AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੇਬਨਾਨ ‘ਤੇ ਹਮਲੇ ਨਾ ਰੁਕੇ ਤਾਂ ਟੁੱਟ ਜਾਵੇਗਾ ਸੀਜ਼ਫਾਇਰ, ਈਰਾਨ ਨੇ ਹੋਰਮੁਜ਼ ਵਿੱਚ ਤੇਲ ਟੈਂਕਰਾਂ ਦੀ ਰੋਕੀ ਆਵਾਜਾਈ

ਅਮਰੀਕਾ ਅਤੇ ਈਰਾਨ ਦੇ ਵਿਚਕਾਰ ਭਾਵੇਂ ਹੀ ਸੀਜ਼ਫਾਇਰ ਦੀ ਗੱਲ ਹੋਈ ਹੋਵੇ, ਪਰ ਦੂਜੇ ਪਾਸੇ ਇਜ਼ਰਾਈਲ ਅਤੇ ਲੇਬਨਾਨ ਦੇ ਵਿਚਕਾਰ ਜੰਗ ਹੋਰ ਤੇਜ਼ ਹੋ ਗਈ ਹੈ। ਅਮਰੀਕਾ ਨਾਲ ਹੋਏ ਇਸ ਸਮਝੌਤੇ ਨੂੰ ਲੈ ਕੇ ਈਰਾਨ ਨੇ ਹੁਣ ਇੱਕ ਵੱਡਾ ਅਤੇ ਸਖ਼ਤ ਬਿਆਨ ਜਾਰੀ ਕੀਤਾ ਹੈ। ਈਰਾਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੇਬਨਾਨ 'ਤੇ ਇਜ਼ਰਾਈਲੀ ਹਮਲੇ ਇਸੇ ਤਰ੍ਹਾਂ ਜਾਰੀ ਰਹੇ, ਤਾਂ ਅਮਰੀਕਾ ਨਾਲ ਹੋਇਆ ਸੀਜ਼ਫਾਇਰ ਟੁੱਟ ਜਾਵੇਗਾ।

ਲੇਬਨਾਨ 'ਤੇ ਹਮਲੇ ਨਾ ਰੁਕੇ ਤਾਂ ਟੁੱਟ ਜਾਵੇਗਾ ਸੀਜ਼ਫਾਇਰ, ਈਰਾਨ ਨੇ ਹੋਰਮੁਜ਼ ਵਿੱਚ ਤੇਲ ਟੈਂਕਰਾਂ ਦੀ ਰੋਕੀ ਆਵਾਜਾਈ
(Pic Credit-chatgpt-AI)
tv9-punjabi
| Updated On: 09 Apr 2026 10:44 AM IST

ਅਮਰੀਕਾ ਅਤੇ ਈਰਾਨ ਦੇ ਵਿਚਕਾਰ ਭਾਵੇਂ ਹੀ ਸੀਜ਼ਫਾਇਰ ਦੀ ਗੱਲ ਹੋਈ ਹੋਵੇ, ਪਰ ਦੂਜੇ ਪਾਸੇ ਇਜ਼ਰਾਈਲ ਅਤੇ ਲੇਬਨਾਨ ਦੇ ਵਿਚਕਾਰ ਜੰਗ ਹੋਰ ਤੇਜ਼ ਹੋ ਗਈ ਹੈ। ਅਮਰੀਕਾ ਨਾਲ ਹੋਏ ਇਸ ਸਮਝੌਤੇ ਨੂੰ ਲੈ ਕੇ ਈਰਾਨ ਨੇ ਹੁਣ ਇੱਕ ਵੱਡਾ ਅਤੇ ਸਖ਼ਤ ਬਿਆਨ ਜਾਰੀ ਕੀਤਾ ਹੈ। ਈਰਾਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੇਬਨਾਨ ‘ਤੇ ਇਜ਼ਰਾਈਲੀ ਹਮਲੇ ਇਸੇ ਤਰ੍ਹਾਂ ਜਾਰੀ ਰਹੇ, ਤਾਂ ਅਮਰੀਕਾ ਨਾਲ ਹੋਇਆ ਸੀਜ਼ਫਾਇਰ ਟੁੱਟ ਜਾਵੇਗਾ। ਈਰਾਨ ਨੇ ਇਸ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ ਦੇਣ ਦੇ ਨਾਲ-ਨਾਲ ਰਣਨੀਤਕ ਤੌਰ ‘ਤੇ ਅਹਿਮ ‘ਹੋਰਮੁਜ਼ ਸਟ੍ਰੇਟ’ ਵਿੱਚ ਤੇਲ ਟੈਂਕਰਾਂ ਦੀ ਆਵਾਜਾਈ ‘ਤੇ ਵੀ ਰੋਕ ਲਗਾ ਦਿੱਤੀ ਹੈ।

ਈਰਾਨ ਦਾ ਇਜ਼ਰਾਈਲ ‘ਤੇ ਆਰੋਪ

ਈਰਾਨ ਨੇ ਇਜ਼ਰਾਈਲ ‘ਤੇ ਸੀਜ਼ਫਾਇਰ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਦਰਅਸਲ, ਦੋਵਾਂ ਦੇਸ਼ਾਂ ਦੇ ਵਿਚਕਾਰ ਹੋਈ ਜੰਗਬੰਦੀ ਦੇ ਬਾਵਜੂਦ ਈਰਾਨ ਦੇ ਲਵਾਨ ਅਤੇ ਸੀਰੀ ਆਈਲੈਂਡ (ਟਾਪੂਆਂ) ‘ਤੇ ਹਮਲੇ ਕੀਤੇ ਗਏ ਹਨ। ਲੇਬਨਾਨ ‘ਤੇ ਹੋ ਰਹੇ ਲਗਾਤਾਰ ਹਮਲਿਆਂ ਦੇ ਵਿਰੋਧ ਵਜੋਂ ਈਰਾਨ ਨੇ ਹੋਰਮੁਜ਼ ਵਿੱਚ ਸਮੁੰਦਰੀ ਰਸਤੇ ਰਾਹੀਂ ਹੋਣ ਵਾਲੇ ਵਪਾਰ ਅਤੇ ਟੈਂਕਰਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੂਜੇ ਪਾਸੇ, ਇਜ਼ਰਾਈਲ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸੀਜ਼ਫਾਇਰ ਦੀਆਂ ਸ਼ਰਤਾਂ ਲੇਬਨਾਨ ‘ਤੇ ਲਾਗੂ ਨਹੀਂ ਹੁੰਦੀਆਂ।

‘ਸੀਜ਼ਫਾਇਰ ਦੀਆਂ ਸ਼ਰਤਾਂ ਵਿੱਚ ਲੇਬਨਾਨ ਸ਼ਾਮਲ ਨਹੀਂ’

ਵ੍ਹਾਈਟ ਹਾਊਸ ਨੇ ਇਸ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਇਹ ਸਮਝੌਤਾ ਸਿਰਫ਼ ਅਮਰੀਕਾ ਅਤੇ ਈਰਾਨ ਲਈ ਸੀ, ਇਸ ਵਿੱਚ ਲੇਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਜ਼ਰਾਈਲ ਦਾ ਤਰਕ ਹੈ ਕਿ ਲੇਬਨਾਨ ਵਿੱਚ ਹਿਜ਼ਬੁੱਲਾ ਦੀਆਂ ਸਰਗਰਮੀਆਂ ਕਾਰਨ ਉੱਥੇ ਜੰਗਬੰਦੀ ਦੀਆਂ ਸ਼ਰਤਾਂ ਲਾਗੂ ਨਹੀਂ ਹੋ ਸਕਦੀਆਂ। ਇਜ਼ਰਾਈਲ ਨੇ ਇੱਕ ਪਾਸੇ ਅਮਰੀਕਾ-ਈਰਾਨ ਜੰਗਬੰਦੀ ਦਾ ਸਮਰਥਨ ਕੀਤਾ, ਪਰ ਦੂਜੇ ਪਾਸੇ ਲੇਬਨਾਨ ‘ਤੇ ਆਪਣੇ ਹਵਾਈ ਹਮਲੇ ਪਹਿਲਾਂ ਨਾਲੋਂ ਜ਼ਿਆਦਾ ਤੇਜ਼ ਕਰ ਦਿੱਤੇ ਹਨ।

14 ਦਿਨਾਂ ਦਾ ਅਸਥਾਈ ਸਮਝੌਤਾ

ਇਜ਼ਰਾਈਲ ਦਾ ਮੰਨਣਾ ਹੈ ਕਿ ਲੇਬਨਾਨ ਵਿੱਚ ਉਸਦੀ ਫੌਜੀ ਮੁਹਿੰਮ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਕਰੀਬ 40 ਦਿਨਾਂ ਦੀ ਭਿਆਨਕ ਜੰਗ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਕਾਰ 14 ਦਿਨਾਂ ਲਈ ਸੀਜ਼ਫਾਇਰ ਹੋਇਆ ਸੀ। ਇਸ ਸਮਝੌਤੇ ਤਹਿਤ ਅਗਲੇ ਦੋ ਹਫ਼ਤਿਆਂ ਤੱਕ ਦੋਵੇਂ ਦੇਸ਼ ਇੱਕ-ਦੂਜੇ ‘ਤੇ ਹਮਲਾ ਨਾ ਕਰਨ ਲਈ ਸਹਿਮਤ ਹੋਏ ਸਨ। ਪਰ ਇਸ ਦੇ ਕੁਝ ਹੀ ਘੰਟਿਆਂ ਬਾਅਦ, ਈਰਾਨ ਦੇ ਤਾਜ਼ਾ ਬਿਆਨ ਨੇ ਇਸ ਸਮਝੌਤੇ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

ਲੇਬਨਾਨ ਵਿੱਚ ਤਬਾਹੀ ਦਾ ਮੰਜ਼ਰ

ਐਸੋਸੀਏਟਿਡ ਪ੍ਰੈੱਸ (AP) ਦੀ ਰਿਪੋਰਟ ਅਨੁਸਾਰ, ਲੇਬਨਾਨ ਦੇ ਰਾਸ਼ਟਰਪਤੀ ਜੋਸਫ ਔਨ ਨੇ ਇਜ਼ਰਾਈਲੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਬੇਰੂਤ ਅਤੇ ਹੋਰ ਇਲਾਕਿਆਂ ਵਿੱਚ ਹੋਏ ਹਮਲਿਆਂ ਨੂੰ ‘ਬਰਬਰਤਾ’ ਕਰਾਰ ਦਿੱਤਾ ਹੈ ਅਤੇ ਤਣਾਅ ਵਧਾਉਣ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। IDF (ਇਜ਼ਰਾਈਲੀ ਫੌਜ) ਦੇ ਹਮਲਿਆਂ ਵਿੱਚ ਦਰਜਨਾਂ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਹਸਪਤਾਲਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਬਚਾਅ ਕਰਮੀ ਮਲਬੇ ਵਿੱਚ ਫਸੇ ਲੋਕਾਂ ਅਤੇ ਲਾਸ਼ਾਂ ਦੀ ਭਾਲ ਕਰ ਰਹੇ ਹਨ।

ਜਾਨੀ ਨੁਕਸਾਨ ਦੇ ਅੰਕੜੇ

ਲੇਬਨਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਨਿਊਜ਼ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਬੁੱਧਵਾਰ ਨੂੰ ਹੋਏ ਹਮਲਿਆਂ ਵਿੱਚ ਪੂਰੇ ਲੇਬਨਾਨ ਵਿੱਚ 89 ਲੋਕਾਂ ਦੀ ਮੌਤ ਹੋ ਗਈ, ਜਦਕਿ 700 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਹ ਸਥਿਤੀ ਖੇਤਰ ਵਿੱਚ ਇੱਕ ਵੱਡੇ ਮਾਨਵਤਾਵਾਦੀ ਸੰਕਟ ਵੱਲ ਇਸ਼ਾਰਾ ਕਰ ਰਹੀ ਹੈ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...