AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਤਵਾਦੀ ਪੰਨੂ ਕਤਲ ਸਾਜ਼ਿਸ਼ ਮਾਮਲਾ: ਭਾਰਤੀ ਨਾਗਰਿਕ ਨੂੰ 19 ਸਾਲ 7 ਮਹੀਨੇ ਦੀ ਜੇਲ੍ਹ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ

ਸ਼ੁੱਕਰਵਾਰ ਨੂੰ ਲਗਭਗ 80 ਮਿੰਟ ਤੱਕ ਚੱਲੀ ਸੁਣਵਾਈ ਤੋਂ ਬਾਅਦ ਨਿਊਯਾਰਕ ਦੀ ਦੱਖਣੀ ਜ਼ਿਲ੍ਹਾ ਅਦਾਲਤ ਦੇ ਜੱਜ ਵਿਕਟਰ ਮੈਰੇਰੋ ਨੇ ਨਿਖਿਲ ਗੁਪਤਾ ਨੂੰ 235 ਮਹੀਨੇ ਯਾਨੀ ਲਗਭਗ 19 ਸਾਲ ਤੇ 7 ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ।

ਅੱਤਵਾਦੀ ਪੰਨੂ ਕਤਲ ਸਾਜ਼ਿਸ਼ ਮਾਮਲਾ: ਭਾਰਤੀ ਨਾਗਰਿਕ ਨੂੰ 19 ਸਾਲ 7 ਮਹੀਨੇ ਦੀ ਜੇਲ੍ਹ, ਅਮਰੀਕੀ ਅਦਾਲਤ ਦਾ ਵੱਡਾ ਫੈਸਲਾ
tv9-punjabi
| Published: 21 Nov 2026 08:12 AM IST
Share

ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਇੱਕ ਭਾਰਤੀ ਨਾਗਰਿਕ ਨੂੰ ਅਮਰੀਕਾ ਦੀ ਜੇਲ੍ਹ ‘ਚ 19 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਸ਼ੁੱਕਰਵਾਰ ਨੂੰ ਅਮਰੀਕਾ ਦੀ ਇੱਕ ਅਦਾਲਤ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਤੇ 7 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ। ਉਸ ਨੂੰ ਅਮਰੀਕੀ ਧਰਤੀ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਦੋਸ਼ੀ ਪਾਇਆ ਗਿਆ ਸੀ। ਪੰਨੂ ਨੂੰ ਭਾਰਤੀ ਕਾਨੂੰਨ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ ਤੇ ਉਸ ਦੇ ਸੰਗਠਨ ‘ਸਿੱਖਸ ਫਾਰ ਜਸਟਿਸ’ ‘ਤੇ ਪਾਬੰਦੀ ਲਗਾਈ ਗਈ ਹੈ।

55 ਸਾਲਾ ਨਿਖਿਲ ਗੁਪਤਾ ਨੇ ਇਸ ਸਾਲ ਦੀ ਸ਼ੁਰੂਆਤ ‘ਚ ਆਪਣਾ ਜੁਰਮ ਕਬੂਲ ਕਰ ਲਿਆ ਸੀ। ਉਸ ‘ਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਸਨ। ਪੰਨੂ ਭਾਰਤੀ ਮੂਲ ਦਾ ਵਕੀਲ ਹੈ ਤੇ ਉਸ ਕੋਲ ਅਮਰੀਕਾ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਸ਼ੁੱਕਰਵਾਰ ਨੂੰ ਲਗਭਗ 80 ਮਿੰਟ ਤੱਕ ਚੱਲੀ ਸੁਣਵਾਈ ਤੋਂ ਬਾਅਦ ਨਿਊਯਾਰਕ ਦੀ ਦੱਖਣੀ ਜ਼ਿਲ੍ਹਾ ਅਦਾਲਤ ਦੇ ਜੱਜ ਵਿਕਟਰ ਮੈਰੇਰੋ ਨੇ ਨਿਖਿਲ ਗੁਪਤਾ ਨੂੰ 235 ਮਹੀਨੇ ਯਾਨੀ ਲਗਭਗ 19 ਸਾਲ ਤੇ 7 ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ।

ਨਿਖਿਲ ਗੁਪਤਾ ‘ਤੇ ਨਹੀਂ ਲਗਾਈ ਗਈ ਸੁਪਰਵਾਈਜ਼ਡ ਰਿਲੀਜ਼ ਦੀ ਸ਼ਰਤ

ਜੱਜ ਨੇ ਨਿਖਿਲ ਗੁਪਤਾ ‘ਤੇ ਸਜ਼ਾ ਪੂਰੀ ਹੋਣ ਤੋਂ ਬਾਅਦ ਨਿਗਰਾਨੀ ਹੇਠ ਰਹਿਣ ਦੀ ਕੋਈ ਸ਼ਰਤ ਨਹੀਂ ਲਗਾਈ। ਉਨ੍ਹਾਂ ਕਿਹਾ ਕਿ ਜੇਲ੍ਹ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਨਿਖਿਲ ਨੂੰ ਦੇਸ਼ ‘ਚੋਂ ਬਾਹਰ ਭੇਜਣ ਯਾਨੀ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਭੂਰੇ ਰੰਗ ਦੀ ਜੇਲ੍ਹ ਵਰਦੀ ਪਹਿਨੇ ਨਿਖਿਲ ਗੁਪਤਾ ਨੂੰ ਅਦਾਲਤ ਦੇ ਕਮਰੇ ‘ਚ ਲਿਆਂਦਾ ਗਿਆ। ਅੰਦਰ ਆਉਂਦੇ ਹੀ ਉਸ ਨੇ ਪੂਰੇ ਕਮਰੇ ਵੱਲ ਦੇਖਿਆ ਤੇ ਫਿਰ ਆਪਣੇ ਵਕੀਲਾਂ ਵਿਚਕਾਰ ਜਾ ਕੇ ਬੈਠ ਗਿਆ।

ਨਿਖਿਲ ਗੁਪਤਾ ਨੇ ਅਦਾਲਤ ‘ਚ ਮੰਗੀ ਮੁਆਫ਼ੀ

ਨਿਖਿਲ ਗੁਪਤਾ ਨੇ ਮਹਾਤਮਾ ਗਾਂਧੀ, ਮਦਰ ਟੈਰੇਸਾ, ਨੈਲਸਨ ਮੰਡੇਲਾ ਤੇ ਮਾਰਟਿਨ ਲੂਥਰ ਕਿੰਗ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਆਗੂਆਂ ਦੇ ਆਦਰਸ਼ਾਂ ‘ਤੇ ਚੱਲਣ ਦੀ ਉਮੀਦ ਰੱਖਦਾ ਸੀ। ਅਦਾਲਤ ‘ਚ ਅੰਗਰੇਜ਼ੀ ਵਿੱਚ ਦਿੱਤੇ ਆਪਣੇ 6 ਮਿੰਟ ਦੇ ਸੰਖੇਪ ਬਿਆਨ ਦੌਰਾਨ ਨਿਖਿਲ ਗੁਪਤਾ ਨੇ ਆਪਣੇ ਕੀਤੇ ਲਈ ਮੁਆਫ਼ੀ ਮੰਗੀ। ਪੰਨੂ ਵੱਲ ਦੇਖਦਿਆਂ ਉਸ ਨੇ ਕਿਹਾ ਕਿ ਜੋ ਕੁਝ ਉਸ ਨੇ ਕੀਤਾ ਹੈ, ਉਹ ਉਸ ਨੂੰ ਬਦਲ ਨਹੀਂ ਸਕਦਾ। ਉਸ ਨੇ ਪੰਨੂ, ਪੂਰੇ ਭਾਈਚਾਰੇ ਤੇ ਬਿਰਾਦਰੀ ਤੋਂ ਮੁਆਫ਼ੀ ਮੰਗਦਿਆਂ ਅਫ਼ਸੋਸ ਪ੍ਰਗਟਾਇਆ। ਸੁਣਵਾਈ ਦੌਰਾਨ ਪੰਨੂ ਦੇ ਨਾਲ ਸਿੱਖ ਭਾਈਚਾਰੇ ਦੇ ਕਈ ਲੋਕ ਵੀ ਮੌਜੂਦ ਸਨ।

ਨਿਖਿਲ ਗੁਪਤਾ ਨੇ ਕਿਹਾ ਕਿ ਉਸ ਦੇ ਪਰਿਵਾਰ, ਪਤਨੀ, ਮਾਂ ਤੇ ਬੱਚਿਆਂ ਨੂੰ ਬਹੁਤ ਤਕਲੀਫ਼ਾਂ ਝੱਲਣੀਆਂ ਪਈਆਂ ਹਨ ਤੇ ਉਸ ਨੂੰ ਉਸ ਕੰਮ ਲਈ ਸਜ਼ਾ ਮਿਲ ਰਹੀ ਹੈ, ਜੋ ਉਸ ਨੇ ਨਹੀਂ ਕੀਤਾ। ਅਦਾਲਤ ‘ਚ ਬੋਲਦਿਆਂ ਉਸ ਦਾ ਗਲਾ ਭਰ ਆਇਆ ਤੇ ਉਹ ਭਾਵੁਕ ਹੋ ਗਿਆ। ਉਸ ਨੇ ਕਿਹਾ ਕਿ ਅਦਾਲਤ ਵੱਲੋਂ ਦਿੱਤੀ ਜਾਣ ਵਾਲੀ ਸਜ਼ਾ ਨੂੰ ਉਹ ਸਵੀਕਾਰ ਕਰੇਗਾ ਤੇ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਕ ਬਿਹਤਰ ਇਨਸਾਨ ਬਣ ਕੇ ਬਾਹਰ ਆਵੇਗਾ।

ਅਦਾਲਤ ‘ਚ ਕੀ ਬੋਲਿਆ ਗੁਰਪਤਵੰਤ ਸਿੰਘ ਪੰਨੂ?

ਗੁਰਪਤਵੰਤ ਸਿੰਘ ਪੰਨੂ ਨੇ ਵੀ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਇਆ। ਉਸ ਨੇ ਦਾਅਵਾ ਕੀਤਾ ਕਿ ਆਪਣੀ ਜਾਨ ਨੂੰ ਖ਼ਤਰਾ ਹੋਣ ਬਾਰੇ ਪਤਾ ਲੱਗਣ ਤੋਂ ਬਾਅਦ ਪਿਛਲੇ 1200 ਤੋਂ ਵੱਧ ਦਿਨਾਂ ਤੋਂ ਉਹ ਆਪਣੀ ਨਿਯਮਤ ਕਾਨੂੰਨੀ ਪ੍ਰੈਕਟਿਸ ਨਹੀਂ ਕਰ ਸਕਿਆ ਹੈ। ਪੰਨੂ ਨੇ ਲਗਭਗ 20 ਮਿੰਟ ਤੱਕ ਆਪਣਾ ਪੱਖ ਰੱਖਿਆ। ਉਸ ਦੇ ਲੰਬੇ ਬਿਆਨ ਦੌਰਾਨ ਇੱਕ ਸਮਾਂ ਅਜਿਹਾ ਵੀ ਆਇਆ, ਜਦੋਂ ਜੱਜ ਨੇ ਉਸ ਨੂੰ ਆਪਣੀ ਗੱਲ ਸੰਖੇਪ ‘ਚ ਰੱਖਣ ਤੇ ਬਿਆਨ ਖ਼ਤਮ ਕਰਨ ਲਈ ਕਿਹਾ, ਤਾਂ ਜੋ ਅਦਾਲਤ ਅਗਲੀ ਕਾਰਵਾਈ ਸ਼ੁਰੂ ਕਰ ਸਕੇ।

ਵਕੀਲਾਂ ਨੇ ਸਜ਼ਾ ‘ਤੇ ਜਤਾਈ ਨਿਰਾਸ਼ਾ

235 ਮਹੀਨਿਆਂ ਦੀ ਸਜ਼ਾ ਸੁਣਾਉਂਦਿਆਂ ਜੱਜ ਨੇ ਕਿਹਾ ਕਿ ਅਪਰਾਧ ਦੀ ਪ੍ਰਕਿਰਤੀ ਨੂੰ ਦੇਖਦਿਆਂ ਇਹ ਸਜ਼ਾ ਉਚਿਤ ਤੇ ਸਹੀ ਹੈ। ਫੈਸਲੇ ਤੋਂ ਬਾਅਦ ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ‘ਤੇ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਨਿਖਿਲ ਗੁਪਤਾ ਨੂੰ ਇਸ ਤੋਂ ਘੱਟ ਸਮੇਂ ਦੀ ਜੇਲ੍ਹ ਦੀ ਸਜ਼ਾ ਮਿਲੇ। ਸੁਣਵਾਈ ਤੋਂ ਪਹਿਲਾਂ ਨਿਊਯਾਰਕ ‘ਚ ਅਦਾਲਤ ਦੇ ਬਾਹਰ ਪੰਨੂ ਦੇ ਕਈ ਸਮਰਥਕ ਇਕੱਠੇ ਹੋਏ ਸਨ। ਉਨ੍ਹਾਂ ਕੋਲ ਨਿਖਿਲ ਗੁਪਤਾ ਤੇ ਹੋਰ ਲੋਕਾਂ ਦੇ ਪੁਤਲੇ ਵੀ ਸਨ। Source: TV9Hindi.com

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...