ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਨੈਸ਼ਨਲ ਗਾਰਡ ਜ਼ਖਮੀ, ਟਰੰਪ ਨੇ ਕਹੀ ਇਹ ਗੱਲ

Firing near White House: ਵਾਸ਼ਿੰਗਟਨ ਡੀਸੀ 'ਚ ਵ੍ਹਾਈਟ ਹਾਊਸ ਤੋਂ ਕੁੱਝ ਬਲਾਕਾਂ ਦੀ ਦੂਰੀ 'ਤੇ ਹੋਈ ਗੋਲੀਬਾਰੀ 'ਚ ਦੋ ਨੈਸ਼ਨਲ ਗਾਰਡ ਮੈਂਬਰਾਂ ਸਮੇਤ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋ ਗਏ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਹਮਲੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

ਅਮਰੀਕਾ 'ਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਨੈਸ਼ਨਲ ਗਾਰਡ ਜ਼ਖਮੀ, ਟਰੰਪ ਨੇ ਕਹੀ ਇਹ ਗੱਲ
ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਨੈਸ਼ਨਲ ਗਾਰਡ ਜ਼ਖਮੀ, ਟਰੰਪ ਨੇ ਕਹੀ ਇਹ ਗੱਲ
Follow Us
tv9-punjabi
| Published: 27 Nov 2025 06:46 AM IST

ਬੁੱਧਵਾਰ ਨੂੰ, ਵਾਸ਼ਿੰਗਟਨ ਡੀਸੀ ‘ਚ ਵ੍ਹਾਈਟ ਹਾਊਸ ਤੋਂ ਕੁੱਝ ਬਲਾਕਾਂ ਦੀ ਦੂਰੀ ‘ਤੇ ਹੋਈ ਗੋਲੀਬਾਰੀ ਨੇ ਦਹਿਸ਼ਤ ਫੈਲਾ ਦਿੱਤੀ। ਗੋਲੀਬਾਰੀ ‘ਚ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਦੋ ਨੈਸ਼ਨਲ ਗਾਰਡ ਮੈਂਬਰ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਵਾਸ਼ਿੰਗਟਨ ਦੇ ਮੇਅਰ ਮਯੂਰਿਅਲ ਬੋਸਰ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਨੂੰ ਟਾਰਗੇਟਡ ਹਮਲਾ ਕਿਹਾ। ਐਫਬੀਆਈ ਡਾਇਰੈਕਟਰ ਕਾਸ਼ ਪਟੇਲ ਤੇ ਮੇਅਰ ਮਯੂਰਿਅਲ ਬੋਸਰ ਨੇ ਕਿਹਾ ਕਿ ਗਾਰਡ ਮੈਂਬਰਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:30 ਵਜੇ ਵਾਪਰੀ।

ਵ੍ਹਾਈਟ ਹਾਊਸ ਦੇ ਨੇੜੇ ਗੋਲੀਬਾਰੀ

ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਅਨੁਸਾਰ, ਗੋਲੀਬਾਰੀ ਵ੍ਹਾਈਟ ਹਾਊਸ ਦੇ ਨੇੜੇ ਹੋਈ। ਘਟਨਾ ਤੋਂ ਤੁਰੰਤ ਬਾਅਦ, ਇਲਾਕੇ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਗੋਲੀਬਾਰੀ ਫਾਰਾਗਟ ਸਕੁਏਅਰ ਦੇ ਨੇੜੇ ਹੋਈ, ਜੋ ਕਿ ਬਹੁਤ ਸਾਰੇ ਦਫਤਰਾਂ, ਚੇਨ ਰੈਸਟੋਰੈਂਟਾਂ ਤੇ ਕੌਫੀ ਦੀਆਂ ਦੁਕਾਨਾਂ ਨਾਲ ਘਿਰਿਆ ਇੱਕ ਵਿਅਸਤ ਲੰਚ ਸਪਾਟ ਹੈ। ਇਹ ਪਾਰਕ ਦੋ ਮੈਟਰੋ ਸਟੇਸ਼ਨਾਂ ਦੇ ਨੇੜੇ ਸਥਿਤ ਹੈ ਤੇ ਵ੍ਹਾਈਟ ਹਾਊਸ ਤੋਂ ਥੋੜ੍ਹੀ ਦੂਰੀ ‘ਤੇ ਹੈ।

ਦੋਸ਼ੀ ਨੇ ਘਾਤ ਲਗਾ ਕੇ ਹਮਲਾ ਕੀਤਾ

ਮੈਟਰੋਪੋਲੀਟਨ ਪੁਲਿਸ ਦੇ ਸਹਾਇਕ ਮੁਖੀ ਜੈਫ ਕੈਰੋਲ ਨੇ ਕਿਹਾ ਕਿ ਨੈਸ਼ਨਲ ਗਾਰਡ ਦੇ ਸਿਪਾਹੀ ਗਸ਼ਤ ‘ਤੇ ਸਨ ਜਦੋਂ ਹਮਲਾਵਰ ਇੱਕ ਕੋਨੇ ਤੋਂ ਆਇਆ ਤੇ ਉਨ੍ਹਾਂ ‘ਤੇ ਹਮਲਾ ਕੀਤਾ। ਗੋਲੀਬਾਰੀ ਤੋਂ ਬਾਅਦ, ਹੋਰ ਗਾਰਡ ਮੈਂਬਰਾਂ ਨੇ ਸ਼ੱਕੀ ਨੂੰ ਘੇਰ ਲਿਆ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਸਮੇਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਿਰਾਸਤ ‘ਚ ਲਏ ਗਏ ਸ਼ੱਕੀ ਨੂੰ ਵੀ ਗੋਲੀ ਲੱਗੀ ਸੀ। ਵਾਸ਼ਿੰਗਟਨ, ਡੀ.ਸੀ. ‘ਚ ਨੈਸ਼ਨਲ ਗਾਰਡ ਗੋਲੀਬਾਰੀ ਦੇ ਸ਼ੱਕੀ ਵਿਅਕਤੀ ਦੀ ਪਛਾਣ ਰਹਿਮਾਨਉੱਲਾ ਲਕਨਵਾਲ ਵਜੋਂ ਹੋਈ ਹੈ, ਜੋ ਕਿ 29 ਸਾਲਾ ਅਫਗਾਨ ਨਾਗਰਿਕ ਹੈ ਤੇ 2021 ‘ਚ ਸੰਯੁਕਤ ਰਾਜ ਅਮਰੀਕਾ ਆਇਆ ਸੀ।

‘ਇਸ ਹਮਲੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।’

ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਹਮਲੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਇੱਕ ਸੋਸ਼ਲ ਮੀਡੀਆ ਪੋਸਟ ‘ਚ, ਟਰੰਪ ਨੇ ਕਿਹਾ ਕਿ ਜ਼ਿੰਮੇਵਾਰ ਵਿਅਕਤੀ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਨੇ ਨੈਸ਼ਨਲ ਗਾਰਡ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਈਸ਼ਵਰ ਸਾਡੇ ਮਹਾਨ ਨੈਸ਼ਨਲ ਗਾਰਡ ਤੇ ਸਾਡੀਆਂ ਪੂਰੀਆਂ ਫੌਜਾਂ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਸੀਸ ਦੇਵੇ। ਇਹ ਸੱਚਮੁੱਚ ਮਹਾਨ ਲੋਕ ਹਨ। ਸੰਯੁਕਤ ਰਾਜ ਦੇ ਰਾਸ਼ਟਰਪਤੀ ਹੋਣ ਦੇ ਨਾਤੇ, ਮੈਂ ਤੇ ਰਾਸ਼ਟਰਪਤੀ ਦਫ਼ਤਰ ਨਾਲ ਜੁੜੇ ਹਰ ਕੋਈ ਤੁਹਾਡੇ ਨਾਲ ਖੜ੍ਹਾ ਹਾਂ!”

ਦੋ ਜ਼ਖਮੀਆਂ ਦੀ ਹਾਲਤ ਗੰਭੀਰ

ਐਫਬੀਆਈ ਦੇ ਡਾਇਰੈਕਟਰ ਕਾਸ਼ ਪਟੇਲ ਨੇ ਪੁਸ਼ਟੀ ਕੀਤੀ ਕਿ ਸਥਾਨਕ ਹਸਪਤਾਲਾਂ ‘ਚ ਦੋ ਜ਼ਖਮੀ ਸੈਨਿਕ ਗੰਭੀਰ ਹਾਲਤ ‘ਚ ਹਨ। ਅਧਿਕਾਰੀਆਂ ਨੇ ਕਿਹਾ ਕਿ ਬੰਦੂਕਧਾਰੀ ਨੇ ਇਕੱਲੇ ਹੀ ਹਮਲਾ ਕੀਤਾ ਜਾਪਦਾ ਹੈ ਤੇ ਉਸ ਦਾ ਉਦੇਸ਼ ਅਜੇ ਪਤਾ ਨਹੀਂ ਹੈ। ਪੀੜਤਾਂ ਤੇ ਸ਼ੱਕੀ ਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ ਹੈ।

ਜੁਆਇੰਟ ਡੀ.ਸੀ. ਟਾਸਕ ਫੋਰਸ ਨੇ ਕਿਹਾ ਕਿ ਉਸ ਦੀਆਂ ਇਕਾਈਆਂ ਨੇ 17ਵੀਂ ਤੇ ਐਚ ਸਟ੍ਰੀਟਸ ਐਨਡਬਲਯੂ ਦੇ ਚੌਰਾਹੇ ‘ਤੇ ਗੋਲੀਬਾਰੀ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ। ਇਹ ਇਲਾਕਾ ਵ੍ਹਾਈਟ ਹਾਊਸ ਸੁਰੱਖਿਆ ਘੇਰੇ ਤੋਂ ਕੁਝ ਕਦਮ ਦੂਰ ਸਥਿਤ ਹੈ। ਵ੍ਹਾਈਟ ਹਾਊਸ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਤੇ ਯੂਐਸ ਸੀਕ੍ਰੇਟ ਸਰਵਿਸ, ਐਫਬੀਆਈ ਤੇ ਅਲਕੋਹਲ, ਤੰਬਾਕੂ, ਹਥਿਆਰ ਅਤੇ ਵਿਸਫੋਟਕ ਬਿਊਰੋ ਦੇ ਏਜੰਟ ਮੌਕੇ ‘ਤੇ ਪਹੁੰਚੇ।

500 ਵਾਧੂ ਨੈਸ਼ਨਲ ਗਾਰਡ ਸੈਨਿਕ ਤਾਇਨਾਤ

ਹਮਲੇ ਤੋਂ ਬਾਅਦ, ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਸ਼ਹਿਰ ‘ਚ ਸੈਨਿਕਾਂ ਦੀ ਗਿਣਤੀ ਵਧਾਉਣ ਦੀ ਬੇਨਤੀ ਕੀਤੀ ਸੀ। ਹੇਗਸੇਥ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਘਟਨਾ ਵ੍ਹਾਈਟ ਹਾਊਸ ਤੋਂ ਕੁੱਝ ਕਦਮਾਂ ਦੀ ਦੂਰੀ ‘ਤੇ ਵਾਪਰੀ ਹੈ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਲਈ ਰਾਸ਼ਟਰਪਤੀ ਟਰੰਪ ਨੇ ਮੈਨੂੰ ਕਿਹਾ ਹੈ ਤੇ ਮੈਂ ਫੌਜ ਦੇ ਸਕੱਤਰ ਨੂੰ ਵਾਸ਼ਿੰਗਟਨ, ਡੀਸੀ ‘ਚ 500 ਵਾਧੂ ਨੈਸ਼ਨਲ ਗਾਰਡ ਸੈਨਿਕ ਤਾਇਨਾਤ ਕਰਨ ਲਈ ਕਹਾਂਗਾ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...