ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੋਲਡੀ ਬਰਾੜ ਅਮਰੀਕਾ ਤੋਂ ਮੰਗ ਰਿਹਾ ਸ਼ਰਨ, ਡੋਜ਼ੀਅਰ ‘ਚ ਹੋਇਆ ਖੁਲਾਸਾ
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਰਤ ਕੈਨੇਡਾ 'ਚ ਲੁਕੇ ਖਾਲਿਸਤਾਨੀ ਸਮਰਥਕਾਂ ਦੇ ਦਸਤਾਵੇਜ਼ ਤਿਆਰ ਕਰਨ 'ਚ ਰੁੱਝਿਆ ਹੋਇਆ ਹੈ।
ਗੋਲਡੀ ਬਰਾੜ ਦੀ ਪੁਰਾਣੀ ਫੋਟੋ
ਭਾਰਤੀ ਡੋਜ਼ੀਅਰ ਮੁਤਾਬਕ ਗੋਲਡੀ 15 ਅਗਸਤ 2017 ਨੂੰ ਕੈਨੇਡਾ ਪਹੁੰਚਿਆ ਸੀ। ਜਿਸ ਤੋਂ ਬਾਅਦ ਉਹ ਅਮਰੀਕਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਗੋਲਡੀ ਬਰਾੜ ਉਦੋਂ ਤੋਂ ਕੈਲੀਫੋਰਨੀਆ ‘ਚ ਇੱਕ ਨਵਾਂ ਅਧਾਰ ਸਥਾਪਤ ਕਰਨ ਲਈ ਕੰਮ ਕਰ ਰਿਹਾ ਹੈ। ਉਹ ਬਚਣ ਲਈ ਐਨਕ੍ਰਿਪਟਡ ਸੰਚਾਰ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਿਹਾ ਹੈ। ਇੰਟੈਲੀਜੈਂਸ ਡੋਜ਼ੀਅਰ ਤੋਂ ਪਤਾ ਚੱਲਦਾ ਹੈ ਕਿ ਇਹ ਬੇਸ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਸਥਾਪਿਤ ਕਰਨਾ ਚਾਹੁੰਦਾ ਸੀ।


