AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

India ਅਮਰੀਕਾ ਦੀ ਸਭ ਤੋਂ ਵੱਡੀ ਤਰਜੀਹ ਹੈ! ਇਸ ਸਾਲ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰੇਗਾ

US Visa: ਅਮਰੀਕਾ ਜਾਣ ਦੇ ਚਾਹਵਾਨ ਭਾਰਤੀਆਂ ਲਈ ਖੁਸ਼ਖਬਰੀ ਹੈ। ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਵੀਜ਼ਾ ਜਾਰੀ ਕਰੇਗਾ। ਪੂਰੀ ਖਬਰ ਪੜ੍ਹੋ।

India ਅਮਰੀਕਾ ਦੀ ਸਭ ਤੋਂ ਵੱਡੀ ਤਰਜੀਹ ਹੈ! ਇਸ ਸਾਲ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰੇਗਾ
tv9-punjabi
| Published: 22 Apr 2023 23:49 PM IST
Share
US Visa News: ਅਮਰੀਕਾ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ ਹੈ। ਅਮਰੀਕਾ (America) ਨੇ ਕਿਹਾ ਹੈ ਕਿ ਉਹ ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਵੀਜ਼ਾ ਜਾਰੀ ਕਰੇਗਾ। ਇਹ ਬਿਆਨ ਬਿਡੇਨ ਪ੍ਰਸ਼ਾਸਨ ਲਈ ਕੰਮ ਕਰ ਰਹੇ ਸੀਨੀਅਰ ਅਧਿਕਾਰੀ ਡੋਨਾਲਡ ਲੂ ਨੇ ਦਿੱਤਾ ਹੈ। ਡੋਨਾਲਡ ਲੂ ਅਮਰੀਕਾ ਦੀ ਤਰਫੋਂ ਦੱਖਣੀ ਏਸ਼ੀਆ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵੀਜ਼ਾ ਜਾਰੀ ਕਰਨ ਲਈ ਕੰਮ ਕਰ ਰਿਹਾ ਹੈ। ਰਾਸ਼ਟਰਪਤੀ ਬਾਈਡਨ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਇਸ ਸਾਲ ਗਰਮੀਆਂ ਤੱਕ ਸਾਰੇ ਭਾਰਤੀ ਵਿਦਿਆਰਥੀਆਂ (Indian Students) ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰ ਲਵਾਂਗੇ, ਤਾਂ ਜੋ ਉਹ ਸਤੰਬਰ ਵਿੱਚ ਆਪਣੇ ਕਾਲਜ ਵਿੱਚ ਦਾਖਲਾ ਲੈ ਸਕਣ। ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਅਸਿਸਟੈਂਟ ਸੈਕਟਰੀ ਆਫ ਸਟੇਟ ਡੋਨਾਲਡ ਲੂ ਦਾ ਵੀ ਕਹਿਣਾ ਹੈ ਕਿ ਅਸੀਂ ਕਾਮਿਆਂ ਲਈ ਵੀਜ਼ੇ ਨੂੰ ਪਹਿਲ ਦੇਵਾਂਗੇ, ਕਿਉਂਕਿ ਇਹ ਅਮਰੀਕੀ ਅਤੇ ਭਾਰਤੀ ਅਰਥਵਿਵਸਥਾ ਦੋਵਾਂ ਲਈ ਬਹੁਤ ਮਹੱਤਵਪੂਰਨ ਹੈ।

ਐਚ-1ਬੀ ਅਤੇ ਐਲ ਵੀਜ਼ਾ ਦੀ ਮੰਗ ਕਰ ਰਹੇ ਹਨਭਾਰਤੀ

ਭਾਰਤ ਵਿੱਚ ਆਈਟੀ ਦੀ ਪੜ੍ਹਾਈ ਕਰ ਰਹੇ ਲੋਕ H-1B ਅਤੇ L ਵੀਜ਼ਾ ਦੀ ਮੰਗ ਕਰ ਰਹੇ ਹਨ। ਅਮਰੀਕਾ ਦੀਆਂ ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ (China) ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਨ ਲਈ H-1B ਅਤੇ L ਵੀਜ਼ਾ ‘ਤੇ ਨਿਰਭਰ ਕਰਦੀਆਂ ਹਨ। ਅਮਰੀਕਾ ‘ਚ ਪੜ੍ਹਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਮਾਮਲੇ ‘ਚ ਭਾਰਤ ਦਾ ਨਾਂਅ ਦੂਜੇ ਨੰਬਰ ‘ਤੇ ਹੈ।

ਅਮਰੀਕਾ ਨੇ ਵੇਟਿੰਗ ਟਾਈਮ ਘਟਾਇਆ

ਅਮਰੀਕਾ ਨੇ ਵੀਜ਼ਾ ਲਈ ਉਡੀਕ ਸਮਾਂ ਕਾਫੀ ਘਟਾ ਦਿੱਤਾ ਹੈ। ਹਾਲਾਂਕਿ, ਪਹਿਲੀ ਵਾਰ ਵੀਜ਼ਾ ਲਈ ਅਪਲਾਈ ਕਰਨ ਵਾਲੇ ਲੋਕਾਂ ਨੂੰ ਅਜੇ ਵੀ ਇੱਕ ਸਾਲ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਖਾਸ ਕਰਕੇ ਕਾਰੋਬਾਰ ਅਤੇ ਸੈਰ-ਸਪਾਟੇ ਲਈ ਜਾਣ ਵਾਲੇ ਲੋਕਾਂ ਦੀ ਵੋਟਿੰਗ ਦਾ ਸਮਾਂ ਬਹੁਤ ਲੰਬਾ ਹੈ।

ਵੀਜ਼ਾ ਦੇਣ ਦੀ ਪ੍ਰਕਿਰਿਆ ‘ਚ ਅਮਰੀਕਾ ਨੇ ਤੇਜ਼ੀ ਦਿਖਾਈ

ਮਹੱਤਵਪੂਰਨ ਗੱਲ ਇਹ ਹੈ ਕਿ ਸਮੇਂ ਦੇ ਨਾਲ ਜਿਵੇਂ-ਜਿਵੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਮਜ਼ਬੂਤ ​​ਹੋਏ ਹਨ, ਅਮਰੀਕਾ ਨੇ ਵੀਜ਼ਾ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਦਿਖਾਈ ਹੈ। ਅਮਰੀਕੀ ਦੂਤਘਰ ਨੇ ਇਸ ਸਾਲ ਮਾਰਚ ‘ਚ ਦੱਸਿਆ ਸੀ ਕਿ ਸਾਲ 2022 ‘ਚ ਅਮਰੀਕੀ ਵਿਦੇਸ਼ ਵਿਭਾਗ ਨੇ ਦੁਨੀਆ ਭਰ ‘ਚ ਲਗਭਗ 9 ਮਿਲੀਅਨ ਗੈਰ-ਪ੍ਰਵਾਸੀ ਵੀਜ਼ਾ ਅਰਜ਼ੀਆਂ ‘ਤੇ ਕਾਰਵਾਈ ਕੀਤੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...