ਪਾਕਿਸਤਾਨ: ਮੋਸਟ ਵਾਂਟੇਡ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਦੀ ਮੌਤ, ਹਾਰਟ ਅਟੈਕ ਨਾਲ ਗਈ ਜਾਨ
Abdul Rahman Makki Death: ਲਸ਼ਕਰ-ਏ-ਤੋਇਬਾ (LeT) ਦੇ ਉਪ ਮੁਖੀ ਅਤੇ ਅੱਤਵਾਦੀ ਹਾਫਿਜ਼ ਮੁਹੰਮਦ ਸਈਦ ਦੇ ਰਿਸ਼ਤੇਦਾਰ ਅਬਦੁਲ ਰਹਿਮਾਨ ਮੱਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅਬਦੁਲ ਰਹਿਮਾਨ ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹਾਈ ਡਾਇਬਟੀਜ਼ ਦਾ ਇਲਾਜ ਕਰਵਾ ਰਿਹਾ ਸੀ, ਮੱਕੀ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਹਸਪਤਾਲ ਵਿੱਚ ਮੌਤ ਹੋ ਗਈ।
ਲਸ਼ਕਰ ਦੇ ਵਾਂਟੇਡ ਅੱਤਵਾਦੀ ਹਾਫਿਜ਼ ਅਬਦੁਲ ਰਹਿਮਾਨ ਮੱਕੀ ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਮੱਕੀ ਲਸ਼ਕਰ-ਏ-ਤੋਇਬਾ (LeT) ਦਾ ਉਪ ਮੁਖੀ ਅਤੇ ਹਾਫਿਜ਼ ਮੁਹੰਮਦ ਸਈਦ ਦਾ ਰਿਸ਼ਤੇਦਾਰ ਸੀ। ਰਿਪੋਰਟਾਂ ਮੁਤਾਬਕ ਮੱਕੀ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ।
ਸਾਲ 2023 ਵਿੱਚ, ਮੱਕੀ ਨੂੰ ਸੰਯੁਕਤ ਰਾਸ਼ਟਰ ਨੇ ਗਲੋਬਲ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ, ਜਿਸ ਦੇ ਤਹਿਤ ਉਸਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਮੱਕੀ ‘ਤੇ ਯਾਤਰਾ ਅਤੇ ਹਥਿਆਰ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਹਾਫਿਜ਼ ਅਬਦੁਲ ਰਹਿਮਾਨ ਮੱਕੀ ਦੀ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਦਾ ਜੀਜਾ ਅਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦਾ ਡਿਪਟੀ ਚੀਫ ਸੀ। ਜਮਾਤ-ਉਦ-ਦਾਵਾ (ਜੇਯੂਡੀ) ਦੇ ਅਨੁਸਾਰ, ਅਬਦੁਲ ਰਹਿਮਾਨ ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹਾਈ ਡਾਇਬਟੀਜ਼ ਦਾ ਇਲਾਜ ਕਰਵਾ ਰਿਹਾ ਸੀ, ਜੇਯੂਡੀ ਦੇ ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, ‘ਮੱਕੀ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਹਸਪਤਾਲ ਵਿੱਚ ਮੌਤ ਹੋ ਗਈ।
ਟੈਰਰ ਫੰਡਿੰਗ ਮਾਮਲੇ ‘ਚ 6 ਮਹੀਨੇ ਦੀ ਮਿਲੀ ਸੀ ਸਜ਼ਾ
ਜੇਯੂਡੀ ਮੁਖੀ ਹਾਫ਼ਿਜ਼ ਸਈਦ ਦੇ ਜੀਜੇ ਮੱਕੀ ਨੂੰ ਅੱਤਵਾਦ ਵਿਰੋਧੀ ਅਦਾਲਤ ਨੇ 2020 ਵਿੱਚ ਅੱਤਵਾਦ ਫੰਡਿੰਗ ਮਾਮਲੇ ਵਿੱਚ 6 ਮਹੀਨੇ ਦੀ ਸਜ਼ਾ ਸੁਣਾਈ ਸੀ। ਜਾਣਕਾਰੀ ਮੁਤਾਬਕ ਮੱਕੀ ਨੇ ਟੈਰਰ ਫੰਡਿੰਗ ਮਾਮਲੇ ‘ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀਆਂ ਗਤੀਵਿਧੀਆਂ ਘੱਟ ਕਰ ਦਿੱਤੀਆਂ ਸਨ। ਪਾਕਿਸਤਾਨ ਮੁਤਾਹਿਦਾ ਮੁਸਲਿਮ ਲੀਗ (PMML) ਨੇ ਇੱਕ ਬਿਆਨ ਵਿੱਚ ਕਿਹਾ ਕਿ ਮੱਕੀ ਪਾਕਿਸਤਾਨੀ ਵਿਚਾਰਧਾਰਾ ਦਾ ਸਮਰਥਕ ਸੀ।