ਗੈਰ-ਕਾਨੂੰਨੀ ਭਾਰਤੀਆਂ ਖਿਲਾਫ ਅਮਰੀਕਾ ਦਾ ਐਕਸ਼ਨ, ਗੁਰਦੁਆਰਿਆਂ ਵਿੱਚ ਵੜ੍ਹ ਕੇ ਤਲਾਸ਼ੀ ਲੈ ਰਹੇ ਸੁਰੱਖਿਆ ਏਜੰਟ, ਭੜਕੇ ਸਿੱਖ
US Security Force in Gurudwaras: ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਵਾਅਦਾ ਕੀਤਾ ਸੀ। ਅਮਰੀਕਾ ਨੇ ਭਾਰਤ ਨੂੰ ਲਗਭਗ 18 ਹਜ਼ਾਰ ਭਾਰਤੀਆਂ ਦੀ ਸੂਚੀ ਸੌਂਪੀ ਹੈ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ। ਅਮਰੀਕਾ ਨੇ ਸਾਰੇ ਦੇਸ਼ਾਂ ਨੂੰ ਆਪਣੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ਵਿੱਚ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਭਰ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੱਭ ਕੇ ਬਾਹਰ ਕੱਢ ਰਹੇ ਹਨ। ਸੋਮਵਾਰ ਨੂੰ, ਅਮਰੀਕੀ ਸੁਰੱਖਿਆ ਏਜੰਟ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਭਾਲ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਵਿੱਚ ਪਹੁੰਚੇ। ਇਹ ਕਾਰਵਾਈ ਬਾਈਡਨ ਦੀ ਉਸ ਨੀਤੀ ਨੂੰ ਰੱਦ ਕਰਨ ਤੋਂ ਬਾਅਦ ਕੀਤੀ ਗਈ ਹੈ ਜੋ ਪੂਜਾ ਸਥਾਨਾਂ ਸਮੇਤ”ਸੰਵੇਦਨਸ਼ੀਲ” ਖੇਤਰਾਂ ਵਿੱਚ ਜਾਂ ਉਸ ਦੇ ਨੇੜੇ-ਤੇੜੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਜਾਣ ਤੋਂ ਰੋਕਦੀ ਹੈ।
ਪ੍ਰੈਸ ਟਰੱਸਟ ਆਫ਼ ਇੰਡੀਆ (ਪੀਟੀਆਈ) ਦੀ ਇੱਕ ਰਿਪੋਰਟ ਦੇ ਅਨੁਸਾਰ, ਗ੍ਰਹਿ ਸੁਰੱਖਿਆ ਵਿਭਾਗ ਦੇ ਅਧਿਕਾਰੀ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖ ਵੱਖਵਾਦੀ ਅਤੇ ਗੈਰ-ਕਾਨੂੰਨੀ ਪ੍ਰਵਾਸੀ ਇਨ੍ਹਾਂ ਧਾਰਮਿਕ ਸਥਾਨਾਂ ਦੀ ਵਰਤੋਂ ਕਰ ਰਹੇ ਹਨ।
ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਐਕਸ਼ਨ ਦੀ ‘ਕਸਮ’
ਡੋਨਾਲਡ ਟਰੰਪ ਦੇ ਸੰਯੁਕਤ ਰਾਜ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ, ਕਾਰਜਕਾਰੀ ਗ੍ਰਹਿ ਸੁਰੱਖਿਆ ਸਕੱਤਰ ਬੈਂਜਾਮਿਨ ਹਫਮੈਨ ਨੇ ਬਾਈਡਨ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਗ੍ਰਹਿ ਸੁਰੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਕਿਹਾ, “ਅਪਰਾਧੀ ਹੁਣ ਗ੍ਰਿਫ਼ਤਾਰੀ ਤੋਂ ਬਚਣ ਲਈ ਅਮਰੀਕਾ ਦੇ ਸਕੂਲਾਂ ਅਤੇ ਚਰਚਾਂ ਵਿੱਚ ਲੁਕ ਨਹੀਂ ਸਕਣਗੇ।” ਟਰੰਪ ਪ੍ਰਸ਼ਾਸਨ ਸਾਡੇ ਬਹਾਦਰ ਕਾਨੂੰਨ ਲਾਗੂ ਕਰਨ ਵਾਲਿਆਂ ਦੇ ਹੱਥ ਨਹੀਂ ਬੰਨ੍ਹੇਗਾ।
ਟਰੰਪ ਨੇ ਚੋਣ ਪ੍ਰਚਾਰ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਵਾਅਦਾ ਕੀਤਾ ਸੀ। ਅਮਰੀਕਾ ਨੇ ਭਾਰਤ ਨੂੰ ਲਗਭਗ 18 ਹਜ਼ਾਰ ਭਾਰਤੀਆਂ ਦੀ ਸੂਚੀ ਸੌਂਪੀ ਹੈ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ। ਅਮਰੀਕਾ ਨੇ ਸਾਰੇ ਦੇਸ਼ਾਂ ਨੂੰ ਆਪਣੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ਵਿੱਚ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।
ਸਿੱਖਾਂ ਵਿੱਚ ਵਧੀ ਨਰਾਜ਼ਗੀ
ਕੁਝ ਸਿੱਖ ਸੰਗਠਨਾਂ ਨੇ ਇਸ ਕਦਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੇ ਵਿਸ਼ਵਾਸ ਦੀ ਪਵਿੱਤਰਤਾ ਲਈ ਖ਼ਤਰਾ ਹੈ। ਇੱਕ ਬਿਆਨ ਵਿੱਚ, ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ (SALDAF) ਨੇ ਇੱਕ ਬਿਆਨ ਵਿੱਚ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ, ਜਿਨ੍ਹਾਂ ਵਿੱਚ ਪੂਜਾ ਸਥਾਨ ਵਰਗੇ “ਸੰਵੇਦਨਸ਼ੀਲ ਖੇਤਰਾਂ” ਦੀ ਪਛਾਣ ਕੀਤੀ ਗਈ ਸੀ, ਜਿੱਥੇ ਇਮੀਗ੍ਰੇਸ਼ਨ ਲਾਗੂ ਕਰਨ ਦੀਆਂ ਕਾਰਵਾਈਆਂ ਪਹਿਲਾਂ ਵਰਜਿਤ ਸਨ।