AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਯੂਰਪ ‘ਚ ਹੀਟਵੇਵ ਨੇ ਤਬਾਹੀ ਮਚਾਈ, ਘੱਟੋ-ਘੱਟ 15700 ਮੌਤਾਂ; ਜਾਣੋ WMO ਦੀ ਰਿਪੋਰਟ ਕੀ ਕਹਿੰਦੀ ਹੈ ਭਾਰਤ ਬਾਰੇ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਮੇਤ ਲਗਭਗ ਸਾਰੇ ਦੇਸ਼ਾਂ ਵਿੱਚ ਸੋਕੇ, ਹੜ੍ਹ ਅਤੇ ਗਰਮੀ ਨੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਭਾਰੀ ਨੁਕਸਾਨ ਵੀ ਹੋਇਆ ਅਤੇ ਹਜ਼ਾਰਾਂ ਲੋਕ ਮਾਰੇ ਗਏ। ਸਪੇਨ ਵਿੱਚ ਗਰਮੀ ਕਾਰਨ 4600 ਦੇ ਕਰੀਬ ਮੌਤਾਂ ਹੋਈਆਂ ਹਨ।

ਯੂਰਪ 'ਚ ਹੀਟਵੇਵ ਨੇ ਤਬਾਹੀ ਮਚਾਈ, ਘੱਟੋ-ਘੱਟ 15700 ਮੌਤਾਂ; ਜਾਣੋ WMO ਦੀ ਰਿਪੋਰਟ ਕੀ ਕਹਿੰਦੀ ਹੈ ਭਾਰਤ ਬਾਰੇ
tv9-punjabi
| Published: 21 Apr 2023 20:55 PM IST
Share
World News: ਵਿਸ਼ਵ ਮੌਸਮ ਵਿਗਿਆਨ ਸੰਗਠਨ (WMO) ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਸਾਲ 2022 ਵਿੱਚ ਯੂਰਪ (Europe) ਵਿੱਚ ਘੱਟੋ-ਘੱਟ 15,700 ਮੌਤਾਂ ਹੀਟਵੇਵ ਨਾਲ ਸਬੰਧਤ ਸਨ। ਇਸ ਦੇ ਨਾਲ ਹੀ ਸੰਗਠਨ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਗ੍ਰੀਨ ਹਾਊਸ ਗੈਸਾਂ ਕਾਰਨ ਸੋਕਾ, ਹੜ੍ਹ ਅਤੇ ਹੀਟਵੇਵ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ। NDTV ਦੀ ਰਿਪੋਰਟ ਦੇ ਅਨੁਸਾਰ, ਸੰਯੁਕਤ ਰਾਸ਼ਟਰ ਦੀ ਏਜੰਸੀ WMO ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਕਈ ਥਾਵਾਂ ਤੋਂ ਅਸਲ ਸਮੇਂ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 2022 ਵਿੱਚ ਤਿੰਨ ਗ੍ਰੀਨਹਾਉਸ ਗੈਸਾਂ- ਕਾਰਬਨ ਡਾਈਆਕਸਾਈਡ, ਮੀਥੇਨ ਅਤੇ ਨਾਈਟਰਸ ਆਕਸਾਈਡ ਦਾ ਪੱਧਰ ਅਜੇ ਵੀ ਵੱਧ ਰਿਹਾ ਹੈ।

ਗਰਮੀ ਨੇ ਪਿਛਲੇ ਦਹਾਕਿਆਂ ਦਾ ਰਿਕਾਰਡ ਤੋੜਿਆ

ਸੰਸਥਾ ਨੇ ਵੱਧਦੇ ਤਾਪਮਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2022 ਨੇ ਪਿਛਲੇ ਕਈ ਦਹਾਕਿਆਂ ਦਾ ਰਿਕਾਰਡ ਤੋੜ ਦਿੱਤਾ ਹੈ। 2022 ਵਿੱਚ ਵਿਸ਼ਵ ਦਾ ਔਸਤ ਤਾਪਮਾਨ ਪਿਛਲੇ ਅੱਠ ਸਾਲਾਂ ਵਿੱਚ ਸਭ ਤੋਂ ਵੱਧ ਦਰਜ ਕੀਤਾ ਹੈ। 1850-1900 ਦਰਮਿਆਨ ਤਾਪਮਾਨ (Temperature) ਦੀ ਗੱਲ ਕਰੀਏ ਤਾਂ 2022 ਵਿੱਚ ਤਾਪਮਾਨ 1.15 ਡਿਗਰੀ ਸੈਲਸੀਅਸ ਵੱਧ ਸ

ਰਿਪੋਰਟ ਵਿੱਚ ਭਾਰਤ ਦਾ ਵੀ ਜ਼ਿਕਰ ਕੀਤਾ ਗਿਆ ਹੈ

ਰਿਪੋਰਟ ‘ਚ ਭਾਰਤ ਦਾ ਜ਼ਿਕਰ ਕਰਦੇ ਹੋਏ ਸੰਗਠਨ ਨੇ ਕਿਹਾ ਕਿ ਸਾਲ 2022 ‘ਚ ਮਾਨਸੂਨ ਦੀ ਸ਼ੁਰੂਆਤ ਸਮੇਂ ਤੋਂ ਪਹਿਲਾਂ ਹੋਈ ਸੀ ਅਤੇ ਵਾਪਸੀ ‘ਚ ਵੀ ਦੇਰੀ ਹੋਈ ਸੀ। ਭਾਰਤ ਅਤੇ ਪਾਕਿਸਤਾਨ ਨੇ ਵੀ ਮਾਨਸੂਨ ਤੋਂ ਪਹਿਲਾਂ ਦੇ ਮੌਸਮ ਦੌਰਾਨ ਅਸਧਾਰਨ ਗਰਮ ਮੌਸਮ ਦਾ ਅਨੁਭਵ ਕੀਤਾ।

ਭਾਰਤ ਵਿੱਚ 700 ਤੋਂ ਵੱਧ ਲੋਕਾਂ ਦੀ ਹੋ ਚੁੱਕੀ ਹੈ ਮੌਤ

ਤਾਪਮਾਨ ਵਿੱਚ ਅਤਿਅੰਤ ਵਾਧੇ ਕਾਰਨ ਭਾਰਤ ਵਿੱਚ ਅਨਾਜ ਦੀ ਪੈਦਾਵਾਰ ਵਿੱਚ ਵੀ ਕਮੀ ਆਈ ਹੈ। ਇਸ ਦੇ ਨਾਲ ਹੀ ਪਹਾੜੀ ਰਾਜ ਉੱਤਰਾਖੰਡ (Uttarakhand) ਦੇ ਕਈ ਜੰਗਲਾਂ ਵਿੱਚ ਅੱਗ ਲੱਗ ਗਈ। ਮੋਹਲੇਧਾਰ ਮੀਂਹ ਕਾਰਨ ਮਾਨਸੂਨ ਦੌਰਾਨ ਕਈ ਥਾਵਾਂ ‘ਤੇ ਹੜ੍ਹ ਵਰਗੇ ਹਾਲਾਤ ਵੀ ਪੈਦਾ ਹੋ ਗਏ ਸਨ। ਇਨ੍ਹਾਂ ਘਟਨਾਵਾਂ ਵਿੱਚ 700 ਤੋਂ ਵੱਧ ਲੋਕਾਂ ਦੀ ਮੌਤ ਵੀ ਹੋਈ ਸੀ। ਸੰਸਥਾ ਦੀ ਰਿਪੋਰਟ ‘ਤੇ ਨਜ਼ਰ ਮਾਰੀਏ ਤਾਂ ਗਰਮੀ ਕਾਰਨ ਸਪੇਨ ‘ਚ 4600, ਜਰਮਨੀ ‘ਚ 4500, ਬ੍ਰਿਟੇਨ ‘ਚ 2800, ਫਰਾਂਸ ‘ਚ 2800 ਅਤੇ ਪੁਰਤਗਾਲ ‘ਚ 1000 ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਸਭ ਤੋਂ ਜ਼ਿਆਦਾ ਗਰਮੀ ਜੁਲਾਈ ਦੇ ਅੱਧ ‘ਚ ਦੇਖਣ ਨੂੰ ਮਿਲੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...