Foreign Minister : ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲੇ ਗੁਆਂਢੀ ਨਾਲ ਕੀ ਰਿਸ਼ਤਾ-ਜੈਸ਼ੰਕਰ ਪਨਾਮਾ ‘ਚ ਪਾਕਿਸਤਾਨ ‘ਤੇ ਵਰ੍ਹੇ
S Jaishankar on Pakistan: ਭਾਰਤ ਦੇ ਵਿਦੇਸ਼ ਮੰਤਰੀ ਪਨਾਮਾ ਦੌਰੇ ਤੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਇਹ ਮੰਨਦੇ ਹਾਂ ਕਿ ਉਨ੍ਹਾਂ ਨੂੰ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੋਵੇਗਾ। ਮੰਤਰੀ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦ ਤੇ ਕਾਬੂ ਨਹੀਂ ਪਾਉਂਦਾ ਉਸਦਾ ਨਾਲ ਕੋਈ ਗੱਲਬਾਤ ਨਹੀਂ ਹੋ ਸਕਦੀ।
ਪਨਾਮਾ ਸਿਟੀ। ਭਾਰਤ ਨੇ ਅੱਤਵਾਦ ਨੂੰ ਸ਼ਹਿ ਦੇਣ ਲਈ ਇੱਕ ਵਾਰ ਫਿਰ ਵਿਸ਼ਵ ਪੱਧਰ ‘ਤੇ ਪਾਕਿਸਤਾਨ (Pakistan) ਦੀ ਆਲੋਚਨਾ ਕੀਤੀ ਹੈ। ਦੱਖਣੀ ਅਮਰੀਕਾ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਪਨਾਮਾ ਦੇ ਹਮਰੁਤਬਾ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ‘ਤੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਸਾਡੇ ਲਈ ਅਜਿਹੇ ਗੁਆਂਢੀ ਨਾਲ ਗੱਲਬਾਤ ਕਰਨਾ ਬਹੁਤ ਮੁਸ਼ਕਲ ਹੈ, ਜੋ ਸਾਡੇ ਵਿਰੁੱਧ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਦਾ ਹੈ।
ਪਨਾਮਾ ਦੌਰੇ ‘ਤੇ ਹਨ ਵਿਦੇਸ਼ ਮੰਤਰੀ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਇਸ ਸਮੇਂ ਪਨਾਮਾ ਦੇ ਦੌਰੇ ‘ਤੇ ਹਨ ਅਤੇ ਮੰਗਲਵਾਰ ਨੂੰ ਪਨਾਮਾ ਸਿਟੀ ‘ਚ ਪਨਾਮਾ ਦੀ ਵਿਦੇਸ਼ ਮੰਤਰੀ ਜਨੈਨਾ ਤਿਵਾਨੇ ਨਾਲ ਕਈ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਤੋਂ ਬਾਅਦ ਦੋਵਾਂ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਜੈਸ਼ੰਕਰ ਪਾਕਿਸਤਾਨ ਨੂੰ ਲੈ ਕੇ ਜ਼ਿਆਦਾ ਬੋਲੇ।
ਸਾਂਝੇ ਤੌਰ ‘ਤੇ ਕੀਤੀ ਪ੍ਰੈੱਸ ਕਾਨਫਰੰਸ
ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਆਪਣੇ ਪਨਾਮਾ ਦੇ ਹਮਰੁਤਬਾ ਤਿਵਾਨੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਨੂੰ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੋਵੇਗਾ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਦਿਨ ਅਸੀਂ ਇਸ ਮੁਕਾਮ ‘ਤੇ ਪਹੁੰਚ ਜਾਵਾਂਗੇ।
ਤੇਜ਼ੀ ਨਾਲ ਉੱਭਰ ਰਹੀਆਂ ਭਾਰਤੀ ਫਾਰਮਾ ਕੰਪਨੀਆਂ
ਇਸ ਦੌਰਾਨ ਵਿਦੇਸ਼ ਮੰਤਰੀ ਨੇ ਦੱਸਿਆ ਕਿ ਭਾਰਤ ਅਤੇ ਪਨਾਮਾ (Panama) ਵਿਚਾਲੇ ਆਪਸੀ ਸਹਿਯੋਗ ਵਧਾਉਣ ਲਈ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਪਨਾਮਾ ਵਿੱਚ ਭਾਰਤ ਦਾ ਫਾਰਮਾਸਿਊਟੀਕਲ ਸਥਾਪਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜੈਸ਼ੰਕਰ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ ਭਾਰਤੀ ਫਾਰਮਾਸਿਊਟੀਕਲ ਕੰਪਨੀਆਂ ਦੁਨੀਆ ‘ਚ ਤੇਜ਼ੀ ਨਾਲ ਉਭਰੀਆਂ ਹਨ।
ਭਾਰਤ-ਪਨਾਮਾ ਰਵਾਇਤੀ ਤੌਰ ‘ਤੇ ਕਰੀਬੀ ਦੋਸਤ ਹਨ
ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਾਕਟਰ ਜੈਸ਼ੰਕਰ ਨੇ ਕਿਹਾ ਕਿ ਭਾਰਤ ਤੋਂ ਪਨਾਮਾ ‘ਚ ਆਉਣਾ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਭਾਰਤ-ਪਨਾਮਾ ਰਵਾਇਤੀ ਤੌਰ ‘ਤੇ ਬਹੁਤ ਕਰੀਬੀ ਦੋਸਤ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਾ ਦੁਨੀਆ ਪ੍ਰਤੀ ਇੱਕੋ ਜਿਹਾ ਨਜ਼ਰੀਆ ਹੈ। ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਡਾ. ਐੱਸ. ਜੈਸ਼ੰਕਰ ਨੇ ਪਨਾਮਾ ਦੇ ਸਿੰਕੋ ਡੀ ਮੇਓ ਸਕੁਏਅਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕੀਤਾ ਕਿ ਪਨਾਮਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਮਿਲ ਕੇ ਚੰਗਾ ਲੱਗਾ। ਇਹ ਲੋਕ ਦੋਹਾਂ ਦੇਸ਼ਾਂ ਵਿਚਾਲੇ ਪੁਲ ਦਾ ਕੰਮ ਕਰਦੇ ਹਨ।