ਸੁਪਨੇ ਪੂਰੇ ਕਰਨ ਅਮਰੀਕਾ ਗਿਆ ਸੀ ਪੰਜਾਬੀ ਨੌਜਵਾਨ, ਪਰ ਵਾਪਸ ਆਈ ਮੌਤ ਦੀ ਖ਼ਬਰ
ਮਨਦੀਪ ਸਿੰਘ ਆਪਣੇ ਪਰਿਵਾਰ ਲਈ, ਰੁਜ਼ਗਾਰ ਤੇ ਬਿਹਤਰ ਭਵਿੱਖ ਦੀ ਉਮੀਦ 'ਚ ਲਗਭਗ ਚਾਰ ਸਾਲ ਪਹਿਲਾਂ ਅਮਰੀਕਾ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਹ ਵਿਦੇਸ਼ 'ਚ ਸਖ਼ਤ ਮਿਹਨਤ ਕਰੇਗਾ ਤੇ ਆਪਣੇ ਸੁਪਨਿਆਂ ਨੂੰ ਪੂਰਾ ਕਰੇਗਾ, ਪਰ ਉਸ ਦੀ ਬੇਵਕਤੀ ਮੌਤ ਨੇ ਉਨ੍ਹਾਂ ਸਾਰੀਆਂ ਉਮੀਦਾਂ ਨੂੰ ਚਕਨਾਚੂਰ ਕਰ ਦਿੱਤਾ ਹੈ।
ਸੁਪਨੇ ਪੂਰੇ ਕਰਨ ਅਮਰੀਕਾ ਗਿਆ ਸੀ ਪੰਜਾਬੀ ਨੌਜਵਾਨ, ਪਰ ਵਾਪਸ ਆਈ ਮੌਤ ਦੀ ਖ਼ਬਰ
ਅਮਰੀਕਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਇਲਾਕੇ ਦੇ ਪਿੰਡ ਮੂਸੇ ਵਾਲਾ (ਗੁਦੜ ਪੰਜ ਗਰਾਈ) ਦੇ ਵਸਨੀਕ ਮਨਦੀਪ ਸਿੰਘ ਦਾ ਅਮਰੀਕਾ ‘ਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਪਰਿਵਾਰ ਅਨੁਸਾਰ ਮਨਦੀਪ ਸਿੰਘ ਕੁਝ ਸਮੇਂ ਤੋਂ ਬਿਮਾਰ ਸੀ। ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ।
ਕਰਜ਼ਾ ਚੁੱਕ ਕੇ ਗਿਆ ਸੀ ਅਮਰੀਕਾ
ਮਨਦੀਪ ਸਿੰਘ ਆਪਣੇ ਪਰਿਵਾਰ ਲਈ, ਰੁਜ਼ਗਾਰ ਤੇ ਬਿਹਤਰ ਭਵਿੱਖ ਦੀ ਉਮੀਦ ‘ਚ ਲਗਭਗ ਚਾਰ ਸਾਲ ਪਹਿਲਾਂ ਅਮਰੀਕਾ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਹ ਵਿਦੇਸ਼ ‘ਚ ਸਖ਼ਤ ਮਿਹਨਤ ਕਰੇਗਾ ਤੇ ਆਪਣੇ ਸੁਪਨਿਆਂ ਨੂੰ ਪੂਰਾ ਕਰੇਗਾ, ਪਰ ਉਸ ਦੀ ਬੇਵਕਤੀ ਮੌਤ ਨੇ ਉਨ੍ਹਾਂ ਸਾਰੀਆਂ ਉਮੀਦਾਂ ਨੂੰ ਚਕਨਾਚੂਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਨਦੀਪ ਸਿੰਘ ਨੂੰ ਅਮਰੀਕਾ ਭੇਜਣ ਲਈ ਕਰਜ਼ਾ ਲਿਆ ਸੀ, ਪਰ ਅਜੇ ਤੱਕ ਇਹ ਕਰਜ਼ਾ ਪੂਰੀ ਤਰ੍ਹਾਂ ਉਤਰਿਆ ਨਹੀਂ ਸੀ।
ਇਹ ਵੀ ਪੜ੍ਹੋ
ਮ੍ਰਿਤਕ ਦੇਹ ਵਾਪਸ ਲਿਆਉਣ ਲਈ ਮੰਗੀ ਮਦਦ
ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ, ਭਾਰਤੀ ਦੂਤਾਵਾਸ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ‘ਚ ਸਹਾਇਤਾ ਕਰਨ ਤਾਂ ਜੋ ਉਹ ਖ਼ੁਦ ਅੰਤਿਮ ਸਸਕਾਰ ਕਰ ਸਕਣ। ਪਰਿਵਾਰ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਲਈ ਇੱਕ ਬਹੁਤ ਹੀ ਮੁਸ਼ਕਲ ਸਮਾਂ ਹੈ ਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੀ ਲੋੜ ਹੈ।
