AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਊਦੀ ਅਰਬ ‘ਚ ਹੂਤੀਆਂ ਦੇ ਹਮਲਿਆਂ ਵਿਚਾਲੇ ਅਮਰੀਕਾ ਨੇ ਚੁੱਕਿਆ ਵੱਡਾ ਕਦਮ, ਰਿਆਦ ਸਥਿਤ ਦੂਤਾਵਾਸ ਦੇ ਕਰਮਚਾਰੀਆਂ ਨੂੰ ਦੇਸ਼ ਛੱਡਣ ਦਾ ਹੁਕਮ

ਅਮਰੀਕਾ ਨੇ ਸਾਊਦੀ ਅਰਬ 'ਚ ਆਪਣੇ ਦੂਤਾਵਾਸ ਦੇ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਯੂਏਈ, ਜਾਰਡਨ, ਕਤਰ ਤੇ ਬਹਿਰੀਨ ਲਈ ਵੀ ਅਜਿਹਾ ਹੁਕਮ ਜਾਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਪਰ ਅਮਰੀਕਾ ਨੇ ਇਨ੍ਹਾਂ ਖ਼ਬਰਾਂ ਨੂੰ ਗਲਤ ਦੱਸਿਆ ਹੈ।

ਸਾਊਦੀ ਅਰਬ 'ਚ ਹੂਤੀਆਂ ਦੇ ਹਮਲਿਆਂ ਵਿਚਾਲੇ ਅਮਰੀਕਾ ਨੇ ਚੁੱਕਿਆ ਵੱਡਾ ਕਦਮ, ਰਿਆਦ ਸਥਿਤ ਦੂਤਾਵਾਸ ਦੇ ਕਰਮਚਾਰੀਆਂ ਨੂੰ ਦੇਸ਼ ਛੱਡਣ ਦਾ ਹੁਕਮ
ਸਾਊਦੀ ਅਰਬ ‘ਚ ਹੂਤੀਆਂ ਦੇ ਹਮਲਿਆਂ ਵਿਚਾਲੇ ਅਮਰੀਕਾ ਨੇ ਚੁੱਕਿਆ ਵੱਡਾ ਕਦਮ
tv9-punjabi
| Published: 22 Oct 2026 08:16 AM IST
Share

ਈਰਾਨ ਸਮਰਥਿਤ ਹੂਤੀ ਲਗਾਤਾਰ ਸਾਊਦੀ ਅਰਬ ਨੂੰ ਨਿਸ਼ਾਨਾ ਬਣਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਹਵਾਈ ਅੱਡਿਆਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਸਾਊਦੀ ਅਰਬ ‘ਚ ਆਪਣੇ ਦੂਤਾਵਾਸ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਇਸ ਤੋਂ ਇਲਾਵਾ, ਸੰਯੁਕਤ ਅਰਬ ਅਮੀਰਾਤ (UAE), ਜਾਰਡਨ, ਕਤਰ ਅਤੇ ਬਹਿਰੀਨ ਲਈ ਵੀ ਇਸ ਤਰ੍ਹਾਂ ਦੇ ਹੁਕਮ ਜਾਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਹਾਲਾਂਕਿ, ਅਮਰੀਕਾ ਵੱਲੋਂ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਗਿਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਟੌਮੀ ਪਿਗੌਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਲਿਖਿਆ ਕਿ ਇਹ ਜਾਣਕਾਰੀ ਗਲਤ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਸਿਰਫ਼ ਸਾਊਦੀ ਅਰਬ ‘ਚ ਤਾਇਨਾਤ ਗੈਰ-ਜ਼ਰੂਰੀ ਕੰਮਕਾਜ ਵਾਲੇ ਅਮਰੀਕੀ ਸਰਕਾਰੀ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਈਰਾਨ ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਇਨ੍ਹਾਂ ਹਮਲਿਆਂ ‘ਚ ਆਮ ਨਾਗਰਿਕਾਂ ਦੇ ਹਵਾਈ ਅੱਡਿਆਂ ਤੇ ਹੋਰ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਕਾਰਨ ਆਮ ਨਾਗਰਿਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਡਰੋਨ ਹਮਲੇ ਨੂੰ ਰੱਖਿਆ ਪ੍ਰਣਾਲੀ ਨੇ ਰੋਕਿਆ- ਸਾਊਦੀ ਅਰਬ

ਬੀਤੇ ਦਿਨ ਸਾਊਦੀ ਅਰਬ ਦੇ ਰੱਖਿਆ ਮੰਤਰਾਲੇ ਨੇ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇੱਕ ਡਰੋਨ ਨੂੰ ਹਵਾ ‘ਚ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਡਰੋਨ ਦੇ ਮਲਬੇ ਦਾ ਕੁਝ ਹਿੱਸਾ ਸ਼ਾਇਬਾ ਤੇਲ ਖੇਤਰ ‘ਚ ਇੱਕ ਠੇਕੇਦਾਰ ਦੀ ਗੱਡੀ ‘ਤੇ ਡਿੱਗ ਪਿਆ, ਜਿਸ ਕਾਰਨ ਅੱਗ ਲੱਗ ਗਈ।

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਯਮਨ ‘ਚ ਹੂਤੀ ਬਾਗੀਆਂ ਤੇ ਸਾਊਦੀ ਗਠਜੋੜ ਵਿਚਾਲੇ ਲਗਾਤਾਰ ਡਰੋਨ ਹਮਲੇ ਹੋ ਰਹੇ ਹਨ। ਇਸ ਸਾਲ ਜੁਲਾਈ ‘ਚ ਸੰਯੁਕਤ ਰਾਸ਼ਟਰ ਦੀ ਨਿਗਰਾਨੀ ਹੇਠ ਹੋਇਆ ਚਾਰ ਸਾਲਾਂ ਦਾ ਜੰਗਬੰਦੀ ਸਮਝੌਤਾ ਟੁੱਟ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੜ ਲੜਾਈ ਸ਼ੁਰੂ ਹੋ ਗਈ।

ਮੀਡੀਆ ਰਿਪੋਰਟਾਂ ਮੁਤਾਬਕ, ਸਾਊਦੀ ਊਰਜਾ ਮੰਤਰਾਲੇ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਾਊਦੀ ਅਰਬ ਦੇ ਪੂਰਬੀ ਸੂਬੇ ‘ਚ ਸਥਿਤ ਸਾਊਦੀ ਅਰਾਮਕੋ ਦੇ ਸ਼ਾਇਬਾ ਤੇਲ ਖੇਤਰ ਦੀ ਇੱਕ ਪ੍ਰੋਸੈਸਿੰਗ ਸਹੂਲਤ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਡਰੋਨ ਨੂੰ ਸਾਊਦੀ ਹਵਾਈ ਰੱਖਿਆ ਪ੍ਰਣਾਲੀ ਨੇ ਰੋਕ ਲਿਆ।

ਮੰਤਰਾਲੇ ਮੁਤਾਬਕ, ਡਰੋਨ ਦਾ ਮਲਬਾ ਤੇਲ ਖੇਤਰ ਦੀ ਹੱਦ ਤੋਂ ਬਾਹਰ ਕੰਮ ਕਰ ਰਹੇ ਇੱਕ ਠੇਕੇਦਾਰ ਦੀ ਗੱਡੀ ‘ਤੇ ਡਿੱਗਿਆ, ਜਿਸ ਕਾਰਨ ਅੱਗ ਲੱਗ ਗਈ। ਹਾਲਾਂਕਿ, ਤੇਲ ਖੇਤਰ ਦੇ ਕੰਮਕਾਜ ‘ਤੇ ਕੋਈ ਅਸਰ ਨਹੀਂ ਪਿਆ। ਸਬੰਧਤ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਲੋੜੀਂਦੇ ਕਦਮ ਚੁੱਕੇ।

ਹੂਤੀਆਂ ਦੇ ਹਮਲੇ ‘ਚ 2 ਦੀ ਮੌਤ, ਭਾਰਤੀ ਨਾਗਰਿਕ ਜ਼ਖ਼ਮੀ

ਬਿਆਨ ‘ਚ ਕਿਹਾ ਗਿਆ ਕਿ ਡਰੋਨ ਨੂੰ ਹਵਾ ‘ਚ ਰੋਕਣ ਤੋਂ ਬਾਅਦ ਡਿੱਗੇ ਮਲਬੇ ਦੀ ਲਪੇਟ ‘ਚ ਆਉਣ ਕਾਰਨ ਫਿਲੀਪੀਨਜ਼ ਅਤੇ ਨੇਪਾਲ ਦੇ ਇੱਕ-ਇੱਕ ਨਾਗਰਿਕ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਭਾਰਤ ਤੇ ਪਾਕਿਸਤਾਨ ਦਾ ਇੱਕ-ਇੱਕ ਨਾਗਰਿਕ ਜ਼ਖ਼ਮੀ ਹੋਇਆ ਹੈ। ਸਾਊਦੀ ਅਧਿਕਾਰੀਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਸਾਊਦੀ ਅਰਬ ‘ਚ ਭਾਰਤੀ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਸ ਨੂੰ ਸ਼ਾਇਬਾ ਤੇਲ ਖੇਤਰ ‘ਤੇ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਦੂਤਾਵਾਸ ਸਾਊਦੀ ਅਧਿਕਾਰੀਆਂ ਦੇ ਸੰਪਰਕ ‘ਚ ਹੈ ਤੇ ਹੋਰ ਜਾਣਕਾਰੀ ਦੀ ਉਡੀਕ ਕਰ ਰਿਹਾ ਹੈ। ਦੂਤਾਵਾਸ ਨੇ ਭਰੋਸਾ ਦਿੱਤਾ ਕਿ ਜ਼ਖ਼ਮੀ ਭਾਰਤੀ ਨਾਗਰਿਕ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਹੂਤੀਆਂ ਨੇ ਕਿੰਗ ਫਹਦ ਹਵਾਈ ਅੱਡੇ ਨੂੰ ਬਣਾਇਆ ਨਿਸ਼ਾਨਾ

ਇਸ ਦੌਰਾਨ ਹੂਤੀਆਂ ਨੇ ਸਾਊਦੀ ਅਰਬ ਦੇ ਦਮਾਮ ‘ਚ ਸਥਿਤ ਕਿੰਗ ਫਹਦ ਹਵਾਈ ਅੱਡੇ ਨੂੰ ਮੁੜ ਨਿਸ਼ਾਨਾ ਬਣਾਇਆ ਹੈ। ਰਿਪੋਰਟਾਂ ਮੁਤਾਬਕ, ਹਮਲੇ ‘ਚ ਹਵਾਈ ਅੱਡੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਹੂਤੀਆਂ ਨੇ ਆਪਣੇ ‘ਬਲੌਕੇਡ ਟੂ ਬਲੌਕੇਡ’ ਮੁਹਿੰਮ ਤਹਿਤ ਇਹ ਹਮਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਦਮਾਮ ਸਾਊਦੀ ਅਰਬ ਦੇ ਪੂਰਬੀ Source: TV9Hindi.com

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...