AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮੀਰਾਂ ਨੂੰ ਮੁਫਤ ਦੀਆਂ ਰੇਵੜੀਆਂ ਵੰਡਣਾ ਬੰਦ ਕਰੋ! ਟੈਕਸ ਵਧਾਓ, ਪਾਕਿਸਤਾਨ ਨੂੰ IMF ਦੀ ਸਲਾਹ

ਆਈਐਮਐਫ ਵਾਰ-ਵਾਰ ਪਾਕਿਸਤਾਨ ਨੂੰ ਟੈਕਸ ਵਧਾਉਣ ਅਮੀਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਬੰਦ ਕਰਨ ਦੀ ਸਲਾਹ ਦੇ ਰਿਹਾ ਹੈ।

ਅਮੀਰਾਂ ਨੂੰ ਮੁਫਤ ਦੀਆਂ ਰੇਵੜੀਆਂ ਵੰਡਣਾ ਬੰਦ ਕਰੋ! ਟੈਕਸ ਵਧਾਓ, ਪਾਕਿਸਤਾਨ ਨੂੰ IMF ਦੀ ਸਲਾਹ
ਅਮੀਰਾਂ ਨੂੰ ਮੁਫਤ ਦੀਆਂ ਰੇਵੜੀਆਂ ਵੰਡਣਾ ਬੰਦ ਕਰੋ! ਟੈਕਸ ਵਧਾਓ, ਪਾਕਿਸਤਾਨ ਨੂੰ IMF ਦੀ ਸਲਾਹ। IMF advise to Pakistan Government on Subsidy
kusum-chopra
| Updated On: 20 Feb 2023 13:19 PM IST
Share
ਪਾਕਿਸਤਾਨ ਦੀ ਦੁਰਦਸ਼ਾਤੇ ਲੱਗਦਾ ਹੈ ਕਿ ਆਈਐਮਐਫ ਨੂੰ ਵੀ ਤਰਸ ਆ ਰਿਹਾ ਹੈ। ਇਸੇ ਲਈ ਉਹ ਵਾਰ-ਵਾਰ ਇਸ ਦੇਸ਼ ਨੂੰ ਗਰੀਬੀ ਤੋਂ ਬਾਹਰ ਆਉਣ ਦਾ ਸੁਝਾਅ ਦੇ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਪੈਸੇ ਦੇਣ ਲਈ ਰਾਜ਼ੀ ਨਹੀਂ ਹੋਇਆ ਹੈ। ਪਾਕਿਸਤਾਨ ‘ਤੇ ਪਹਿਲਾਂ ਹੀ ਇੰਨਾ ਕਰਜ਼ਾ ਬਕਾਇਆ ਹੈ, ਅਜਿਹੇ ‘ਚ ਕੌਣ ਫਿਰ ਤੋਂ ਪੈਸਾ ਦੇਣ ਨੂੰ ਤਿਆਰ ਹੋਵੇਗਾ। ਆਈਐਮਐਫ ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ ਨੇ ਸਰਕਾਰ ਨੂੰ ਕੁਝ ਉਪਾਅ ਦੱਸੇ ਹਨ। ਉਨ੍ਹਾਂ ਕਿਹਾ ਹੈ ਕਿ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜ਼ਿਆਦਾ ਕਮਾਈ ਕਰਨ ਵਾਲੇ ਲੋਕ ਟੈਕਸ ਅਦਾ ਕਰਨ। ਉਨ੍ਹਾਂ ਕਿਹਾ ਕਿ ਅਮੀਰਾਂ ਲਈ ਟੈਕਸ ਵਧਾਓ। ਸਿਰਫ਼ ਗਰੀਬਾਂ ਨੂੰ ਹੀ ਸਬਸਿਡੀ ਮਿਲੇ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਨੇ ਇਹ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਪਾਕਿਸਤਾਨ ਇਕ ਦੇਸ਼ ਦੇ ਤੌਰ ‘ਤੇ ਕੰਮ ਕਰਨਾ ਚਾਹੁੰਦਾ ਹੈ, ਤਾਂ ਅਜਿਹਾ ਕਰਨਾ ਜਰੂਰੀ ਹੈ। ਪਾਕਿਸਤਾਨ ਨੂੰ ਸਖ਼ਤ ਕਦਮ ਚੁੱਕਣੇ ਹੋਣਗੇ- ਆਈਐਮਐਫ ਆਈਐਮਐਫ ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ ਨੇ ਜਰਮਨੀ ਵਿੱਚ ਮਿਊਨਿਖ ਸੁਰੱਖਿਆ ਕਾਨਫਰੰਸ ਦੇ ਦੌਰਾਨ ਡਾਇ ਵੇਲੇ ਨਾਲ ਇੱਕ ਇੰਟਰਵਿਊ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅਜਿਹੀ ਖ਼ਤਰਨਾਕ ਸਥਿਤੀ ਤੋਂ ਬਚਣ ਲਈ ਜਿੱਥੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ, ਉੱਥੇ ਹੀ ਕਰਜ਼ੇ ਦਾ ਪੁਨਰਗਠਨ ਕਰਨ ਦੀ ਲੋੜ ਹੈ, ।

ਗਰੀਬਾਂ ਨੂੰ ਬਚਾਉਣਾ ਚਾਹੁੰਦਾ ਹੈ ਆਈਐਮਐਫ

ਡਾਨ ਮੁਤਾਬਕ ਉਨ੍ਹਾਂ ਕਿਹਾ, “ਆਈਐਮਐਫ ਪਾਕਿਸਤਾਨ ਦੇ ਗਰੀਬ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ, ਪਰ ਅਮੀਰਾਂ ਨੂੰ ਸਬਸਿਡੀ ਦਾ ਲਾਭ ਨਹੀਂ ਮਿਲਣਾ ਚਾਹੀਦਾ।” ਸਬਸਿਡੀ ਗਰੀਬਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ, ਅਸੀਂ ਜੋ ਮੰਗਾਂ ਕਰ ਰਹੇ ਹਾਂ ਉਹ ਪਾਕਿਸਤਾਨ ਨੂੰ ਇੱਕ ਦੇਸ਼ ਵਜੋਂ ਕੰਮ ਕਰਨ ਦੇ ਯੋਗ ਬਣਾਉਣ ਲਈ ਜਰੂਰੀ ਹਨ। ਉਸ ਨੂੰ ਅਜਿਹੀ ਖ਼ਤਰਨਾਕ ਸਥਿਤੀ ਵਿੱਚ ਪੈਣ ਤੋਂ ਬਚਣਾ ਚਾਹੀਦਾ ਹੈ ਜਿੱਥੇ ਕਰਜ਼ੇ ਦਾ ਪੁਨਰਗਠਨ ਕਰਨ ਦੀ ਲੋੜ ਪਵੇ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਜਨਤਕ ਜਾਂ ਨਿੱਜੀ ਖੇਤਰ ਵਿੱਚ ਚੰਗੀ ਕਮਾਈ ਕਰ ਰਹੇ ਹਨ, ਉਨ੍ਹਾਂ ਨੂੰ ਆਰਥਿਕਤਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਪਾਕਿਸਤਾਨ ਦੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ

ਮੇਰਾ ਦਿਲ ਪਾਕਿਸਤਾਨ ਦੇ ਲੋਕਾਂ ਪ੍ਰਤੀ ਹੈ। ਉਹ ਹੜ੍ਹਾਂ ਨਾਲ ਤਬਾਹ ਹੋ ਗਏ ਹਨ, ਜਿਸ ਨਾਲ ਦੇਸ਼ ਦੀ ਇੱਕ ਤਿਹਾਈ ਆਬਾਦੀ ਪ੍ਰਭਾਵਿਤ ਹੋਈ ਹੈ । ਅਸੀਂ ਦੋ ਗੱਲਾਂ ‘ਤੇ ਜ਼ੋਰ ਦੇ ਰਹੇ ਹਾਂ। ਸਭ ਤੋਂ ਪਹਿਲਾਂ, ਟੈਕਸ ਮਾਲੀਆ ਵਧਾਉਣਾ, ਕਿਉਂਕਿ ਜਿਹੜੇ ਲੋਕ ਜਨਤਕ ਜਾਂ ਨਿੱਜੀ ਖੇਤਰਾਂ ਵਿੱਚ ਚੰਗਾ ਪੈਸਾ ਕਮਾ ਰਹੇ ਹਨ, ਉਨ੍ਹਾਂ ਨੂੰ ਆਰਥਿਕਤਾ ਵਿੱਚ ਯੋਗਦਾਨ ਪਾਉਣ ਦੀ ਜਰੂਰਤ ਹੈ। ਨੰਬਰ ਦੋ, ਸਬਸਿਡੀ ਸਿਰਫ਼ ਉਨ੍ਹਾਂ ਲੋਕਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੂੰ ਇਸਦੀ ਅਸਲ ਲੋੜ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਕਿ ਨਾ ਹੋਵੇ ਕਿ ਅਮੀਰਾਂ ਨੂੰ ਸਬਸਿਡੀ ਨਾਲ ਫਾਇਦਾ ਹੋਵੇ ।

ਅੱਜ ਸਰਕਾਰ ਪਾਸ ਕਰੇਗੀ ਬਜਟ

200 ਮਿਲੀਅਨ ਤੋਂ ਵੱਧ ਦੀ ਆਬਾਦੀ ਵਿੱਚੋਂ, ਸਿਰਫ 3.5 ਮਿਲੀਅਨ ਹੀ ਰਿਟਰਨ ਫਾਈਲਰ ਹਨ। ਸਰਕਾਰ ਆਈਐਮਐਫ ਦੁਆਰਾ ਸੁਝਾਏ ਗਏ ਉਪਾਵਾਂ ਨੂੰ ਲਾਗੂ ਕਰ ਰਹੀ ਹੈ। ਸਰਕਾਰ ਵੱਲੋਂ ਮਿੰਨੀ-ਬਜਟ ਦੀ ਉਮੀਦ ਕੀਤੀ ਜਾ ਰਹੀ ਸੀ, ਜਿਸ ਵਿੱਚ 170 ਬਿਲੀਅਨ ਰੁਪਏ ਦਾ ਵਾਧੂ ਟੈਕਸ ਲਗਾਇਆ ਜਾਵੇਗਾ। ਸੋਮਵਾਰ (ਅੱਜ) ਨੂੰ ਨੈਸ਼ਨਲ ਅਸੈਂਬਲੀ ਵੱਲੋਂ ਪਾਸ ਕੀਤਾ ਜਾਵੇਗਾ। ਆਈਐਮਐਫ ਗਰਾਮ ਤਹਿਤ ਸਰਕਾਰ ਨੇ ਪਾਵਰ ਸੈਕਟਰ ਸਬਸਿਡੀ ਖਤਮ ਕਰਕੇ ਕਿਸਾਨ ਪੈਕੇਜ ਖਤਮ ਕਰ ਦਿੱਤਾ ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...