ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Amritpal Singh Case: ਸਨਸਨੀਖੇਜ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ – ਪੁਲਿਸ ਐਕਸ਼ਨ ‘ਤੇ ਬੋਲੇ ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨਰ

Vikran Doraiswami ਨੇ ਪੰਜਾਬ ਦੇ ਹਾਲਾਤ ਬਾਰੇ ਇਹ ਵੀ ਦੱਸਿਆ ਕਿ 'ਸਾਰੀਆਂ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਚਾਲੂ ਹਨ। ਮੋਬਾਈਲ-ਇੰਟਰਨੈੱਟ ਮੰਗਲਵਾਰ ਦੁਪਹਿਰ ਨੂੰ ਹੀ ਬਹਾਲ ਹੋ ਗਿਆ ਸੀ।

Amritpal Singh Case: ਸਨਸਨੀਖੇਜ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ - ਪੁਲਿਸ ਐਕਸ਼ਨ 'ਤੇ ਬੋਲੇ ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨਰ
Follow Us
tv9-punjabi
| Updated On: 22 Mar 2023 17:31 PM IST
ਲੰਡਨ: ਪੰਜਾਬ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬਾ ਪੁਲਿਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪੈ ਰਹੀ ਹੈ ਅਤੇ ਹਾਲਾਂਕਿ ਉਸ ਨੂੰ ਭੱਜਣ ‘ਚ ਮਦਦ ਕਰਨ ਦੇ ਦੋਸ਼ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ। ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਮੁਹਿੰਮ ਤੇਜ ਕਰ ਦਿੱਤੀ ਹੈ। ਇਸ ਮੁੱਦੇ ‘ਤੇ ਬ੍ਰਿਟੇਨ ‘ਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਡੋਰਾਇਸਵਾਮੀ (vikram Doraiswami) ਨੇ ਆਪਣੇ ਵੀਡੀਓ ਸੰਦੇਸ਼ ‘ਚ ਕਿਹਾ ਕਿ ਸੋਸ਼ਲ ਮੀਡੀਆ ‘ਤੇ ਜਿਸ ਤਰ੍ਹਾਂ ਦੇ ਸਨਸਨੀਖੇਜ਼ ਦਾਅਵੇ ਕੀਤੇ ਜਾ ਰਹੇ ਹਨ, ਉਨ੍ਹਾਂ ‘ਚ ਕੋਈ ਸੱਚਾਈ ਨਹੀਂ ਹੈ। ਪੰਜਾਬ ਵਿੱਚ ਤਣਾਅਪੂਰਨ ਸਥਿਤੀ ਦੇ ਵਿਚਕਾਰ ਬਰਤਾਨੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਡੋਰਾਇਸਵਾਮੀ ਨੇ ਕਿਹਾ ਕਿ ਪੰਜਾਬ ਦੀ ਯਾਤਰਾ ਲਈ ਸਥਿਤੀ ਪੂਰੀ ਤਰ੍ਹਾਂ ਆਮ ਹੈ ਅਤੇ ਬ੍ਰਿਟੇਨ ਸਮੇਤ ਸਾਰੇ ਦੇਸ਼ਾਂ ਦੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤੀ ਹਾਈ ਕਮਿਸ਼ਨਰ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਜਿਨ੍ਹਾਂ ਦੇ ਪੰਜਾਬ ਵਿੱਚ ਰਿਸ਼ਤੇਦਾਰ ਹਨ।

ਸਿਰਫ਼ ਸਨਸਨੀ ਫੈਲਾਈ ਜਾ ਰਹੀ ਹੈ: ਵਿਕਰਮ

ਵਿਕਰਮ ਡੋਰਾਇਸਵਾਮੀ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ, “ਪੰਜਾਬ ਵਿੱਚ ਯਾਤਰਾ ਲਈ ਹਾਲਾਤ ਬਿਲਕੁਲ ਆਮ ਹਨ ਅਤੇ ਯਾਤਰੀ ਹਰ ਥਾਂ ਸੁਰੱਖਿਅਤ ਹਨ।” ਬਰਤਾਨੀਆ ‘ਚ ਵਸਦੇ ਪੰਜਾਬੀਆਂ ਨੂੰ ਭਰੋਸਾ ਦਿੰਦਿਆਂ ਭਾਰਤੀ ਹਾਈ ਕਮਿਸ਼ਨਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਜਿਸ ਤਰ੍ਹਾਂ ਦੇ ਝੂਠ ਦੱਸੇ ਜਾ ਰਹੇਹ ਨ ਅਤੇ ਸਨਸਨੀ ਫੈਲਾਈ ਜਾ ਰਹੀ ਹੈ, ਉਸ ‘ਚ ਕੋਈ ਸੱਚਾਈ ਨਹੀਂ ਹੈ।

18 ਮਾਰਚ ਤੋਂ ਪੁਲਿਸ ਨੇ ਸ਼ੁਰੂ ਕੀਤਾ ਐਕਸ਼ਨ

ਹਾਈ ਕਮਿਸ਼ਨਰ ਵਿਕਰਮ ਡੋਰਾਇਸਵਾਮੀ ਨੇ ਆਪਣੇ ਸੰਦੇਸ਼ ਵਿੱਚ ਇਹ ਵੀ ਦੱਸਿਆ ਕਿ ਪਿਛਲੇ ਹਫ਼ਤੇ 18 ਮਾਰਚ ਨੂੰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (Waris Punjab De) ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਸੀ। ਪੁਲਿਸ ਦੀ ਕਾਰਵਾਈ ਦੇ ਮੱਦੇਨਜ਼ਰ ਪਿਛਲੇ ਹਫ਼ਤੇ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ (Internet Services) ਨੂੰ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਵਿਕਰਮ ਡੋਰਾਇਸਵਾਮੀ ਨੇ ਪੰਜਾਬ ਦੇ ਹਾਲਾਤ ਬਾਰੇ ਵੀ ਦੱਸਿਆ ਕਿ ‘ਸਾਰੀਆਂ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਚਾਲੂ ਹਨ। ਮੰਗਲਵਾਰ ਦੁਪਹਿਰ ਨੂੰ ਹੀ ਮੋਬਾਈਲ-ਇੰਟਰਨੈੱਟ ਬਹਾਲ ਹੋ ਗਿਆ। ਪੰਜਾਬ ਦੇ ਸਿਰਫ਼ ਚਾਰ ਜ਼ਿਲ੍ਹਿਆਂ ਵਿੱਚ ਅਜਿਹੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਦੂਜੇ ਪਾਸੇ ਪਿਛਲੇ 5 ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਪਰ ਕਾਮਯਾਬੀ ਨਹੀਂ ਮਿਲ ਰਹੀ। ਪੁਲਸ ਟੀਮ ਅੱਜ ਅੰਮ੍ਰਿਤਸਰ ਦੇ ਪਿੰਡ ਜੱਲੂਪੁਰਖੇੜਾ ਸਥਿਤ ਅੰਮ੍ਰਿਤਪਾਲ ਦੇ ਘਰ ਪਹੁੰਚ ਕੇ ਉਸ ਦੀ ਮਾਂ ਅਤੇ ਪਤਨੀ ਕਿਰਨਦੀਪ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਪੁਲਿਸ ਕਰਮਚਾਰੀ ਕਿਰਨਦੀਪ ਤੋਂ ਪੁੱਛਗਿੱਛ ਕਰ ਰਹੇ ਹਨ। ਕਿਰਨ ਤੋਂ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...