ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਸਰੰਡਰ, ਚੋਣਾਂ ਨੂੰ ਪਲਟਣ ਦੀ ਸਾਜ਼ਿਸ਼ ਪਈ ਭਾਰੀ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਰਜੀਆ 'ਚ 2020 ਦੀਆਂ ਚੋਣਾਂ ਨੂੰ ਉਲਟਾਉਣ ਦੀ ਗੈਰ-ਕਾਨੂੰਨੀ ਯੋਜਨਾ ਬਣਾਉਣ ਦਾ ਇਲਜ਼ਾਮ ਹੈ। ਇਸ ਮਾਮਲੇ 'ਚ ਉਸ ਨੇ ਆਤਮ ਸਮਰਪਣ ਕਰ ਦਿੱਤਾ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣ ਨਤੀਜਿਆਂ ਨੂੰ ਪਲਟਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਵੀਰਵਾਰ ਨੂੰ ਅਟਲਾਂਟਾ ਦੀ ਫੁਲਟਨ ਕਾਉਂਟੀ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇੱਥੇ ਟਰੰਪ ਨੂੰ ਗ੍ਰਿਫ਼ਤਾਰ ਕਰਕੇ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਸੀ। ਹਾਲਾਂਕਿ, ਇਸ ਤੋਂ ਬਾਅਦ ਡੋਨਾਲਡ ਟਰੰਪ ਨੂੰ 200,000 ਡਾਲਰ ਦੇ ਮੁਚਲਕੇ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਉਹ ਨਿਊਜਰਸੀ ਵਾਪਸੀ ਲਈ ਹਵਾਈ ਅੱਡੇ ‘ਤੇ ਵਾਪਸ ਚਲੇ ਗਏ।
ਤੁਹਾਨੂੰ ਦੱਸ ਦੇਈਏ ਕਿ ਡੋਨਾਲਡ ਟਰੰਪ ‘ਤੇ ਜਾਰਜੀਆ ‘ਚ 2020 ਦੀਆਂ ਚੋਣਾਂ ਨੂੰ ਉਲਟਾਉਣ ਦੀ ਗੈਰ-ਕਾਨੂੰਨੀ ਯੋਜਨਾ ਬਣਾਉਣ ਦਾ ਇਲਜ਼ਾਮ ਹੈ। ਇਸ ਮਾਮਲੇ ‘ਚ ਟਰੰਪ ਨੇ ਆਤਮ ਸਮਰਪਣ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ ਡੋਨਾਲਡ ਟਰੰਪ ਦੇ ਸਮਰਥਕ ਜੇਲ੍ਹ ਦੇ ਬਾਹਰ ਵੱਡੀ ਗਿਣਤੀ ‘ਚ ਇਕੱਠੇ ਹੋਏ ਸਨ। ਇੱਥੇ ਵੀ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਟਰੰਪ ਖਿਲਾਫ ਦਰਜਨ ਤੋਂ ਵੱਧ ਮਾਮਲੇ ਦਰਜ ਹਨ।
Former US President Donald Trump arrives at Georgia jail to surrender in election racketeering case, reports AFP News Agency
— ANI (@ANI) August 24, 2023
ਇਹ ਵੀ ਪੜ੍ਹੋ
2024 ਵਿੱਚ ਦੁਬਾਰਾ ਰਾਸ਼ਟਰਪਤੀ ਦਾ ਦਾਅਵਾ
ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਨੇ ਕਿਹਾ ਸੀ ਕਿ ਉਹ 2020 ‘ਚ ਚੋਣਾਂ ਨੂੰ ਪਲਟਣ ਦੀ ਯੋਜਨਾ ਬਣਾਉਣ ਦੇ ਇਲਜ਼ਾਮ ‘ਚ ਜਾਰਜੀਆ ਜੇਲ ‘ਚ ਆਤਮ ਸਮਰਪਣ ਕਰਨ ਲਈ ਤਿਆਰ ਹਨ। ਤੁਹਾਨੂੰ ਦੱਸ ਦੇਈਏ ਕਿ ਸਾਲ 2024 ਵਿੱਚ ਇੱਕ ਵਾਰ ਫਿਰ ਡੋਨਾਲਡ ਟਰੰਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜਨ ਲਈ ਤਿਆਰ ਹਨ।
ਟਰੰਪ ਦੇ ਚੀਫ ਆਫ ਸਟਾਫ ਮੀਡੋਜ਼ ਨੇ ਵੀ ਸਰੰਡਰ ਕੀਤਾ
ਇਸ ਤੋਂ ਪਹਿਲਾਂ ਵੀਰਵਾਰ ਨੂੰ ਡੋਨਾਲਡ ਟਰੰਪ ਦੀ ਸਰਕਾਰ ‘ਚ ਵ੍ਹਾਈਟ ਹਾਊਸ ਦੇ ਚੀਫ ਆਫ ਸਟਾਫ ਰਹੇ ਮਾਰਕ ਮੀਡੋਜ਼ ਨੇ ਵੀ ਜਾਰਜੀਆ ਦੇ ਜੇਲ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਉਨ੍ਹਾਂ ‘ਤੇ ਚੋਣਾਂ ‘ਚ ਧੋਖਾਧੜੀ ਕਰਨ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ਦੀ ਇੱਕ ਸੰਘੀ ਅਦਾਲਤ ਨੇ ਵੀ ਟਰੰਪ ਨੂੰ ਰਾਸ਼ਟਰਪਤੀ ਚੋਣ ਦੇ ਨਤੀਜਿਆਂ ਨੂੰ ਪਲਟਣ ਦੀ ਕੋਸ਼ਿਸ਼ ਕਰਨ ਦੇ ਇੱਕ ਹੋਰ ਮਾਮਲੇ ਵਿੱਚ ਆਰੋਪੀ ਮੰਨਿਆ ਹੈ। ਇਸ ਮਾਮਲੇ ਵਿੱਚ ਵੀ ਉਹ ਅਦਾਲਤ ਵਿੱਚ ਪੇਸ਼ ਹੋਏ।
ਟਰੰਪ ਦੇ ਨਾਲ 18 ਲੋਕਾਂ ‘ਤੇ ਇਲਜ਼ਾਮ
ਦਰਅਸਲ, ਫੁਲਟਨ ਕਾਉਂਟੀ ਦੇ ਅਟਾਰਨੀ ਫੈਨੀ ਵਿਲਿਸ ਨੇ ਸਾਬਕਾ ਰਾਸ਼ਟਰਪਤੀ ਅਤੇ ਉਨ੍ਹਾਂ ਦੇ 18 ਸਾਥੀਆਂ ‘ਤੇ ਇਲਜ਼ਾਮ ਲਗਾਏ ਹਨ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੇ ਚੋਣਾਂ ਵਿੱਚ ਆਪਣੀ ਹਾਰ ਨੂੰ ਉਲਟਾਉਣ ਦੀ ਸਾਜ਼ਿਸ਼ ਰਚੀ ਸੀ। ਵਿਲਿਸ ਨੇ ਕਿਹਾ ਕਿ ਇਸ ਨੇ ਜਾਰਜੀਆ ਦੇ ਐਂਟੀ-ਰੈਕੇਟਰਿੰਗ ਕਾਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੇ ਟਰੰਪ ਸਮੇਤ ਸਾਰੇ 19 ਆਰੋਪੀਆਂ ‘ਤੇ ਰਿਕੋ ਕਾਨੂੰਨ ਤਹਿਤ ਦੋਸ਼ ਲਾਏ ਹਨ।