US ‘ਚ ਗੋਲਡੀ ਬਰਾੜ ਦੀ ਮੌਤ!, ਅਮਰੀਕੀ ਵੈਬਸਾਈਟ ਦਾ ਦਾਅਵਾ
Goldy Brar Death: ਅਮਰੀਕਾ 'ਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇੱਕ ਨਿਊਜ਼ ਵੈਬਸਾਈਟ ਦਾ ਦਾਅਵਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਗੋਲਡੀ ਬਰਾੜ ਦੀ ਮੌਤ ਹੋ ਗਈ ਹੈ। ਇਸ ਨਿਊਜ਼ ਚ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 2 ਗੋਲੀਆਂ ਲੱਗੀਆਂ ਸਨ ਜਿਸ ਤੋਂ ਬਾਅਦ ਉਸ ਦੀ ਮੌਤ ਹੁਈ ਹੈ।
Goldy Brar Death: ਅਮਰੀਕਾ ‘ਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇੱਕ ਨਿਊਜ਼ ਵੈਬਸਾਈਟ ਦਾ ਦਾਅਵਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਗੋਲਡੀ ਬਰਾੜ ਦੀ ਮੌਤ ਹੋ ਗਈ ਹੈ। ਇਸ ਨਿਊਜ਼ ਚ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 2 ਗੋਲੀਆਂ ਲੱਗੀਆਂ ਸਨ ਜਿਸ ਤੋਂ ਬਾਅਦ ਉਸ ਦੀ ਮੌਤ ਹੁਈ ਹੈ। ਹਾਲਾਂਕਿ ਇਸ ਨੂੰ ਲੈ ਕੇ ਅਧਿਕਾਰਕ ਪੁਸ਼ਟੀ ਨਹੀਂ ਹੋ ਸਕੀ ਹੈ ਅਤੇ ਭਾਰਤ ਸਰਕਾਰ ਦੀ ਕਿਸੇ ਵੀ ਏਜੇਂਸੀ ਨੇ ਇਸ ਨੂੰ ਲੈ ਕੇ ਕੋਈ ਦਾਅਵਾ ਨਹੀਂ ਕੀਤਾ ਹੈ।
ਇਸ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਸੈਂਟਰਲ ਫੈਰੋਜੋਨਾ ਵਿੱਚ 2 ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਇਸ ਹਮਲੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਪੁਲਿਸ ਨੇ ਹਸਪਤਾਲ ਚ ਭਰਤੀ ਕਰਵਾਇਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਗੋਲਡੀ ਬਰਾੜ ਹੈ।
ਇਹ ਵੀ ਪੜ੍ਹੋ: ਭਿੰਡਰਾਵਾਲੇ ਦੇ ਭਤੀਜੇ ਦਾ ਘਰ ਚ ਵੜ ਕੇ ਕਤਲ, CCTV ਚ ਕੈਦ ਹੋਈਆ ਤਸਵੀਰਾਂ
ਮੂਸੇਵਾਲਾ ਕਤਲ ਦਾ ਮਾਸਟਰਮਾਈਂਡ
ਗੋਲਡੀ ਬਰਾੜ ਦਾ ਨਾਂ ਮਰਹੂਮ ਗਾਇਕ ਮੂਸੇਵਾਲਾ ਦੇ ਕਤਲ ਸਮੇਂ ਚਰਚਾਂ ਵਿੱਚ ਆਇਆ ਸੀ। ਗੋਲਡੀ ਨੂੰ ਲਾਰੈਂਸ ਬਿਸ਼ਨੋਈ ਦਾ ਸਾਥੀ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਮੂਸੇਵਾਲਾ ਕਤਲ ‘ਚ ਮੀਡੀਆਂ ਰਿਪੋਰਟਾਂ ਅਨੁਸਾਰ ਉਸ ਨੂੰ ਮਾਸਟਰਮਾਈਂਡ ਕਿਹਾ ਗਿਆ ਹੈਛ ਕੈਨੇਡਾ ਵਿੱਚ ਰਹਿਣ ਵਾਲੇ ਗੋਲਡੀ ਬਰਾੜ ਦਾ ਨਾਂ ਇਸ ਤੋਂ ਪਹਿਲਾਂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਗੋਲਡੀ ਦਾ ਨਾਂ ਕਈ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੈ, ਜਿਸ ‘ਚ ਗੁਰੂਗ੍ਰਾਮ ‘ਚ ਦੋਹਰੇ ਕਤਲ ਦਾ ਮਾਮਲਾ ਵੀ ਸ਼ਾਮਲ ਹੈ।
ਸਲਮਾਨ ਖਾਨ ਨੂੰ ਦੇ ਚੁੱਕਿਆ ਹੈ ਧਮਕੀ
ਗੈਂਗਸਟਰ ਗੋਲਡੀ ਬਰਾੜ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ ਅਤੇ ਕੁਝ ਦਿਨ ਪਹਿਲਾਂ ਲਾਰੈਂਸ ਦੀ ਭਰਾ ਅਨਮੋਲ ਬਿਸ਼ਨੋਈ ਸਲਮਾਨ ਦੇ ਘਰ ਹਮਲਾ ਕਰਨ ਦੀ ਜਿੰਮੇਵਾਰੀ ਲੈ ਚੁੱਕਿਆ ਹੈ। ਇਸ ਤੋਂ ਪਹਿਲਾਂ ਗੋਲਡੀ ਬਰਾੜ ਨੇ ਦਾਅਵਾ ਕੀਤਾ ਸੀ ਕਿ ਉਸ ਦੇ ਗੈਂਗ ਦੇ ਮੈਂਬਰਾਂ ਨੇ ਸਲਮਾਨ ਦੇ ਘਰ ਦੀ ਰੇਕੀ ਕਰਵਾਈ ਹੈ।