AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Israel Iran Conflict: ਮਿਡਲ ਈਸਟ ਜੰਗ ਵਿਚਾਲੇ ਖਾੜੀ ਦੇਸ਼ਾਂ ‘ਚ ਫਸੇ ਲੱਖਾਂ ਭਾਰਤੀ, IMA ਨੇ ਮਦਦ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ

Israel Iran Conflict: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਫੌਜੀ ਟਕਰਾਅ ਨੇ ਪੂਰੇ ਪੱਛਮੀ ਏਸ਼ੀਆ ਵਿੱਚ ਹਾਲਾਤ ਨਾਜ਼ੁਕ ਬਣਾ ਦਿੱਤੇ ਹਨ। ਇਸ ਸੰਘਰਸ਼ ਦਾ ਸਿੱਧਾ ਅਸਰ ਕੁਵੈਤ, ਓਮਾਨ, ਸਊਦੀ ਅਰਬ, ਬਹਿਰੀਨ ਅਤੇ ਸੰਯੁਕਤ ਅਰਬ ਅਮੀਰਾਤ (UAE) ਵਰਗੇ ਖਾੜੀ ਦੇਸ਼ਾਂ ਵਿੱਚ ਰਹਿ ਰਹੇ ਲੱਖਾਂ ਭਾਰਤੀ ਨਾਗਰਿਕਾਂ 'ਤੇ ਪੈ ਰਿਹਾ ਹੈ।

Israel Iran Conflict: ਮਿਡਲ ਈਸਟ ਜੰਗ ਵਿਚਾਲੇ ਖਾੜੀ ਦੇਸ਼ਾਂ 'ਚ ਫਸੇ ਲੱਖਾਂ ਭਾਰਤੀ, IMA ਨੇ ਮਦਦ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
tv9-punjabi
| Published: 03 Mar 2026 15:36 PM IST

ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਫੌਜੀ ਟਕਰਾਅ ਨੇ ਪੂਰੇ ਪੱਛਮੀ ਏਸ਼ੀਆ ਵਿੱਚ ਹਾਲਾਤ ਨਾਜ਼ੁਕ ਬਣਾ ਦਿੱਤੇ ਹਨ। ਇਸ ਸੰਘਰਸ਼ ਦਾ ਸਿੱਧਾ ਅਸਰ ਕੁਵੈਤ, ਓਮਾਨ, ਸਊਦੀ ਅਰਬ, ਬਹਿਰੀਨ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਖਾੜੀ ਦੇਸ਼ਾਂ ਵਿੱਚ ਰਹਿ ਰਹੇ ਲੱਖਾਂ ਭਾਰਤੀ ਨਾਗਰਿਕਾਂ ‘ਤੇ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਲਗਭਗ 96 ਲੱਖ ਭਾਰਤੀ ਨਾਗਰਿਕ ਇਸ ਸਮੇਂ ਪੱਛਮੀ ਏਸ਼ੀਆ ਵਿੱਚ ਰਹਿ ਰਹੇ ਹਨ, ਜੋ ਜਾਰੀ ਜੰਗ ਕਾਰਨ ਕਿਸੇ ਨਾ ਕਿਸੇ ਰੂਪ ਵਿੱਚ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੇ ਕੁਝ ਮੈਂਬਰ ਵੀ ਸ਼ਾਮਲ ਹਨ।

IMA ਵੱਲੋਂ ਮਦਦ ਦਾ ਭਰੋਸਾ

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨਾਲ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਹੈ ਕਿ ਲੋੜਵੰਦ ਲੋਕ ਸਬੰਧਤ ਦੇਸ਼ਾਂ ਵਿੱਚ ਭਾਰਤੀ ਦੂਤਾਵਾਸ ਵੱਲੋਂ ਜਾਰੀ ਕੀਤੇ ਗਏ ਐਮਰਜੈਂਸੀ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, IMA ਦੇ ਮੈਂਬਰ ਸਹਾਇਤਾ ਲਈ ਆਨਰੇਰੀ ਫਾਈਨੈਂਸ ਸੈਕਟਰੀ ਡਾ. ਪੀਯੂਸ਼ ਜੈਨ ਨਾਲ ਵੀ ਰਾਬਤਾ ਕਾਇਮ ਕਰ ਸਕਦੇ ਹਨ। ਸੰਸਥਾ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਮਦਦ ਸਹੀ ਸਮੇਂ ‘ਤੇ ਪਹੁੰਚ ਸਕੇ।

ਭਾਰਤੀ ਦੂਤਾਵਾਸ ਦੇ ਐਮਰਜੈਂਸੀ ਸੰਪਰਕ ਨੰਬਰ

ਮੁਸੀਬਤ ਵਿੱਚ ਫਸੇ ਭਾਰਤੀ ਨਾਗਰਿਕ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ:

ਕੁਵੈਤ: +965-65501946

ਓਮਾਨ: +968-98282270, 80071234 (ਟੋਲ ਫ੍ਰੀ)

ਸਊਦੀ ਅਰਬ: 00-966-11-4884697, 00-966-542126748, 8002471234 (ਟੋਲ ਫ੍ਰੀ, ਸਿਰਫ਼ ਵਟਸਐਪ)

ਬਹਿਰੀਨ: 00973-39418071

ਸੰਯੁਕਤ ਅਰਬ ਅਮੀਰਾਤ (UAE): 800-46342 (ਟੋਲ ਫ੍ਰੀ), +971543090571

ਵਿਦਿਆਰਥੀਆਂ ਅਤੇ ਮਾਈਗ੍ਰੈਂਟਸ ਵਿੱਚ ਦਹਿਸ਼ਤ

ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਕਾਰਨ ਪੱਛਮੀ ਏਸ਼ੀਆ ਵਿੱਚ ਰਹਿ ਰਹੇ 96 ਲੱਖ ਭਾਰਤੀਆਂ ਵਿੱਚ ਡਰ ਦਾ ਮਾਹੌਲ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਸੈਲਾਨੀ ਅਤੇ ਕੰਮ ਕਰਨ ਵਾਲੇ ਪ੍ਰਵਾਸੀ ਸ਼ਾਮਲ ਹਨ। ਸਭ ਤੋਂ ਮਾੜੀ ਹਾਲਤ ਵਿਦਿਆਰਥੀਆਂ ਦੀ ਹੈ, ਜੋ ਲਗਾਤਾਰ ਦਹਿਸ਼ਤ ਦੇ ਸਾਏ ਹੇਠ ਜੀ ਰਹੇ ਹਨ। ਭਾਰਤ ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਬੇਹੱਦ ਚਿੰਤਤ ਹਨ।

ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ

ਦੱਸ ਦੇਈਏ ਕਿ ਇਕੱਲੇ UAE ਵਿੱਚ ਹੀ ਲਗਭਗ 40 ਲੱਖ ਭਾਰਤੀ ਵੱਸਦੇ ਹਨ। ਇਸ ਤੋਂ ਇਲਾਵਾ ਸਊਦੀ ਅਰਬ, ਕਤਰ, ਓਮਾਨ ਅਤੇ ਕੁਵੈਤ ਵਿੱਚ ਵੀ ਭਾਰਤੀਆਂ ਦੀ ਭਾਰੀ ਗਿਣਤੀ ਹੈ। ਮੌਜੂਦਾ ਸੰਕਟ ਨੇ ਇਨ੍ਹਾਂ ਸਾਰਿਆਂ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਹਾਲਾਂਕਿ, ਭਾਰਤ ਸਰਕਾਰ ਲਗਾਤਾਰ ਇਨ੍ਹਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹਾਲਾਤ ਸੁਧਰਦੇ ਹੀ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...