ਕੀ ਜੇਲ੍ਹ ‘ਚ ਖ਼ਤਮ ਹੋ ਜਾਵੇਗੀ ਇਮਰਾਨ ਖਾਨ ਦੀਆਂ ਅੱਖਾਂ ਦੀ ਰੋਸ਼ਨੀ? ਜਾਣੋ ਇਸ ਗੰਭੀਰ ਬਿਮਾਰੀ ਬਾਰੇ

Published: 

29 Jan 2026 19:54 PM IST

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਟੀ.ਆਈ. (PTI) ਦੇ ਮੁਖੀ ਇਮਰਾਨ ਖਾਨ ਦੀਆਂ ਜੇਲ੍ਹ ਵਿੱਚ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। 73 ਸਾਲਾ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਿਆਦਾਤਰ ਸਮਾਂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।

ਕੀ ਜੇਲ੍ਹ ਚ ਖ਼ਤਮ ਹੋ ਜਾਵੇਗੀ ਇਮਰਾਨ ਖਾਨ ਦੀਆਂ ਅੱਖਾਂ ਦੀ ਰੋਸ਼ਨੀ? ਜਾਣੋ ਇਸ ਗੰਭੀਰ ਬਿਮਾਰੀ ਬਾਰੇ

ਕੀ ਜੇਲ੍ਹ 'ਚ ਖ਼ਤਮ ਹੋ ਜਾਵੇਗੀ ਇਮਰਾਨ ਖਾਨ ਦੀਆਂ ਅੱਖਾਂ ਦੀ ਰੋਸ਼ਨੀ? ਜਾਣੋ

Follow Us On

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਟੀ.ਆਈ. (PTI) ਦੇ ਮੁਖੀ ਇਮਰਾਨ ਖਾਨ ਦੀਆਂ ਜੇਲ੍ਹ ਵਿੱਚ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। 73 ਸਾਲਾ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਿਆਦਾਤਰ ਸਮਾਂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।

ਇਮਰਾਨ ਖਾਨ ਦੇ ਵਕੀਲਾਂ ਅਤੇ ਪਾਰਟੀ ਨੇਤਾਵਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਨੂੰ ਆਪਣੇ ਨੇਤਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਹੁਕਮ ਦਿੱਤੇ ਸਨ ਕਿ ਪਰਿਵਾਰ ਅਤੇ ਵਕੀਲ ਹਫ਼ਤੇ ਵਿੱਚ ਦੋ ਵਾਰ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ, ਪਰ ਇਸ ਦੇ ਬਾਵਜੂਦ ਇਮਰਾਨ ਖਾਨ ਪਿਛਲੇ ਲਗਭਗ 100 ਦਿਨਾਂ ਤੋਂ ਆਪਣੇ ਵਕੀਲਾਂ ਨੂੰ ਨਹੀਂ ਮਿਲ ਸਕੇ ਹਨ।

ਪਰਿਵਾਰ ਅਤੇ ਪਾਰਟੀ ਵੱਲੋਂ ਤਿੱਖਾ ਵਿਰੋਧ

ਇਸ ਸਥਿਤੀ ਦੇ ਵਿਰੋਧ ਵਿੱਚ ਇਮਰਾਨ ਖਾਨ ਦੀਆਂ ਭੈਣਾਂ, ਵਕੀਲ ਅਤੇ ਪਾਰਟੀ ਦੇ ਉੱਚ ਆਗੂ ਲਗਾਤਾਰ ਜੇਲ੍ਹ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕਣ ਲਈ ਪਾਕਿਸਤਾਨੀ ਪੁਲਿਸ ਵੱਲੋਂ ਕਈ ਵਾਰ ਅੱਥੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਪਾਣੀ ਦੀਆਂ ਬੌਛਾਰਾਂ ਦੀ ਵਰਤੋਂ ਕੀਤੀ ਗਈ।

ਪੀ.ਟੀ.ਆਈ. ਦੇ ਪ੍ਰਧਾਨ ਗੋਹਰ ਅਲੀ ਖਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਮਰਾਨ ਖਾਨ ਨੂੰ ਨਾ ਤਾਂ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਡਾਕਟਰਾਂ ਨੂੰ ਉਨ੍ਹਾਂ ਤੱਕ ਪਹੁੰਚਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਨੂੰ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਮੌਲਿਕ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਕਰਾਰ ਦਿੱਤਾ ਹੈ।

ਕਦੋਂ ਤੋਂ ਜੇਲ੍ਹ ਵਿੱਚ ਬੰਦ ਹਨ ਇਮਰਾਨ ਖਾਨ?

ਜ਼ਿਕਰਯੋਗ ਹੈ ਕਿ ਇਮਰਾਨ ਖਾਨ 2018 ਤੋਂ 2022 ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਸਨ। ਉਨ੍ਹਾਂ ਨੂੰ ਅਵਿਸ਼ਵਾਸ ਮਤੇ ਰਾਹੀਂ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਗਸਤ 2023 ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਉਹ ਭ੍ਰਿਸ਼ਟਾਚਾਰ ਅਤੇ ਸਰਕਾਰੀ ਭੇਦ (Official Secrets Act) ਨਾਲ ਜੁੜੇ ਕਈ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਹਨ। ਜਨਵਰੀ 2025 ਵਿੱਚ ਉਨ੍ਹਾਂ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਵੀ ਜੇਲ੍ਹ ਵਿੱਚ ਬੰਦ ਹਨ।