US ‘ਚ ਗੁਰਦੁਆਰਾ ਪ੍ਰਧਾਨ ਦੀ ਵੱਡੀ ਕਾਰਵਾਈ!, ਕੀਰਤਨ ਲਈ ਆਏ ਖਾਲਿਸਤਾਨ ਸਮਰਥਕਾਂ ਨੂੰ ਕੱਢਿਆ ਬਾਹਰ

Updated On: 

26 Oct 2024 20:20 PM

ਭੁਪਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਹਾਜ਼ਰ ਸਮੂਹ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਧਾਰਮਿਕ ਹੈ ਅਤੇ ਅਸੀਂ ਇੱਥੇ ਭਾਈਚਾਰਕ ਸਾਂਝ ਅਤੇ ਏਕਤਾ ਦਾ ਤਿਉਹਾਰ ਮਨਾਉਣ ਲਈ ਇਕੱਠੇ ਹੋਏ ਹਾਂ। ਇੱਥੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਬਿਆਨਬਾਜ਼ੀ ਲਈ ਕੋਈ ਥਾਂ ਨਹੀਂ ਹੈ।

US ਚ ਗੁਰਦੁਆਰਾ ਪ੍ਰਧਾਨ ਦੀ ਵੱਡੀ ਕਾਰਵਾਈ!, ਕੀਰਤਨ ਲਈ ਆਏ ਖਾਲਿਸਤਾਨ ਸਮਰਥਕਾਂ ਨੂੰ ਕੱਢਿਆ ਬਾਹਰ
Follow Us On

ਅਮਰੀਕਾ ਦੇ ਇੱਕ ਗੁਰਦੁਆਰੇ ਦੇ ਮੁਖੀ ਨੇ ਖਾਲਿਸਤਾਨ ਸਮਰਥਕਾਂ ਖਿਲਾਫ ਬਹੁਤ ਹੀ ਦਲੇਰਾਨਾ ਕਦਮ ਚੁੱਕਿਆ ਹੈ। ਜਿਸ ਦੀ ਪੂਰੀ ਦੁਨੀਆ ‘ਚ ਸ਼ਲਾਘਾ ਹੋ ਰਹੀ ਹੈ। ਜਾਣਕਾਰੀ ਮੁਤਾਬਕ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਨ ਜੋਸ ਸਥਿਤ ਗੁਰੂ ਰਾਮਦਾਸ ਜੀ ਗੁਰਦੁਆਰਾ ਸਾਹਿਬ ਦੇ ਮੁਖੀ ਭੁਪਿੰਦਰ ਸਿੰਘ ਢਿੱਲੋਂ ਨੇ ਨਗਰ ਕੀਰਤਨ ਦੌਰਾਨ ਖਾਲਿਸਤਾਨ ਸਮਰਥਕਾਂ ਨੂੰ ਉੱਥੋਂ ਜਾਣ ਦਾ ਹੁਕਮ ਦਿੱਤਾ ਹੈ।

ਉਨ੍ਹਾਂ ਖਾਲਿਸਤਾਨੀ ਸਮਰਥਕਾਂ ਨੂੰ ਸਿਰਫ਼ ਪੰਜ ਮਿੰਟ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੀਰਤਨ ਦਾ ਆਨੰਦ ਮਾਣਿਆ ਹੈ ਇਸ ਲਈ ਹੁਣ ਉਨ੍ਹਾਂ ਨੂੰ ਸਮਾਗਮ ਛੱਡ ਦੇਣਾ ਚਾਹੀਦਾ ਹੈ। ਪੰਜ ਮਿੰਟ ਦੇ ਅਲਟੀਮੇਟਮ ਤੋਂ ਬਾਅਦ ਉਨ੍ਹਾਂ ਨੂੰ ਨਗਰ ਕੀਰਤਨ ਵਿੱਚੋਂ ਬਾਹਰ ਕੱਢ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖਾਲਿਸਤਾਨੀ ਸਮਰਥਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।

ਖਾਲਿਸਤਾਨੀ ਸਮਰਥਕਾਂ ਨੇ ਕੀਰਤਨ ਵਿੱਚ ਸ਼ਮੂਲੀਅਤ ਕੀਤੀ

ਇਸ ਨਗਰ ਕੀਰਤਨ ਵਿੱਚ ਸੈਂਕੜੇ ਸੰਗਤਾਂ ਨੇ ਸ਼ਿਰਕਤ ਕੀਤੀ, ਜੋ ਆਪਣੇ ਧਰਮ ਅਤੇ ਸੱਭਿਆਚਾਰ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਪਹੁੰਚੇ ਹੋਏ ਸਨ। ਸਮਾਗਮ ‘ਚ ਜਿਵੇਂ ਹੀ ਖਾਲਿਸਤਾਨੀ ਸਮਰਥਕ ਪਹੁੰਚੇ ਤਾਂ ਭੁਪਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਸ ਨੇ ਦੇਖਿਆ ਕਿ ਖਾਲਿਸਤਾਨੀ ਸਮਰਥਕ ਆਪਣੇ ਸਿਆਸੀ ਨਾਅਰਿਆਂ ਅਤੇ ਬੈਨਰਾਂ ਨਾਲ ਸ਼ਾਮਲ ਹੋ ਰਹੇ ਸਨ।

ਸਿਆਸੀ ਬਿਆਨਬਾਜ਼ੀ ਲਈ ਕੋਈ ਥਾਂ ਨਹੀਂ

ਇਸ ਸਬੰਧੀ ਭੁਪਿੰਦਰ ਸਿੰਘ ਢਿੱਲੋਂ ਨੇ ਮੀਟਿੰਗ ਦੌਰਾਨ ਹਾਜ਼ਰ ਸਮੂਹ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਧਾਰਮਿਕ ਹੈ ਅਤੇ ਅਸੀਂ ਇੱਥੇ ਭਾਈਚਾਰਕ ਸਾਂਝ ਅਤੇ ਏਕਤਾ ਦਾ ਤਿਉਹਾਰ ਮਨਾਉਣ ਲਈ ਇਕੱਠੇ ਹੋਏ ਹਾਂ | ਇੱਥੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਬਿਆਨਬਾਜ਼ੀ ਲਈ ਕੋਈ ਥਾਂ ਨਹੀਂ ਹੈ।

ਪੰਜ ਮਿੰਟ ਦਾ ਅਲਟੀਮੇਟਮ

ਇਸ ਤੋਂ ਬਾਅਦ ਉਨ੍ਹਾਂ ਖਾਲਿਸਤਾਨ ਸਮਰਥਕਾਂ ਨੂੰ ਉਥੋਂ ਚਲੇ ਜਾਣ ਲਈ ਪੰਜ ਮਿੰਟ ਦਾ ਸਮਾਂ ਦਿੱਤਾ। ਇਸ ਅਲਟੀਮੇਟਮ ਤੋਂ ਬਾਅਦ ਵੀ ਕੁਝ ਖਾਲਿਸਤਾਨੀ ਸਮਰਥਕ ਉਥੇ ਹੀ ਡਟੇ ਰਹੇ। ਪਰ ਜਦੋਂ ਸਮਾਂ ਬੀਤ ਗਿਆ ਤਾਂ ਭੁਪਿੰਦਰ ਸਿੰਘ ਢਿੱਲੋਂ ਨੇ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਉਥੋਂ ਭਜਾ ਦਿੱਤਾ।