ਕੈਨੇਡਾ ਨਾਲ ਸਬੰਧਾਂ ‘ਚ ਵਧਿਆ ਤਨਾਅ, ਭਾਰਤ ਨੇ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਇਆ – Punjabi News

ਕੈਨੇਡਾ ਨਾਲ ਸਬੰਧਾਂ ‘ਚ ਵਧਿਆ ਤਨਾਅ, ਭਾਰਤ ਨੇ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਇਆ

Updated On: 

14 Oct 2024 20:42 PM

India- Canada Relation: ਭਾਰਤ ਸਰਕਾਰ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ, ਡਿਪਲੋਮੈਟਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਟਰੂਡੋ ਸਰਕਾਰ ਦੀਆਂ ਨੀਤੀਆਂ ਕਾਰਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲਗਾਤਾਰ ਖਤਰਾ ਬਣਿਆ ਹੋਇਆ ਹੈ, ਜਿਸ ਕਾਰਨ ਭਾਰਤ ਸਰਕਾਰ ਨੇ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਪਛਾਣੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।

ਕੈਨੇਡਾ ਨਾਲ ਸਬੰਧਾਂ ਚ ਵਧਿਆ ਤਨਾਅ, ਭਾਰਤ ਨੇ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਇਆ
Follow Us On

India-Canada Relation: ਭਾਰਤ ਸਰਕਾਰ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ, ਡਿਪਲੋਮੈਟਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਵੱਡਾ ਫੈਸਲਾ ਲਿਆ ਹੈ। ਵਿਦੇਸ਼ ਮੰਤਰਾਲੇ (MEA) ਨੇ ਇਸ ‘ਤੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕੈਨੇਡਾ ‘ਚ ਵਧਦੇ ਕੱਟੜਵਾਦ ਅਤੇ ਹਿੰਸਾ ਦੇ ਮਾਹੌਲ ਨੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਗੰਭੀਰ ਖਤਰੇ ‘ਚ ਪਾ ਦਿੱਤਾ ਹੈ। ਟਰੂਡੋ ਸਰਕਾਰ ਦੀਆਂ ਨੀਤੀਆਂ ਕਾਰਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲਗਾਤਾਰ ਖਤਰਾ ਬਣਿਆ ਹੋਇਆ ਹੈ, ਜਿਸ ਕਾਰਨ ਭਾਰਤ ਸਰਕਾਰ ਨੇ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਪਛਾਣੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।

ਸਰਕਾਰ ਦਾ ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅਪੂਰਨ ਸਬੰਧਾਂ ਦੀ ਸਥਿਤੀ ਬਣੀ ਹੋਈ ਹੈ। ਅਜੋਕੇ ਸਮੇਂ ਵਿੱਚ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਵਿਵਾਦ ਵੱਧ ਗਿਆ ਹੈ ਅਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਰਹੀ ਹੈ। ਭਾਰਤ ਨੇ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨੂੰ ਨਜ਼ਰਅੰਦਾਜ਼ ਕਰਨਾ ਅਸੰਭਵ ਹੈ।

ਜਾਣੋ ਪੂਰਾ ਮਾਮਲਾ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਕੈਨੇਡਾ ਤੋਂ ਇਕ ਕੂਟਨੀਤਕ ਸੰਦੇਸ਼ ਮਿਲਿਆ ਹੈ, ਜਿਸ ਵਿਚ ਕੈਨੇਡਾ ਵਿਚ ਮੌਜੂਦ ਭਾਰਤੀ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਨੂੰ ਇਕ ਮਾਮਲੇ ਵਿਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਕਰਾਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੈਨੇਡੀਅਨ ਸਰਕਾਰ ਇਸ ਮਾਮਲੇ ਵਿਚ ਭਾਰਤੀ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਨੂੰ ਸ਼ੱਕੀ ਮੰਨ ਰਹੀ ਹੈ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਉਸ ਨੂੰ ਕਿਸ ਮਾਮਲੇ ‘ਚ ਸ਼ੱਕੀ ਮੰਨਿਆ ਗਿਆ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਇਹ ਪੂਰਾ ਮਾਮਲਾ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜਿਆ ਹੋਇਆ ਹੈ।

ਭਾਰਤ ਦਾ ਕੈਨੇਡਾ ਨੂੰ ਜਵਾਬ

ਕੈਨੇਡਾ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਭਾਰਤ ਨੇ ਕੈਨੇਡਾ ਨੂੰ ਖੂਬ ਝਿੜਕਿਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੂਡੋ ਸਰਕਾਰ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਬੇਤੁਕਾ ਕਰਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਟਰੂਡੋ ‘ਤੇ ਸਿਆਸੀ ਏਜੰਡਾ ਰੱਖਣ ਅਤੇ ਭਾਰਤ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਟਰੂਡੋ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਕਰਕੇ ਇਹ ਸਭ ਕਰ ਰਹੀ ਹੈ।

Exit mobile version