ਼ ਲੀਕ ਮਾਮਲੇ ‘ਚ 21 ਸਾਲਾ ਵਿਅਕਤੀ ਗ੍ਰਿਫ਼ਤਾਰ

ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਐਫਬੀਆਈ ਨੇ ਜੈਕ ਨੂੰ ਰਾਸ਼ਟਰੀ ਰੱਖਿਆ ਜਾਣਕਾਰੀ ਨਾਲ ਸਬੰਧਤ ਦਸਤਾਵੇਜ਼ ਲੀਕ ਕਰਨ ਲਈ ਗ੍ਰਿਫਤਾਰ ਕੀਤਾ ਹੈ। ਗਾਰਲੈਂਡ ਨੇ ਕਿਹਾ ਕਿ ਐਫਬੀਆਈ ਏਜੰਟਾਂ ਨੇ ਵੀਰਵਾਰ ਦੁਪਹਿਰ ਨੂੰ ਟੇਕਸੀਰਾ ਨੂੰ ਹਿਰਾਸਤ ਵਿੱਚ ਲੈ ਲਿਆ।

Pentagon Paper Leak: FBI ਵੱਲੋਂ ਗੁਪਤ ਦਸਤਾਵੇਜ਼ ਲੀਕ ਮਾਮਲੇ 'ਚ 21 ਸਾਲਾ ਵਿਅਕਤੀ ਗ੍ਰਿਫ਼ਤਾਰ
FBI (ਸੰਕੇਤਿਕ ਤਸਵੀਰ)
tv9-punjabi
| Published: 14 Apr 2023 15:34 PM IST
Share
Pentagon Paper Leak: ਅਮਰੀਕਾ ‘ਚ ਖੁਫੀਆ ਦਸਤਾਵੇਜ਼ ਲੀਕ ਹੋਣ ਦੇ ਮਾਮਲੇ ‘ਚ ਐੱਫ.ਬੀ.ਆਈ ਏਅਰ ਨੈਸ਼ਨਲ ਗਾਰਡ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗਾਰਡਸਮੈਨ, ਜਿਸ ਦੀ ਪਛਾਣ 21 ਸਾਲਾ ਜੈਕ ਟੇਕਸੀਰਾ ਵਜੋਂ ਹੋਈ ਹੈ ਨੇ ਦੁਨੀਆ ਭਰ ਦੇ ਸਹਿਯੋਗੀਆਂ ਦੇ ਨਾਲ-ਨਾਲ ਵਾਸ਼ਿੰਗਟਨ ਨੂੰ ਸ਼ਰਮਿੰਦਾ ਕੀਤਾ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਗਾਰਡਸਮੈਨ ਜੈਕ ਇੱਕ ਆਨਲਾਈਨ ਚੈਟ ਸਮੂਹ ਦਾ ਪ੍ਰਸ਼ਾਸਕ ਹੈ ਅਤੇ ਇੱਥੇ ਉਸ ਨੇ ਕੁਝ ਦਸਤਾਵੇਜ਼ ਪੋਸਟ ਕੀਤੇ ਸਨ। ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਐਫਬੀਆਈ (Federal Bureau of Investigation) ਨੇ ਜੈਕ ਨੂੰ ਰਾਸ਼ਟਰੀ ਰੱਖਿਆ ਜਾਣਕਾਰੀ ਨਾਲ ਸਬੰਧਤ ਦਸਤਾਵੇਜ਼ ਲੀਕ ਕਰਨ ਲਈ ਗ੍ਰਿਫਤਾਰ ਕੀਤਾ ਹੈ। ਗਾਰਲੈਂਡ ਨੇ ਕਿਹਾ ਕਿ ਐਫਬੀਆਈ ਏਜੰਟਾਂ ਨੇ ਵੀਰਵਾਰ ਦੁਪਹਿਰ ਨੂੰ ਟੇਕਸੀਰਾ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਦਸਤਾਵੇਜ਼ਾਂ ਦੇ ਲੀਕ ਹੋਣ ਕਾਰਨ ਦੁਨੀਆ ‘ਚ ਹਲਚਲ

ਦਰਅਸਲ ਅਮਰੀਕੀ ਰੱਖਿਆ ਮੰਤਰਾਲਾ (ਪੈਂਟਾਗਨ) ਤੋਂ ਖੁਫੀਆ ਦਸਤਾਵੇਜ਼ ਲੀਕ ਹੋਣ ਕਾਰਨ ਦੁਨੀਆ ਭਰ ‘ਚ ਹਲਚਲ ਮਚ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦਸਤਾਵੇਜ਼ਾਂ ‘ਚ ਰੂਸ-ਯੂਕਰੇਨ ਯੁੱਧ ਨਾਲ ਜੁੜੀਆਂ ਕਈ ਖੁਫੀਆ ਜਾਣਕਾਰੀਆਂ ਦਾ ਜ਼ਿਕਰ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਮਰੀਕਾ ਕਿਵੇਂ ਯੂਕਰੇਨ ਦੀ ਮਦਦ ਕਰ ਰਿਹਾ ਹੈ। ਹਥਿਆਰਾਂ ਦੀ ਖੇਪ ਕਿਵੇਂ ਭੇਜੀ ਗਈ।

ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ

ਅਮਰੀਕਾ ‘ਚ ਰੱਖਿਆ ਵਿਭਾਗ ਦੇ ਗੁਪਤ ਦਸਤਾਵੇਜ਼ ਲੀਕ ਹੋਣ ਕਾਰਨ ਹਲਚਲ ਮਚ ਗਈ ਹੈ। ਇਸ ਸਬੰਧੀ ਪੈਂਟਾਗਨ ਨੇ ਕਿਹਾ ਕਿ ਦਸਤਾਵੇਜ਼ਾਂ ਦਾ ਲੀਕ ਹੋਣਾ ਰਾਸ਼ਟਰੀ ਸੁਰੱਖਿਆ ਲਈ ਬਹੁਤ ਗੰਭੀਰ ਖ਼ਤਰਾ ਹੈ। ਮੀਡੀਆ ਰਿਪੋਰਟ ਤੋਂ ਮਿਲੀ ਜਾਣਕਾਰੀ ਮੁਤਾਬਕ ਯੂਕਰੇਨ ਯੁੱਧ ਨਾਲ ਜੁੜੇ ਕੁਝ ਦਸਤਾਵੇਜ਼ ਵੀ ਇਸ ‘ਚ ਸ਼ਾਮਲ ਹਨ।

ਖੁਫੀਆ ਏਜੰਸੀ ਦੀ ਰਿਪੋਰਟ ਵੀ ਸ਼ਾਮਲ

ਇਸ ਤੋਂ ਇਲਾਵਾ ਇਸ ਵਿੱਚ ਇੰਟੈਲੀਜੈਂਸ ਦੀ ਰਿਪੋਰਟ (Intelligence Report) ਵੀ ਸ਼ਾਮਲ ਹੈ, ਜਿਸ ਦਾ ਸਬੰਧ ਯੂਕਰੇਨ, ਰੂਸ ਦੇ ਨਾਲ-ਨਾਲ ਅਮਰੀਕਾ ਦੇ ਸਹਿਯੋਗੀਆਂ ਨਾਲ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦਾ ਨਿਆਂ ਵਿਭਾਗ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦਸਤਾਵੇਜ਼ਾਂ ਦੇ ਲੀਕ ਹੋਣ ਤੋਂ ਬਾਅਦ ਅਮਰੀਕਾ ਵਿੱਚ ਹੜਕੰਪ ਮਚ ਗਿਆ ਹੈ।

ਕਈ ਗਲਤ ਸੂਚਨਾਵਾਂ ਫੈਲ ਰਹੀਆਂ

ਇਸ ਦੇ ਨਾਲ ਹੀ ਪਬਲਿਕ ਅਫੇਅਰਸ ਲਈ ਰੱਖਿਆ ਸਕੱਤਰ ਦੇ ਸਹਾਇਕ ਕ੍ਰਿਸ ਮੇਘਰ ਨੇ ਕਿਹਾ ਸੀ ਕਿ ਖੁਫੀਆ ਦਸਤਾਵੇਜ਼ ਆਨਲਾਈਨ ਆਉਣਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ। ਇਸ ਕਾਰਨ ਕਈ ਗਲਤ ਸੂਚਨਾਵਾਂ ਵੀ ਫੈਲ ਰਹੀਆਂ ਹਨ। ਮੇਘਰ ਨੇ ਕਿਹਾ ਸੀ ਕਿ ਅਸੀਂ ਜਾਂਚ ਕਰ ਰਹੇ ਹਾਂ ਕਿ ਅਜਿਹਾ ਕਿਵੇਂ ਹੋਇਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...