Khan in Trouble : ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
Pak News: ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਅਤੇ ਬੈਂਕਿੰਗ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਨਿਆਂਇਕ ਅਹਾਤੇ ਵਿੱਚ ਪੇਸ਼ ਹੋਣ ਤੋਂ ਬਾਅਦ ਅੰਤ੍ਰਿਮ ਜ਼ਮਾਨਤ ਦੇ ਦਿੱਤੀ।
ਦੁਨੀਆ ਦੀ ਖਬਰ: ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਮਰਾਨ ਖਾਨ ਨੂੰ ਵੱਡਾ ਝਟਕਾ ਦਿੰਦੇ ਹੋਏ ਇਸਲਾਮਾਬਾਦ ਦੀ ਸੈਸ਼ਨ ਕੋਰਟ ਨੇ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।
ਇਮਰਾਨ ਖਾਨ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਇਸਲਾਮਾਬਾਦ ਦੀ ਸੈਸ਼ਨ ਕੋਰਟ ਨੇ ਇਮਰਾਨ ਖਾਨ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਕੇਸ ਦੀ ਸੁਣਵਾਈ ਕਰ ਰਹੇ ਵਧੀਕ ਸੈਸ਼ਨ ਜੱਜ ਜ਼ਫਰ ਇਕਬਾਲ ਨੇ ਇਹ ਫੈਸਲਾ ਸੁਣਾਇਆ। ਜਾਣਕਾਰੀ ਮੁਤਾਬਕ ਇਮਰਾਨ ਖਾਨ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਸੁਰੱਖਿਆਤਮਕ ਜ਼ਮਾਨਤ ਲਈ ਇਸਲਾਮਾਬਾਦ ਹਾਈ ਕੋਰਟ ਦਾ ਰੁਖ ਕਰਨਗੇ। ਹਾਲਾਂਕਿ, ਇਸ ਦੌਰਾਨ ਪੁਲਿਸ ਨੇ ਇਮਰਾਨ ਖਾਨ ਦੀ ਕਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਮੁੱਖ ਗੇਟ ‘ਤੇ ਰੋਕ ਲਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ