AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਟਰੰਪ ਦੇ ਮਨ੍ਹਾ ਕਰਨ ਦੇ ਬਾਵਜੂਦ ਨੇਤਨਯਾਹੂ ਨੇ ਈਰਾਨ ‘ਤੇ ਕੀਤਾ ਹਮਲਾ, ਕਈ ਸ਼ਹਿਰਾਂ ‘ਤੇ ਦਾਗੀਆਂ ਮਿਜ਼ਾਈਲਾਂ

ਈਰਾਨ ਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਈਰਾਨ ਵਿਰੁੱਧ ਜਵਾਬੀ ਹਮਲਾ ਨਾ ਕਰਨ ਦੀ ਅਪੀਲ ਕੀਤੀ। ਟਰੰਪ ਨੇ ਕਿਹਾ ਕਿ ਦੋਵੇਂ ਧਿਰਾਂ ਪਹਿਲਾਂ ਹੀ ਕਾਰਵਾਈ ਕਰ ਚੁੱਕੀਆਂ ਹਨ ਤੇ ਹੋਰ ਹਮਲਿਆਂ ਦੀ ਜ਼ਰੂਰਤ ਨਹੀਂ ਤੇ ਗੱਲਬਾਤ ਰਾਹੀਂ ਹੱਲ ਕੱਢਣ 'ਤੇ ਜ਼ੋਰ ਦਿੱਤਾ। ਹਾਲਾਂਕਿ, ਇਜ਼ਰਾਈਲ ਨੇ ਅਮਰੀਕੀ ਅਪੀਲ ਨੂੰ ਨਜ਼ਰਅੰਦਾਜ਼ ਕੀਤਾ।

ਟਰੰਪ ਦੇ ਮਨ੍ਹਾ ਕਰਨ ਦੇ ਬਾਵਜੂਦ ਨੇਤਨਯਾਹੂ ਨੇ ਈਰਾਨ 'ਤੇ ਕੀਤਾ ਹਮਲਾ, ਕਈ ਸ਼ਹਿਰਾਂ 'ਤੇ ਦਾਗੀਆਂ ਮਿਜ਼ਾਈਲਾਂ
ਡੋਨਾਲਡ ਟਰੰਪ (Pic: PTI)
tv9-punjabi
| Updated On: 08 Jun 2026 09:10 AM IST
Share

ਈਰਾਨ ਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਈਰਾਨ ‘ਤੇ ਜਵਾਬੀ ਹਮਲਾ ਨਾ ਕਰਨ ਦੀ ਅਪੀਲ ਕੀਤੀ ਸੀ। ਟਰੰਪ ਨੇ ਕਿਹਾ ਸੀ ਉਹ ਨੇਤਨਯਾਹੂ ਨੂੰ ਫ਼ੋਨ ਕਰਨਗੇ ਤੇ ਕਹਿਣਗੇ ਕਿ ਈਰਾਨ ‘ਤੇ ਕਿਸੇ ਵੀ ਤਰ੍ਹਾਂ ਦਾ ਨਵਾਂ ਹਮਲਾ ਨਾ ਕੀਤਾ ਜਾਵੇ। ਈਰਾਨ ਨੇ ਐਤਵਾਰ ਰਾਤ ਨੂੰ ਇਜ਼ਰਾਈਲ ਵੱਲ 11 ਮਿਜ਼ਾਈਲਾਂ ਦਾਗੀਆਂ ਸਨ। ਇਹ 8 ਅਪ੍ਰੈਲ ਨੂੰ ਜੰਗਬੰਦੀ ਤੋਂ ਬਾਅਦ ਈਰਾਨ ਦਾ ਪਹਿਲਾ ਸਿੱਧਾ ਹਮਲਾ ਸੀ।

ਟਰੰਪ ਨੇ ਕਿਹਾ ਸੀ ਕਿ ਉਹ ਤੁਰੰਤ ਨੇਤਨਯਾਹੂ ਨੂੰ ਫ਼ੋਨ ਕਰਕੇ ਸਥਿਤੀ ਨੂੰ ਹੋਰ ਨਾ ਵਿਗੜਣ ਦੇਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਰੂਰੀ ਹੈ ਕਿ ਹਾਲਾਤ ਸ਼ਾਂਤ ਕੀਤੇ ਜਾਣ ਤੇ ਕਿਸੇ ਵੀ ਤਰ੍ਹਾਂ ਦੀ ਲੜਾਈ ਸ਼ੁਰੂ ਨਾ ਹੋਵੇ। ਹਾਲਾਂਕਿ, ਟਰੰਪ ਦੀ ਅਪੀਲ ਦੇ ਬਾਵਜੂਦ, ਇਜ਼ਰਾਈਲ ਨੇ ਕਈ ਈਰਾਨੀ ਸ਼ਹਿਰਾਂ ‘ਤੇ ਹਮਲੇ ਕੀਤੇ। ਇਜ਼ਰਾਈਲੀ ਫੌਜ ਨੇ ਮੱਧ ਤੇ ਦੱਖਣੀ ਈਰਾਨ ‘ਚ ਟਾਰਗੇਟ ‘ਤੇ ਹਮਲਾ ਕੀਤਾ। ਇਜ਼ਰਾਈਲ ਨੇ ਤਹਿਰਾਨ ਦੇ ਮੇਹਰਾਬਾਦ ਹਵਾਈ ਅੱਡੇ ‘ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਤੇ ਨਜਫਾਬਾਦ ‘ਚ ਇੱਕ ਡਰੋਨ ਪ੍ਰੋਡਕਸ਼ਨ ਯੂਨਿਟ ‘ਤੇ ਵੀ ਹਮਲਾ ਕੀਤਾ।

ਤਹਿਰਾਨ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਮੁਅੱਤਲ

ਇਸ ਦੌਰਾਨ, ਈਰਾਨ ਨੇ ਅਗਲੇ ਨੋਟਿਸ ਤੱਕ ਤਹਿਰਾਨ ਦੇ ਇਮਾਮ ਖੁਮੈਨੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ। ਅਪ੍ਰੈਲ ‘ਚ ਥੋੜ੍ਹੇ ਸਮੇਂ ਲਈ ਬੰਦ ਰਹਿਣ ਤੋਂ ਬਾਅਦ ਇਹ ਹਵਾਈ ਅੱਡਾ ਹਾਲ ਹੀ ‘ਚ ਦੁਬਾਰਾ ਖੋਲ੍ਹਿਆ ਗਿਆ ਸੀ।

ਇਜ਼ਰਾਈਲ ਨੂੰ ਡੀਲ ਮੰਨਣੀ ਚਾਹੀਦੀ: ਟਰੰਪ

ਇਸ ਤੋਂ ਪਹਿਲਾਂ ਫਾਈਨੈਂਸ਼ੀਅਲ ਟਾਈਮਜ਼ ਨਾਲ ਇੱਕ ਫ਼ੋਨ ਇੰਟਰਵਿਊ ‘ਚ ਟਰੰਪ ਨੇ ਕਿਹਾ ਸੀ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਅਮਰੀਕਾ ਤੇ ਈਰਾਨ ਵਿਚਕਾਰ ਹੋਏ ਕਿਸੇ ਵੀ ਸਮਝੌਤੇ ਨੂੰ ਮੰਨਣਾ ਪਵੇਗਾ। ਉਨ੍ਹਾਂ ਟਿੱਪਣੀ ਕੀਤੀ ਕਿ ਇਜ਼ਰਾਈਲ ਕੋਲ ਕੋਈ ਵਿਕਲਪ ਨਹੀਂ ਹੋਵੇਗਾ। ਮੈਂ ਹੀ ਫੈਸਲੇ ਕਰਦਾ ਹਾਂ।

ਟਰੰਪ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਹਮਲਿਆਂ ਦਾ ਕਿਸੇ ਵੀ ਸੰਭਾਵੀ ਸਮਝੌਤੇ ‘ਤੇ ਕੋਈ ਪ੍ਰਭਾਵ ਨਹੀਂ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਟਕਰਾਅ ਬਹੁਤ ਪੁਰਾਣਾ ਹੈ ਤੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਟਰੰਪ ਨੇ ਕਿਹਾ ਕਿਅਸੀਂ ਦੇਖਾਂਗੇ ਕਿ ਇਹ ਅੰਤ ‘ਚ ਕਿਵੇਂ ਖਤਮ ਹੁੰਦਾ ਹੈ। ਟਰੰਪ ਦੇ ਅਨੁਸਾਰ, ਅਮਰੀਕਾ ਦਾ ਉਦੇਸ਼ ਸਥਿਤੀ ਦਾ ਨਿਯੰਤਰਤ ਕਰਨਾ ਤੇ ਇੱਕ ਵੱਡੀ ਜੰਗ ਨੂੰ ਰੋਕਣਾ ਹੈ। Source: TV9Hindi.com

Follow Us
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...