ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਈਰਾਨ ‘ਚ ਵਿਰੋਧ ਪ੍ਰਦਰਸ਼ਨਾਂ ਵਿੱਚ 5 ਹਜ਼ਾਰ ਤੋਂ ਵੱਧ ਲੋਕ ਮਰੇ, ਖਮੇਨੀ ਸਰਕਾਰ ਨੇ ਖੁਦ ਮੰਨਿਆ

ਈਰਾਨ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ 5,000 ਮੌਤਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ਵਿੱਚ 500 ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹਨ। ਸਰਕਾਰ ਨੇ ਹਿੰਸਾ ਲਈ ਵਿਦੇਸ਼ੀ ਸਮਰਥਿਤ ਵਿਦਰੋਹੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੁਰਦਿਸ਼ ਖੇਤਰਾਂ ਵਿੱਚ ਸਭ ਤੋਂ ਤਿੱਖੀਆਂ ਝੜਪਾਂ ਹੋਈਆਂ। ਵਿਰੋਧ ਪ੍ਰਦਰਸ਼ਨਾਂ ਨੇ ਮਸਜਿਦਾਂ, ਬੈਂਕਾਂ ਤੇ ਸਕੂਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ।

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ ਵਿੱਚ 5 ਹਜ਼ਾਰ ਤੋਂ ਵੱਧ ਲੋਕ ਮਰੇ, ਖਮੇਨੀ ਸਰਕਾਰ ਨੇ ਖੁਦ ਮੰਨਿਆ
Follow Us
tv9-punjabi
| Published: 18 Jan 2026 20:44 PM IST

ਈਰਾਨ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਇੱਕ ਈਰਾਨੀ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਨੇ ਹੁਣ ਤੱਕ ਘੱਟੋ-ਘੱਟ 5,000 ਮੌਤਾਂ ਦੀ ਪੁਸ਼ਟੀ ਕੀਤੀ ਹੈ। ਜਿਨ੍ਹਾਂ ਵਿੱਚ ਲਗਭਗ 500 ਸੁਰੱਖਿਆ ਕਰਮਚਾਰੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਮੌਤਾਂ ਲਈ ਅੱਤਵਾਦੀ ਅਤੇ ਹਥਿਆਰਬੰਦ ਦੰਗਾਕਾਰੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਬਹੁਤ ਸਾਰੇ ਮਾਸੂਮ ਈਰਾਨੀ ਨਾਗਰਿਕਾਂ ਨੂੰ ਮਾਰਿਆ।

ਸੁਰੱਖਿਆ ਕਾਰਨਾਂ ਕਰਕੇ ਆਪਣਾ ਨਾਮ ਦੱਸਣ ਤੋਂ ਇਨਕਾਰ ਕਰਨ ਵਾਲੇ ਅਧਿਕਾਰੀ ਨੇ ਕਿਹਾ ਕਿ ਸਭ ਤੋਂ ਵੱਧ ਹਿੰਸਾ ਅਤੇ ਮੌਤਾਂ ਉੱਤਰ-ਪੱਛਮੀ ਈਰਾਨ ਦੇ ਕੁਰਦਿਸ਼ ਇਲਾਕਿਆਂ ਵਿੱਚ ਹੋਈਆਂ। ਇਹ ਖੇਤਰ ਪਹਿਲਾਂ ਅਸ਼ਾਂਤੀ ਲਈ ਜਾਣਿਆ ਜਾਂਦਾ ਰਿਹਾ ਹੈ। ਜਿੱਥੇ ਕੁਰਦਿਸ਼ ਵੱਖਵਾਦੀ ਸਮੂਹ ਸਰਗਰਮ ਹਨ। ਪਿਛਲੇ ਸਾਲਾਂ ਵਿੱਚ ਜਦੋਂ ਵੀ ਵੱਡੇ ਵਿਰੋਧ ਪ੍ਰਦਰਸ਼ਨ ਹੋਏ ਹਨ। ਝੜਪਾਂ ਸਭ ਤੋਂ ਵੱਧ ਹਿੰਸਕ ਰਹੀਆਂ ਹਨ।

ਕੀ ਮੌਤਾਂ ਦੀ ਗਿਣਤੀ ਵਧ ਸਕਦੀ ਹੈ?

ਈਰਾਨੀ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੜਕਾਂ ‘ਤੇ ਉਤਰਨ ਵਾਲਿਆਂ ਨੂੰ ਇਜ਼ਰਾਈਲ ਅਤੇ ਵਿਦੇਸ਼ਾਂ ਵਿੱਚ ਹਥਿਆਰਬੰਦ ਸਮੂਹਾਂ ਤੋਂ ਸਮਰਥਨ ਅਤੇ ਹਥਿਆਰ ਮਿਲੇ ਸਨ।

ਈਰਾਨੀ ਸਰਕਾਰ ਅਕਸਰ ਦੇਸ਼ ਵਿੱਚ ਅਸ਼ਾਂਤੀ ਲਈ ਵਿਦੇਸ਼ੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾਉਂਦੀ ਰਹੀ ਹੈ। ਈਰਾਨ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਪਿੱਛੇ ਉਸ ਦਾ ਕੱਟੜ ਦੁਸ਼ਮਣ ਇਜ਼ਰਾਈਲ ਹੈ। ਇਜ਼ਰਾਈਲ ਨੇ ਪਿਛਲੇ ਜੂਨ ਵਿੱਚ ਈਰਾਨ ਵਿਰੁੱਧ ਫੌਜੀ ਹਮਲੇ ਵੀ ਕੀਤੇ ਸਨ।

ਅਮਰੀਕੀ ਸੰਗਠਨ ਦਾ ਕੀ ਕਹਿਣਾ ਹੈ?

ਇਸ ਦੌਰਾਨ, ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਗਠਨ HRANA ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਦਾ ਅੰਦਾਜ਼ਾ ਹੈ ਕਿ ਹੁਣ ਤੱਕ 3,308 ਲੋਕਾਂ ਦੀ ਮੌਤ ਹੋ ਚੁੱਕੀ ਹੈ। 4,382 ਮਾਮਲਿਆਂ ਦੀ ਜਾਂਚ ਅਜੇ ਵੀ ਚੱਲ ਰਹੀ ਹੈ। HRANA ਦਾ ਦਾਅਵਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ 24,000 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਦੌਰਾਨ, ਨਾਰਵੇ ਸਥਿਤ ਈਰਾਨੀ ਕੁਰਦਿਸ਼ ਮਨੁੱਖੀ ਅਧਿਕਾਰ ਸੰਗਠਨ ਹੇਂਗਵ ਨੇ ਕਿਹਾ ਕਿ ਦਸੰਬਰ ਦੇ ਅਖੀਰ ਵਿੱਚ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ, ਉੱਤਰ-ਪੱਛਮ ਦੇ ਕੁਰਦਿਸ਼ ਖੇਤਰਾਂ ਵਿੱਚ ਸਭ ਤੋਂ ਵੱਡੀਆਂ ਅਤੇ ਸਭ ਤੋਂ ਹਿੰਸਕ ਝੜਪਾਂ ਹੋਈਆਂ।

ਹਿੰਸਕ ਵਿਰੋਧ ਪ੍ਰਦਰਸ਼ਨਾਂ ਕਾਰਨ ਕਿੰਨਾ ਨੁਕਸਾਨ ਹੋਇਆ?

ਈਰਾਨ ਵਿੱਚ 19 ਦਿਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਹੁਣ ਸਥਿਤੀ ਸ਼ਾਂਤ ਹੋਣ ਦੀ ਰਿਪੋਰਟ ਹੈ। 19 ਦਿਨਾਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ। 30 ਸੂਬਿਆਂ ਵਿੱਚ ਲਗਭਗ 250 ਮਸਜਿਦਾਂ ਅਤੇ 20 ਧਾਰਮਿਕ ਕੇਂਦਰਾਂ ਨੂੰ ਨੁਕਸਾਨ ਪਹੁੰਚਿਆ ਹੈ। 182 ਐਂਬੂਲੈਂਸਾਂ ਅਤੇ ਫਾਇਰ ਵਿਭਾਗ ਦੇ ਉਪਕਰਣਾਂ ਸਮੇਤ ਕੁੱਲ $5.3 ਮਿਲੀਅਨ ਦਾ ਨੁਕਸਾਨ ਹੋਇਆ ਹੈ। 317 ਬੈਂਕ ਸ਼ਾਖਾਵਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। 4,700 ਬੈਂਕਾਂ ਨੂੰ 10% ਤੋਂ 90% ਤੱਕ ਨੁਕਸਾਨ ਹੋਇਆ ਹੈ।

1,400 ਏਟੀਐਮ ਨੁਕਸਾਨੇ ਗਏ, ਜਿਨ੍ਹਾਂ ਵਿੱਚੋਂ 250 ਪੂਰੀ ਤਰ੍ਹਾਂ ਸੇਵਾ ਤੋਂ ਬਾਹਰ ਸਨ। ਬਿਜਲੀ ਖੇਤਰ ਨੂੰ $6.6 ਮਿਲੀਅਨ ਦਾ ਨੁਕਸਾਨ ਹੋਇਆ। ਵਿਦਿਅਕ ਅਤੇ ਸੱਭਿਆਚਾਰਕ ਵਿਰਾਸਤੀ ਸਥਾਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। 265 ਸਕੂਲ ਅਤੇ ਵਿਦਿਅਕ ਕੇਂਦਰ, ਤਿੰਨ ਪ੍ਰਮੁੱਖ ਲਾਇਬ੍ਰੇਰੀਆਂ, ਅੱਠ ਸੱਭਿਆਚਾਰਕ ਅਤੇ ਸੈਲਾਨੀ ਸਥਾਨ, ਅਤੇ ਚਾਰ ਸਿਨੇਮਾਘਰਾਂ ਨੂੰ ਨੁਕਸਾਨ ਪਹੁੰਚਿਆ।

VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...