ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM Modi In Australia: ਸਿਡਨੀ ‘ਚ ਪੀਐੱਮ ਦਾ ਸ਼ਾਨਦਾਰ ਸਵਾਗਤ, ਆਸਮਾਨ ‘ਚ ਲਿਖਿਆ-ਵੇਲਕਮ ਮੋਦੀ

PM Modi In Sydney: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸਟ੍ਰੇਲੀਆ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਸਿਡਨੀ ਪਹੁੰਚਣ 'ਤੇ ਪੀਐਮ ਦੇ ਸਵਾਗਤ ਲਈ ਅਸਮਾਨ 'ਚ 'ਵੈਲਕਮ ਮੋਦੀ' ਲਿਖਿਆ ਗਿਆ। ਅੱਜ ਪ੍ਰਧਾਨ ਮੰਤਰੀ ਦੇ ਸਿਡਨੀ ਵਿੱਚ ਕਈ ਵੱਡੇ ਪ੍ਰੋਗਰਾਮ ਤੈਅ ਹਨ।

PM Modi In Australia: ਸਿਡਨੀ ‘ਚ ਪੀਐੱਮ ਦਾ ਸ਼ਾਨਦਾਰ ਸਵਾਗਤ, ਆਸਮਾਨ ‘ਚ ਲਿਖਿਆ-ਵੇਲਕਮ ਮੋਦੀ
Follow Us
tv9-punjabi
| Updated On: 23 May 2023 17:21 PM
PM Modi In Australia: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਆਸਟ੍ਰੇਲੀਆ ‘ਚ ਹਨ। ਅੱਜ ਉਨ੍ਹਾਂ ਦਾ ਸਿਡਨੀ ਵਿੱਚ ਵੱਡਾ ਪ੍ਰੋਗਰਾਮ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਮਨੋਰੰਜਕ ਜਹਾਜ਼ਾਂ ਦੀ ਮਦਦ ਨਾਲ ਪੀਐਮ ਦੇ ਸਵਾਗਤ ਲਈ ਅਸਮਾਨ ਵਿੱਚ ਵੈਲਕਮ ਮੋਦੀ ਲਿਖਿਆ ਗਿਆ। ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਦੂਜਾ ਆਸਟ੍ਰੇਲੀਆ ਦੌਰਾ ਹੈ। ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਪਾਪੂਆ ਨਿਊ ਗਿਨੀ ‘ਚ ਸਨ, ਜਿੱਥੇ ਟਾਪੂ ਦੇਸ਼ ਦੇ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਨੇ ਉਨ੍ਹਾਂ ਦੇ ਪੈਰ ਛੂਹੇ। ਇਸ ਦੇ ਨਾਲ ਹੀ ਜਾਪਾਨ ਦੇ ਹੀਰੋਸ਼ੀਮਾ ‘ਚ ਜੀ-7 ਸੰਮੇਲਨ ‘ਚ ਪਹੁੰਚੇ ਜੋ ਬਿਡੇਨ ਨੇ ਪ੍ਰਧਾਨ ਮੰਤਰੀ ਦਾ ਆਟੋਗ੍ਰਾਫ ਮੰਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਿਡਨੀ ਵਿੱਚ ਆਸਟ੍ਰੇਲੀਆ (Australia) ਦੇ ਸੁਪਰ ਸੀਈਓ ਪਾਲ ਸ਼ਰੋਡਰ, ਫੋਰਟਸਕਿਊ ਫਿਊਚਰ ਇੰਡਸਟਰੀਜ਼ ਦੇ ਕਾਰਜਕਾਰੀ ਚੇਅਰਮੈਨ ਐਂਡਰਿਊ ਫੋਰੈਸਟ, ਹੈਨਕੌਕ ਪ੍ਰਾਸਪੈਕਟਿੰਗ ਦੀ ਕਾਰਜਕਾਰੀ ਚੇਅਰਮੈਨ ਜੀਨਾ ਰਿਨਹਾਰਟ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਤੋਂ ਇਲਾਵਾ ਪੀਐਮ ਮੋਦੀ ਆਸਟ੍ਰੇਲੀਆ ਦੇ ਕੁਝ ਪ੍ਰਭਾਵਸ਼ਾਲੀ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ।

ਸਿਡਨੀ ਦੇ ਸਟੇਡੀਅਮ ‘ਚ ਮੋਦੀ ਦਾ ਪ੍ਰੋਗਰਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਡਨੀ (Sydney) ਦੇ ਕੁਡੋਸ ਬੈਂਕ ਅਰੇਨਾ ਸਟੇਡੀਅਮ ਵਿੱਚ ਪਹੁੰਚਣਗੇ। ਇੱਥੇ ਉਹ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵੀ ਮੌਜੂਦ ਰਹਿਣਗੇ। ਰਿਪੋਰਟ ਮੁਤਾਬਕ 20 ਹਜ਼ਾਰ ਸੀਟ ਵਾਲੇ ਇਸ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਇਸ ਸਮਾਗਮ ਦੀ ਮੇਜ਼ਬਾਨੀ ਭਾਰਤੀ ਆਸਟ੍ਰੇਲੀਅਨ ਡਾਇਸਪੋਰਾ ਫਾਊਂਡੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਦਿ ਇੰਡੀਅਨ ਐਕਸਪ੍ਰੈਸ ਨੇ ਸਿਡਨੀ ਮਾਰਨਿੰਗ ਹੇਰਾਲਡ ਦੇ ਹਵਾਲੇ ਨਾਲ ਕਿਹਾ ਕਿ ਇਸ ਫਾਊਂਡੇਸ਼ਨ ਦੇ ਡਾਇਰੈਕਟਰ ਜੈ ਸ਼ਾਹ ਅਤੇ ਰਾਹੁਲ ਜੇਠੀ ਹਨ।

ਪੀਐੱਮ ਮੋਦੀ ਸਿਡਨੀ ਪਹੁੰਚਣ ਵਾਲੇ ਕਵਾਡ ਦੇ ਪਹਿਲੇ ਨੇਤਾ

ਦਰਅਸਲ, ਆਸਟ੍ਰੇਲੀਆ ਦੇ ਸਿਡਨੀ ਵਿੱਚ ਕਵਾਡ ਲੀਡਰਾਂ ਦੀ ਮੀਟਿੰਗ ਦਾ ਸਮਾਂ ਸੀ। 24 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਇੱਥੇ ਪੁੱਜਣ ਵਾਲੇ ਸਨ। ਹਾਲਾਂਕਿ ਅਮਰੀਕਾ ‘ਚ ਕਰਜ਼ੇ ਦੀ ਸੀਮਾ ‘ਤੇ ਗੱਲਬਾਤ ਕਾਰਨ ਉਨ੍ਹਾਂ ਨੇ ਆਸਟ੍ਰੇਲੀਆ ਦਾ ਦੌਰਾ ਰੱਦ ਕਰ ਦਿੱਤਾ ਹੈ। ਅਮਰੀਕੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਬਾਈਡਨ ਦੇ ਸਾਹਮਣੇ ਇਹ ਵੱਡਾ ਮੁੱਦਾ ਹੈ। ਬਾਈਡਨ ਤੋਂ ਬਾਅਦ ਫੂਮਿਓ ਕਿਸ਼ਿਦਾ ਨੇ ਵੀ ਆਪਣਾ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕੱਲੇ ਅਜਿਹੇ ਨੇਤਾ ਹਨ, ਜੋ ਤੈਅ ਮਿਤੀ ‘ਤੇ ਸਿਡਨੀ ਪਹੁੰਚੇ। ਕਵਾਡ ਨੇਤਾਵਾਂ ਨੇ ਜੀ-7 ਸੰਮੇਲਨ ਦੌਰਾਨ ਹੀ ਬੈਠਕ ਕੀਤੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...