ਹਮਲਾ ਰੋਕੋ, ਸਾਰੇ ਬੰਧਕਾਂ ਨੂੰ ਰਿਹਾਅ ਕਰ ਦੇਵਾਂਗੇ; ਇਜ਼ਰਾਇਲੀ ਹਮਲਿਆਂ ਤੋਂ ਡਰਿਆ ਹਮਾਸ?
Hamas-Israel War: ਐਨਬੀਸੀ ਨਿਊਜ਼ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਮਾਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਇਜ਼ਰਾਈਲ ਗਾਜ਼ਾ ਤੇ ਹਮਲਾ ਰੋਕ ਦਿੰਦਾ ਹੈ ਤਾਂ ਉਹ ਤੁਰੰਤ ਸਾਰੇ ਨਾਗਰਿਕਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ। ਦੱਸ ਦੇਈਏ ਕਿ ਗਾਜ਼ਾ ਦੇ ਹਸਪਤਾਲ ਤੇ ਹੋਏ ਹਮਲੇ ਵਿੱਚ 500 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ।
7 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ ‘ਤੇ ਭਿਆਨਕ ਹਮਲਾ ਕੀਤਾ ਸੀ। ਇਸ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਨੂੰ ਤਬਾਹ ਕਰਨ ਦੀ ਸਹੁੰ ਖਾਧੀ ਹੈ। ਉਨ੍ਹਾਂ ਦੀ ਫੌਜ ਗਾਜ਼ਾ ਪੱਟੀ ‘ਤੇ ਲਗਾਤਾਰ ਬੰਬਾਰੀ ਕਰ ਰਹੀ ਹੈ। । ਹਵਾਈ ਹਮਲਿਆਂ ‘ਚ ਹੁਣ ਤੱਕ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ। ਪੂਰਾ ਸ਼ਹਿਰ ਖੰਡਰ ਵਿੱਚ ਤਬਦੀਲ ਹੋ ਰਿਹਾ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਹਮਾਸ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਿਆ ਹੈ, ਪਰ ਉਸ ਨੇ ਇਕ ਸ਼ਰਤ ਰੱਖੀ ਹੈ।
ਇਹ ਵੀ ਪੜ੍ਹੋ
NBC ਨਿਊਜ਼ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਮਾਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਜ਼ਰਾਈਲ ਗਾਜ਼ਾ ਉੱਤੇ ਆਪਣੀ ਬੰਬਾਰੀ ਬੰਦ ਕਰ ਦਿੰਦਾ ਹੈ ਤਾਂ ਉਹ ਸਾਰੇ ਨਾਗਰਿਕਾਂ ਨੂੰ ਤੁਰੰਤ ਰਿਹਾਅ ਕਰਨ ਲਈ ਤਿਆਰ ਹੈ ਜੇਕਰ ਉਹ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਜ਼ਰਾਈਲੀ ਬਲ ਗਾਜ਼ਾ ਪੱਟੀ ਵਿੱਚ ਆਪਣੇ ਫੌਜੀ ਹਮਲੇ ਬੰਦ ਕਰ ਦਿੰਦੇ ਹਨ ਤਾਂ ਹਮਾਸ ਇੱਕ ਘੰਟੇ ਦੇ ਅੰਦਰ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ।