AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Foreign Minister : ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ਗੁਆਂਢੀ ਨਾਲ ਕੀ ਰਿਸ਼ਤਾ-ਜੈਸ਼ੰਕਰ ਪਨਾਮਾ ‘ਚ ਪਾਕਿਸਤਾਨ ‘ਤੇ ਵਰ੍ਹੇ

S Jaishankar on Pakistan: ਭਾਰਤ ਦੇ ਵਿਦੇਸ਼ ਮੰਤਰੀ ਪਨਾਮਾ ਦੌਰੇ ਤੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਇਹ ਮੰਨਦੇ ਹਾਂ ਕਿ ਉਨ੍ਹਾਂ ਨੂੰ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੋਵੇਗਾ। ਮੰਤਰੀ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦ ਤੇ ਕਾਬੂ ਨਹੀਂ ਪਾਉਂਦਾ ਉਸਦਾ ਨਾਲ ਕੋਈ ਗੱਲਬਾਤ ਨਹੀਂ ਹੋ ਸਕਦੀ।

Foreign Minister : ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ਗੁਆਂਢੀ ਨਾਲ ਕੀ ਰਿਸ਼ਤਾ-ਜੈਸ਼ੰਕਰ ਪਨਾਮਾ 'ਚ ਪਾਕਿਸਤਾਨ 'ਤੇ ਵਰ੍ਹੇ
ਐੱਸ ਜੈਸ਼ੰਕਰ, ਵਿਦੇਸ਼ ਮੰਤਰੀ
tv9-punjabi
| Published: 25 Apr 2023 13:01 PM IST
Share
ਪਨਾਮਾ ਸਿਟੀ। ਭਾਰਤ ਨੇ ਅੱਤਵਾਦ ਨੂੰ ਸ਼ਹਿ ਦੇਣ ਲਈ ਇੱਕ ਵਾਰ ਫਿਰ ਵਿਸ਼ਵ ਪੱਧਰ ‘ਤੇ ਪਾਕਿਸਤਾਨ (Pakistan) ਦੀ ਆਲੋਚਨਾ ਕੀਤੀ ਹੈ। ਦੱਖਣੀ ਅਮਰੀਕਾ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਪਨਾਮਾ ਦੇ ਹਮਰੁਤਬਾ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ‘ਤੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਸਾਡੇ ਲਈ ਅਜਿਹੇ ਗੁਆਂਢੀ ਨਾਲ ਗੱਲਬਾਤ ਕਰਨਾ ਬਹੁਤ ਮੁਸ਼ਕਲ ਹੈ, ਜੋ ਸਾਡੇ ਵਿਰੁੱਧ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਦਾ ਹੈ।

ਪਨਾਮਾ ਦੌਰੇ ‘ਤੇ ਹਨ ਵਿਦੇਸ਼ ਮੰਤਰੀ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਇਸ ਸਮੇਂ ਪਨਾਮਾ ਦੇ ਦੌਰੇ ‘ਤੇ ਹਨ ਅਤੇ ਮੰਗਲਵਾਰ ਨੂੰ ਪਨਾਮਾ ਸਿਟੀ ‘ਚ ਪਨਾਮਾ ਦੀ ਵਿਦੇਸ਼ ਮੰਤਰੀ ਜਨੈਨਾ ਤਿਵਾਨੇ ਨਾਲ ਕਈ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਤੋਂ ਬਾਅਦ ਦੋਵਾਂ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਜੈਸ਼ੰਕਰ ਪਾਕਿਸਤਾਨ ਨੂੰ ਲੈ ਕੇ ਜ਼ਿਆਦਾ ਬੋਲੇ।

ਸਾਂਝੇ ਤੌਰ ‘ਤੇ ਕੀਤੀ ਪ੍ਰੈੱਸ ਕਾਨਫਰੰਸ

ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਆਪਣੇ ਪਨਾਮਾ ਦੇ ਹਮਰੁਤਬਾ ਤਿਵਾਨੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਨੂੰ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੋਵੇਗਾ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਦਿਨ ਅਸੀਂ ਇਸ ਮੁਕਾਮ ‘ਤੇ ਪਹੁੰਚ ਜਾਵਾਂਗੇ।

ਤੇਜ਼ੀ ਨਾਲ ਉੱਭਰ ਰਹੀਆਂ ਭਾਰਤੀ ਫਾਰਮਾ ਕੰਪਨੀਆਂ

ਇਸ ਦੌਰਾਨ ਵਿਦੇਸ਼ ਮੰਤਰੀ ਨੇ ਦੱਸਿਆ ਕਿ ਭਾਰਤ ਅਤੇ ਪਨਾਮਾ (Panama) ਵਿਚਾਲੇ ਆਪਸੀ ਸਹਿਯੋਗ ਵਧਾਉਣ ਲਈ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਪਨਾਮਾ ਵਿੱਚ ਭਾਰਤ ਦਾ ਫਾਰਮਾਸਿਊਟੀਕਲ ਸਥਾਪਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜੈਸ਼ੰਕਰ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ ਭਾਰਤੀ ਫਾਰਮਾਸਿਊਟੀਕਲ ਕੰਪਨੀਆਂ ਦੁਨੀਆ ‘ਚ ਤੇਜ਼ੀ ਨਾਲ ਉਭਰੀਆਂ ਹਨ।

ਭਾਰਤ-ਪਨਾਮਾ ਰਵਾਇਤੀ ਤੌਰ ‘ਤੇ ਕਰੀਬੀ ਦੋਸਤ ਹਨ

ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਾਕਟਰ ਜੈਸ਼ੰਕਰ ਨੇ ਕਿਹਾ ਕਿ ਭਾਰਤ ਤੋਂ ਪਨਾਮਾ ‘ਚ ਆਉਣਾ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਭਾਰਤ-ਪਨਾਮਾ ਰਵਾਇਤੀ ਤੌਰ ‘ਤੇ ਬਹੁਤ ਕਰੀਬੀ ਦੋਸਤ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਾ ਦੁਨੀਆ ਪ੍ਰਤੀ ਇੱਕੋ ਜਿਹਾ ਨਜ਼ਰੀਆ ਹੈ। ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਡਾ. ਐੱਸ. ਜੈਸ਼ੰਕਰ ਨੇ ਪਨਾਮਾ ਦੇ ਸਿੰਕੋ ਡੀ ਮੇਓ ਸਕੁਏਅਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕੀਤਾ ਕਿ ਪਨਾਮਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਮਿਲ ਕੇ ਚੰਗਾ ਲੱਗਾ। ਇਹ ਲੋਕ ਦੋਹਾਂ ਦੇਸ਼ਾਂ ਵਿਚਾਲੇ ਪੁਲ ਦਾ ਕੰਮ ਕਰਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...