Canada : ਨਿੱਝਰ ਕਤਲ ਕੇਸ ਵਿੱਚ ਚੌਥਾ ਭਾਰਤੀ ਗ੍ਰਿਫ਼ਤਾਰ, 22 ਸਾਲਾ ਅਮਰਦੀਪ ਸਿੰਘ ‘ਤੇ ਲੱਗੇ ਇਹ ਆਰੋਪ
Hardeep Singh Nijhar Murder Case: ਹਰਦੀਪ ਸਿੰਘ ਨਿੱਝਰ ਨੂੰ ਸਾਲ 2020 ਵਿੱਚ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਤਵਾਦੀ ਐਲਾਨਿਆ ਸੀ। ਪਿਛਲੇ ਸਾਲ ਜੂਨ ਵਿੱਚ, ਨਿੱਝਰ ਨੂੰ ਸਰੀ ਦੇ ਇੱਕ ਗੁਰਦੁਆਰੇ ਵਿੱਚੋਂ ਬਾਹਰ ਨਿਕਲਦੇ ਹੀ ਗੋਲੀ ਮਾਰ ਦਿੱਤੀ ਗਈ ਸੀ। ਹਮਲੇ ਵਿੱਚ ਛੇ ਲੋਕ ਅਤੇ ਦੋ ਵਾਹਨ ਸ਼ਾਮਲ ਸਨ।
ਕੈਨੇਡਾ ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਚ ਕਥਿਤ ਸ਼ਮੂਲੀਅਤ ਦੇ ਦੋਸ਼ ਚ ਪੁਲਿਸ ਨੇ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ। ਨਿੱਝਰ ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਇਸ ਚੌਥੇ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (22) ਵਜੋਂ ਹੋਈ ਹੈ।
ਬ੍ਰਿਟਿਸ਼ ਕੋਲੰਬੀਆ ਵਿੱਚ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਦੇ ਅਨੁਸਾਰ, ਅਮਨਦੀਪ ਸਿੰਘ ਪਹਿਲਾਂ ਹੀ ਓਨਟਾਰੀਓ ਵਿੱਚ ਇੱਕ ਹਥਿਆਰਾਂ ਨਾਲ ਸਬੰਧਤ ਕੇਸ ਵਿੱਚ ਪੀਲ ਰੀਜਨਲ ਪੁਲਿਸ ਦੀ ਹਿਰਾਸਤ ਵਿੱਚ ਸੀ।
ਕਤਲ ਦੀ ਸਾਜ਼ਿਸ਼ ਰਚਣ ਦਾ ਆਰੋਪ
ਪੁਲਿਸ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਈਐਚਆਈਟੀ ਵੱਲੋਂ ਜਾਂਚ ਵਿੱਚ ਮਿਲੇ ਸਬੂਤਾਂ ਦੇ ਆਧਾਰ ‘ਤੇ ਬੀਸੀ ਪ੍ਰੌਸੀਕਿਊਸ਼ਨ ਸਰਵਿਸ ਕੋਲ ਅਮਨਦੀਪ ਸਿੰਘ ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦਾ ਆਰੋਪ ਲਗਾਉਣ ਲਈ ਢੁਕਵੀਂ ਜਾਣਕਾਰੀ ਹੈ। ਪੁਲਿਸ ਨੇ ਦੱਸਿਆ ਕਿ ਅਮਨਦੀਪ ਸਿੰਘ ਭਾਰਤੀ ਨਾਗਰਿਕ ਹੈ, ਜੋ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਵਿੱਚ ਰਹਿੰਦਾ ਹੈ।
ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ
ਜਾਂਚਕਰਤਾਵਾਂ ਨੇ ਚੱਲ ਰਹੀ ਜਾਂਚ ਅਤੇ ਅਦਾਲਤੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਗ੍ਰਿਫਤਾਰੀ ਦੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਇਹ ਗ੍ਰਿਫਤਾਰੀ ਕੈਨੇਡੀਅਨ ਪੁਲਿਸ ਵੱਲੋਂ ਐਡਮਿੰਟਨ ਵਿੱਚ ਤਿੰਨ ਭਾਰਤੀ ਨਾਗਰਿਕਾਂ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ। ਤਿੰਨਾਂ ‘ਤੇ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਵੀ ਆਰੋਪ ਲਾਏ ਗਏ ਸਨ।
ਨਿੱਝਰ ਦੀ ਗੋਲੀ ਮਾਰ ਕੇ ਕੀਤੀ ਗਈ ਸੀ ਹੱਤਿਆ
ਤੁਹਾਨੂੰ ਦੱਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਨੂੰ ਸਾਲ 2020 ਵਿੱਚ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਤਵਾਦੀ ਘੋਸ਼ਿਤ ਕੀਤਾ ਸੀ। ਪਿਛਲੇ ਸਾਲ ਜੂਨ ਵਿੱਚ, ਨਿੱਝਰ ਨੂੰ ਸਰੀ ਦੇ ਇੱਕ ਗੁਰਦੁਆਰੇ ਵਿੱਚੋਂ ਬਾਹਰ ਨਿਕਲਦੇ ਵੇਲ੍ਹੇ ਗੋਲੀ ਮਾਰ ਦਿੱਤੀ ਗਈ ਸੀ। ਹਮਲੇ ਵਿੱਚ ਛੇ ਲੋਕ ਅਤੇ ਦੋ ਵਾਹਨ ਸ਼ਾਮਲ ਸਨ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ – ਕੈਨੇਡੀਅਨ ਵਿਰੋਧੀ ਧਿਰ ਦੇ ਨੇਤਾ ਬੋਲੇ- ਪ੍ਰਧਾਨ ਮੰਤਰੀ ਟਰੂਡੋ ਪਾਗਲ ਹਨ, ਸਪੀਕਰ ਨੇ ਸੰਸਦ ਚੋਂ ਕੱਢਿਆ ਬਾਹਰ
ਕੈਨੇਡਾ ਅਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ
ਫਿਲਹਾਲ ਕੈਨੇਡੀਅਨ ਪੁਲਿਸ ਨੇ ਭਾਰਤ ਨਾਲ ਇਸ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਕੋਈ ਸਬੂਤ ਨਹੀਂ ਦਿੱਤਾ ਹੈ, ਜਿਵੇਂ ਕਿ ਕੈਨੇਡੀਅਨ ਮੀਡੀਆ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਸੀ। ਨਿੱਝਰ ਦੇ ਕਤਲ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਇਸ ਕਤਲ ਵਿੱਚ ਸ਼ਾਮਲ ਹੋਣ ਦਾ ਆਰੋਪ ਲਾਉਂਦਿਆਂ ਕੈਨੇਡਾ ਅਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ ਪੈਦਾ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਦੇ ਦਾਅਵੇ ਨੂੰ ਨਵੀਂ ਦਿੱਲੀ ਨੇ ਰੱਦ ਕਰ ਦਿੱਤਾ ਸੀ।
ਸਾਨੂੰ ਕੋਈ ਸਬੂਤ ਨਹੀਂ ਦਿੱਤਾ ਗਿਆ
ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਭਾਰਤੀਆਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਨੂੰ ਕੋਈ ਸਬੂਤ ਜਾਂ ਸੂਚਨਾ ਨਹੀਂ ਦਿੱਤੀ ਗਈ ਹੈ। ਕੈਨੇਡਾ ਨੇ ਸਾਨੂੰ ਗ੍ਰਿਫਤਾਰੀ ਬਾਰੇ ਸੂਚਿਤ ਕੀਤਾ ਹੈ, ਪਰ ਸਾਨੂੰ ਕੋਈ ਰਸਮੀ ਕਮਿਊਨੀਕੇਸ਼ਨ ਨਹੀਂ ਮਿਲਿਆ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਭਾਰਤ ਨੇ ਨਿੱਝਰ ਕਤਲ ਕੇਸ ‘ਚ ਗ੍ਰਿਫਤਾਰ ਕੀਤੇ ਗਏ ਤਿੰਨ ਭਾਰਤੀਆਂ ਨੂੰ ਕੌਂਸਲਰ ਪਹੁੰਚ ਦਿੱਤੀ ਹੈ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਕੈਨੇਡੀਅਨ ਪੱਖ ਤੋਂ ਕੋਈ ਬੇਨਤੀ ਨਹੀਂ ਮਿਲੀ ਹੈ ਕਿਉਂਕਿ ਦੋਸ਼ੀਆਂ ਨੇ ਅਜੇ ਤੱਕ ਕੌਂਸਲਰ ਪਹੁੰਚ ਦੀ ਮੰਗ ਨਹੀਂ ਕੀਤੀ ਹੈ।