ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਦੀਪ ਸਿੰਘ ਨਿੱਝਰ ਕਤਲ ਕੇਸ: ਕੈਨੇਡਾ ਸਰਕਾਰ ਨੂੰ ਵੱਡਾ ਝਟਕਾ, 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ, ਭਾਰਤ ‘ਤੇ ਲੱਗੇ ਸਨ ਇਲਜ਼ਾਮ

ਕੈਨੇਡਾ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਦੂਜੇ ਪਾਸੇ ਹੁਣ ਕੈਨੇਡੀਅਨ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ, ਹਰਦੀਪ ਸਿੰਘ ਨਿੱਝਰ ਦੇ ਚਾਰ ਕਥਿਤ ਕਾਤਲਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਕੇਸ ਦੀ ਸੁਣਵਾਈ ਹੁਣ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ 11 ਫਰਵਰੀ ਨੂੰ ਹੋਵੇਗੀ।

ਹਰਦੀਪ ਸਿੰਘ ਨਿੱਝਰ ਕਤਲ ਕੇਸ: ਕੈਨੇਡਾ ਸਰਕਾਰ ਨੂੰ ਵੱਡਾ ਝਟਕਾ, 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ, ਭਾਰਤ ‘ਤੇ ਲੱਗੇ ਸਨ ਇਲਜ਼ਾਮ
Follow Us
tv9-punjabi
| Updated On: 09 Jan 2025 11:10 AM

ਕੈਨੇਡਾ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਦੂਜੇ ਪਾਸੇ ਹੁਣ ਕੈਨੇਡੀਅਨ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ, ਹਰਦੀਪ ਸਿੰਘ ਨਿੱਝਰ ਦੇ ਚਾਰ ਕਥਿਤ ਕਾਤਲਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਕੇਸ ਦੀ ਸੁਣਵਾਈ ਹੁਣ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ 11 ਫਰਵਰੀ ਨੂੰ ਹੋਵੇਗੀ। ਦਰਅਸਲ, ਸਬੂਤਾਂ ਦੀ ਘਾਟ ਕਾਰਨ ਕੈਨੇਡੀਅਨ ਪੁਲਿਸ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 4 ਦੋਸ਼ੀਆਂ ਨੂੰ ਕਾਰਵਾਈ ‘ਤੇ ਰੋਕ ਲਗਾ ਕੇ ਰਿਹਾਅ ਕਰ ਦਿੱਤਾ ਸੀ।

ਹਰਦੀਪ ਸਿੰਘ ਨਿੱਝਰ ਕਤਲ ਕਾਂਡ ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਗੰਭੀਰ ਦੋਸ਼ ਲਾਏ ਸਨ, ਉਸ ਵਿੱਚ ਵੀ ਕੈਨੇਡੀਅਨ ਪੁਲਿਸ ਪੇਸ਼ ਨਹੀਂ ਹੋਈ। ਜਦੋਂਕਿ ਚਾਰ ਕਥਿਤ ਕਾਤਲਾਂ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਦੇ ਖਿਲਾਫ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ।

ਚਾਰੇ ਮੁਲਜ਼ਮਾਂ ਨੂੰ ਜ਼ਮਾਨਤ ਕਿਉਂ ਮਿਲੀ?

ਕੈਨੇਡੀਅਨ ਸਰਕਾਰੀ ਦਸਤਾਵੇਜ਼ਾਂ ਮੁਤਾਬਕ ਜਦੋਂ ਪੁਲਿਸ ਅਦਾਲਤ ਵਿੱਚ ਪੇਸ਼ ਨਹੀਂ ਹੋਈ ਤਾਂ ਮੁਲਜ਼ਮ ਨੇ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ। ਪੁਲਿਸ ਦੇ ਰਵੱਈਏ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 18 ਨਵੰਬਰ ਨੂੰ ਪਹਿਲੀ ਸੁਣਵਾਈ ਰੱਖੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਚਾਰਾਂ ਮੁਲਜ਼ਮਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ।

ਕੈਨੇਡਾ ਸਰਕਾਰ ਦੇ ਦਸਤਾਵੇਜ਼ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਚਾਰੇ ਕਥਿਤ ਦੋਸ਼ੀ ਹੁਣ ਕੈਨੇਡੀਅਨ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹਨ, ਇਨ੍ਹਾਂ ਨੂੰ ਸਟੇਅ ਆਫ ਸਟੇਅ ‘ਤੇ ਰਿਹਾਅ ਕੀਤਾ ਗਿਆ ਸੀ।

ਜਾਣੋ ਹਰਦੀਪ ਸਿੰਘ ਨਿੱਝਰ ਕਤਲ ਕਾਂਡ?

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ 18 ਜੂਨ 2023 ਨੂੰ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਭਾਰਤ ਵਿਚ ਲੋੜੀਂਦਾ ਐਲਾਨ ਕੀਤਾ ਗਿਆ ਸੀ। ਨਿੱਝਰ 1997 ‘ਚ ਕੈਨੇਡਾ ਭੱਜ ਗਿਆ ਸੀ ਅਤੇ ਉਸ ‘ਤੇ ਹੱਤਿਆ ਅਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਭਾਰਤ ‘ਚ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਕੈਨੇਡਾ ਸਰਕਾਰ ਨੇ ਨਿੱਝਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਸਾਲ 2023 ‘ਚ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਸੀ। ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਲਗਾਤਾਰ ਭਾਰਤ ‘ਤੇ ਉਂਗਲ ਉਠਾਉਂਦਾ ਰਿਹਾ ਹੈ ਅਤੇ ਗੰਭੀਰ ਦੋਸ਼ ਲਗਾ ਰਿਹਾ ਹੈ।

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਦਰਾਰ

ਅਕਤੂਬਰ 2024 ਵਿੱਚ, ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਨੂੰ ਸਿੱਧੇ ਤੌਰ ‘ਤੇ ਸ਼ਾਮਲ ਕੀਤਾ ਸੀ ਤੇ ਇਸ ਮਾਮਲੇ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਹੋਰ ਡਿਪਲੋਮੈਟਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਦੋਸ਼ ਲਾਇਆ ਸੀ ਕਿ ਨਿੱਝਰ ਦੀ ਮੌਤ ਨਾਲ ਭਾਰਤ ਸਰਕਾਰ ਦੇ ਏਜੰਟ ਜੁੜੇ ਹੋਏ ਹਨ। ਭਾਰਤ ਨੇ ਕੈਨੇਡਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ......
Punjab News: ਜਲੰਧਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ 'ਤੇ ਕਰ ਰਿਹਾ ਸੀ ਗੱਲ ਅਤੇ ਫਿਰ.........
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ...
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ...
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ...
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ...
ਵਿਜੇ ਸਾਂਪਲਾ ਦਾ ਵੱਡਾ ਦਾਅਵਾ - 'ਦਿੱਲੀ 'ਚ ਪੂਰੇ ਬਹੁਮਤ ਨਾਲ ਬਣੇਗੀ ਭਾਜਪਾ ਸਰਕਾਰ
ਵਿਜੇ ਸਾਂਪਲਾ ਦਾ ਵੱਡਾ ਦਾਅਵਾ - 'ਦਿੱਲੀ 'ਚ ਪੂਰੇ ਬਹੁਮਤ ਨਾਲ ਬਣੇਗੀ ਭਾਜਪਾ ਸਰਕਾਰ...
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!...
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ...