Israel ਨੇ ਗਾਜ਼ਾ ਪੱਟੀ ‘ਤੇ ਦੁਬਾਰਾ ਰਾਕੇਟ ਦਾਗੇ, ਅਪਾਰਟਮੈਂਟ ਨੂੰ ਨਿਸ਼ਾਨਾ ਬਣਾਇਆ; 10 ਮਾਰੇ ਗਏ
ਇਜ਼ਰਾਈਲ ਅਤੇ ਫਲਸਤੀਨੀ ਬਾਗੀਆਂ ਵਿਚਾਲੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਚੱਲ ਰਿਹਾ ਹੈ। ਕਦੇ ਇਧਰੋਂ ਤੇ ਕਦੇ ਉਧਰੋਂ ਰਾਕੇਟ ਦਾਗੇ ਜਾਂਦੇ ਹਨ। ਅਜਿਹਾ ਹੀ ਕੁੱਝ ਸੋਮਵਾਰ ਨੂੰ ਵੀ ਹੋਇਆ ਜਦੋਂ ਇਜ਼ਰਾਈਲ ਨੇ ਗਾਜ਼ਾ ਪੱਟੀ 'ਤੇ ਰਾਕੇਟ ਨਾਲ ਹਮਲਾ ਕੀਤਾ।

World News। ਇਜ਼ਰਾਈਲ ਨੇ ਇੱਕ ਵਾਰ ਫਿਰ ਗਾਜ਼ਾ ਪੱਟੀ ‘ਤੇ ਹਵਾਈ ਹਮਲਾ (Air Attack) ਕੀਤਾ ਹੈ। ਇਸ ਹਮਲੇ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਸੋਮਵਾਰ ਰਾਤ ਕਰੀਬ ਦੋ ਵਜੇ ਗਾਜ਼ਾ ਪੱਟੀ ‘ਤੇ ਇਜ਼ਰਾਇਲੀ ਫੌਜ ਵੱਲੋਂ ਰਾਕੇਟ ਦਾਗੇ ਗਏ।
ਇਹ ਹਮਲਾ ਰਿਹਾਇਸ਼ੀ ਅਪਾਰਟਮੈਂਟ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ। ਗਵਾਹਾਂ ਨੇ ਦੱਸਿਆ ਕਿ ਹਮਲਾ ਗਾਜ਼ਾ ਸਿਟੀ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਦੀ ਉਪਰਲੀ ਮੰਜ਼ਿਲ ‘ਤੇ ਹੋਇਆ। ਇਸ ਦੇ ਨਾਲ ਹੀ ਦੱਖਣੀ ਸ਼ਹਿਰ ਰਫਾਹ ਵਿੱਚ ਵੀ ਇੱਕ ਘਰ ਨੂੰ ਬੰਬ ਨਾਲ ਉਡਾਇਆ ਗਿਆ।