AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਮਾਸ ਦੇ ਸੰਸਥਾਪਕ ਦੇ ਬੇਟੇ ਦਾ ਧਮਾਕੇਦਾਰ ਬਿਆਨ… ਹਿੰਦੂਆਂ ਨੂੰ ਦੁਨੀਆ ਤੋਂ ਸਮੱਸਿਆ ਨਹੀਂ, ਮੁਸਲਮਾਨ ਹੀ ਹਿੰਸਾ ਪਿੱਛੇ ਕਿਉਂ?

Mosab Hassan Yousef: ਹਮਾਸ ਦੇ ਸਹਿ-ਸੰਸਥਾਪਕ ਦੇ ਸਭ ਤੋਂ ਵੱਡੇ ਪੁੱਤਰ, ਮੋਸਾਬ ਹਸਨ ਯੂਸਫ ਨੇ ਕਿਹਾ ਹੈ ਕਿ "ਭਾਰਤੀਆਂ ਨੂੰ ਕੋਈ ਸਮੱਸਿਆ ਨਹੀਂ ਹੈ, ਹਿੰਦੂਆਂ ਨੂੰ ਬਾਕੀ ਦੁਨੀਆ ਨਾਲ ਕੋਈ ਸਮੱਸਿਆ ਨਹੀਂ ਹੈ, ਈਸਾਈ ਸਹਿ-ਹੌਂਦ ਵਿੱਚ ਹਨ, ਯਹੂਦੀ ਸਹਿ-ਹੌਂਦ ਵਿੱਚ ਹਨ।" ਤਾਂ ਇਹ ਹਿੰਸਾ ਹਰ ਸਮੇਂ ਸਿਰਫ਼ ਇਸਲਾਮਵਾਦੀਆਂ ਵੱਲੋਂ ਹੀ ਕਿਉਂ ਆ ਰਹੀ ਹੈ?

ਹਮਾਸ ਦੇ ਸੰਸਥਾਪਕ ਦੇ ਬੇਟੇ ਦਾ ਧਮਾਕੇਦਾਰ ਬਿਆਨ... ਹਿੰਦੂਆਂ ਨੂੰ ਦੁਨੀਆ ਤੋਂ ਸਮੱਸਿਆ ਨਹੀਂ, ਮੁਸਲਮਾਨ ਹੀ ਹਿੰਸਾ ਪਿੱਛੇ ਕਿਉਂ?
tv9-punjabi
| Updated On: 01 Nov 2023 16:13 PM IST
Share

ਮੋਸਾਬ ਹਸਨ ਯੂਸਫ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਇਜ਼ਰਾਈਲ ਹਮਾਸ ਦੇ ਖਿਲਾਫ ਭਿਆਨਕ ਜੰਗ ਲੜ ਰਿਹਾ ਹੈ ਅਤੇ ਗਾਜ਼ਾ ਪੱਟੀ ‘ਚ ਵੱਡੇ ਪੱਧਰ ‘ਤੇ ਤਬਾਹੀ ਮਚੀ ਹੋਈ ਹੈ। ਇਸ ਤੋਂ ਪਹਿਲਾਂ ਵੀ ਮੋਸਾਬ ਹਸਨ ਯੂਸਫ਼ ਨੇ ਕਿਹਾ ਸੀ ਕਿ ਉਹ 7 ਅਕਤੂਬਰ ਨੂੰ ਦੱਖਣੀ ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਜਾਂ ਹਮਾਸ ਦੀ ਬੇਰਹਿਮੀ ਤੋਂ ਉਹ ਬਿਲਕੁਲ ਵੀ ਹੈਰਾਨ ਨਹੀਂ ਹਨ।

ਮੋਸਾਬ ਹਸਨ ਯੂਸਫ ਨੇ ਭਾਰਤੀ ਨਿਊਜ਼ ਚੈਨਲ ਟਾਈਮਜ਼ ਨਾਓ ਨਾਲ ਗੱਲਬਾਤ ਕਰਦੇ ਹੋਏ ਭਾਰਤ ਦੇ ਲੋਕਾਂ ਨੂੰ ਹਮਾਸ ਦੇ ਖਿਲਾਫ ਖੜ੍ਹੇ ਹੋਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੇ ਹਮਾਸ ਨੂੰ ਕੱਟੜਪੰਥੀ ਸੰਗਠਨ ਕਰਾਰ ਦਿੱਤਾ।

ਮੋਸਾਬ ਹਸਨ ਯੁਸੂਫ ਨੇ ਭਾਰਤੀ ਨਿਊਜ਼ ਚੈਨਲ ਟਾਈਮਜ਼ ਨਾਓ ਨਾਲ ਗੱਲ ਕਰਦੇ ਹੋਏ ਕਿਹਾ, “ਹਮਾਸ ਦਾ ਨਾਗਰਿਕਾਂ ‘ਤੇ ਹਮਲਾ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ ਭੀੜ-ਭੜੱਕੇ ਵਾਲੇ ਖੇਤਰਾਂ ‘ਤੇ ਹਮਲੇ ਕਰਦੇ ਹਨ, ਜਨਤਕ ਆਵਾਜਾਈ, ਬਾਜ਼ਾਰਾਂ, ਕਰਿਆਨੇ ਦੀਆਂ ਦੁਕਾਨਾਂ, ਕਲੱਬਾਂ ਅਤੇ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਂਦੇ ਹਨ।” ਉਨ੍ਹਾਂ ਨੇ ਕਿਹਾ, “ਮੈਨੂੰ ਨਹੀਂ ਪਤਾ ਕਿ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਹੋਏ ਹਮਲੇ ਤੋਂ ਦੁਨੀਆ ਹੈਰਾਨ ਕਿਉਂ ਹੈ, ਇਹ ਕੋਈ ਨਵੀਂ ਗੱਲ ਨਹੀਂ ਹੈ।”

ਤੁਹਾਨੂੰ ਦੱਸ ਦੇਈਏ ਕਿ 7 ਅਕਤੂਬਰ ਨੂੰ ਹਮਾਸ ਦੇ 2,500 ਤੋਂ ਜ਼ਿਆਦਾ ਅੱਤਵਾਦੀਆਂ ਨੇ ਜ਼ਮੀਨੀ, ਹਵਾ ਅਤੇ ਸਮੁੰਦਰ ਤੋਂ ਦੱਖਣੀ ਇਜ਼ਰਾਈਲ ‘ਤੇ ਹਮਲਾ ਕੀਤਾ ਸੀ, ਜਿਸ ‘ਚ 1400 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚੋਂ ਜ਼ਿਆਦਾਤਰ ਨਾਗਰਿਕ ਸਨ। ਇਸ ਦੇ ਨਾਲ ਹੀ ਹਮਾਸ ਨੇ 30 ਬੱਚਿਆਂ ਸਮੇਤ 230 ਲੋਕਾਂ ਨੂੰ ਅਗਵਾ ਕਰ ਲਿਆ ਸੀ।

ਯੂਸਫ਼ ਨੇ ਕਿਹਾ, “ਇਸਦੀ ਸਥਾਪਨਾ ਤੋਂ ਬਾਅਦ, ਹਮਾਸ ਦੇ ਦਿਮਾਗ ਵਿੱਚ ਇੱਕ ਹੀ ਟੀਚਾ ਹੈ, ਜੋ ਕਿ ਜੋ ਇਜ਼ਰਾਈਲ ਰਾਜ ਨੂੰ ਤਬਾਹ ਕਰਨਾ ਹੈ।” ਉਨ੍ਹਾਂ ਨੇ ਕਿਹਾ, “ਇਹ ਕੋਈ ਰਹੱਸ ਨਹੀਂ ਹੈ ਕਿ ਹਮਾਸ ਇਜ਼ਰਾਈਲ ਰਾਜ ਨੂੰ ਤਬਾਹ ਕਰਨਾ ਚਾਹੁੰਦਾ ਹੈ। ਉਹ ਇਜ਼ਰਾਈਲ ਜਾਂ ਇਜ਼ਰਾਈਲ ਦੇ ਹੋਂਦ ਦੇ ਅਧਿਕਾਰ ਨੂੰ ਸਵੀਕਾਰ ਨਹੀਂ ਕਰ ਸਕਦੇ।”

ਤੁਹਾਨੂੰ ਦੱਸ ਦੇਈਏ ਕਿ 7 ਅਕਤੂਬਰ ਤੋਂ ਸ਼ੁਰੂ ਹੋਈ ਇਹ ਲੜਾਈ ਕਾਫੀ ਖਤਰਨਾਕ ਹੋ ਚੁੱਕੀ ਹੈ ਅਤੇ ਹਮਾਸ ਦੇ ਕੰਟਰੋਲ ਵਾਲੇ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਇਜ਼ਰਾਇਲੀ ਹਮਲੇ ‘ਚ ਹੁਣ ਤੱਕ 8 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਦਾ ਸਫਾਇਆ ਕਰਨ ਦੀ ਸਹੁੰ ਖਾਧੀ ਹੈ। ਇਸ ਦੇ ਨਾਲ ਹੀ ਹਮਾਸ ਅਜੇ ਵੀ ਬੰਧਕ ਬਣਾਏ ਗਏ ਇਜ਼ਰਾਈਲੀ ਜਾਂ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਅ ਕਰਨ ਲਈ ਤਿਆਰ ਨਹੀਂ ਹੈ। ਹਮਾਸ ਨੇ ਆਪਣੇ ਤਾਜ਼ਾ ਬਿਆਨ ‘ਚ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ‘ਚ ਹੌਲੀ-ਹੌਲੀ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਅ ਕਰਨਾ ਸ਼ੁਰੂ ਕਰ ਦੇਵੇਗਾ। ਯੂਸਫ਼ ਹਮਾਸ ਦੇ ਸਹਿ-ਸੰਸਥਾਪਕ ਸ਼ੇਖ ਹਸਨ ਯੂਸਫ਼ ਦੇ ਪੁੱਤਰ ਹਨ। 2000 ਦੇ ਦਹਾਕੇ ਦੇ ਅਰੰਭ ਵਿੱਚ ਦੂਜੇ ਇੰਤਿਫਾਦਾ ਦੌਰਾਨ ਸ਼ਿਨ ਬੇਟ ਦੇ ਅੱਤਵਾਦੀ ਹਮਲਿਆਂ ਨੂੰ ਅਸਫਲ ਕਰਨ ਵਿੱਚ ਸਹਾਇਤਾ ਕਰਨ ਦੇ ਯਤਨਾਂ ਲਈ ਉਸਨੂੰ “ਗ੍ਰੀਨ ਪ੍ਰਿੰਸ” (ਉਸਦੀ ਆਤਮਕਥਾ ‘ਤੇ ਅਧਾਰਤ 2014 ਦੀ ਦਸਤਾਵੇਜ਼ੀ ਦਾ ਸਿਰਲੇਖ ਵੀ) ਕਿਹਾ ਗਿਆ ਸੀ। ਯੂਸਫ਼ ਨੇ ਕਿਹਾ ਕਿ ਉਹ ਰਾਮੱਲਾਹ ਵਿੱਚ ਪੈਦਾ ਹੋਏ ਸਨ ਅਤੇ ਉਨ੍ਹਾਂ ਨੂੰ 1986 ਵਿੱਚ ਹਮਾਸ ਦੀ ਸਥਾਪਨਾ ਨੂੰ ਚੰਗੀ ਤਰ੍ਹਾਂ ਯਾਦ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...